Nabaz-e-punjab.com

ਪੈਰੀਫੇਰੀ ਮਿਲਕਮੈਨ ਯੂਨੀਅਨ ਵੱਲੋਂ ਦੋਧੀਆਂ ਦੇ ਮਸਲੇ ਹੱਲ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ- ਮੁਹਾਲੀ ਨੇ ਦੁੱਧ ਦੇ ਸਹਾਇਕ ਧੰਦੇ ਨੂੰ ਬਚਾਉਣ ਲਈ ਪੰਜਾਬ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਉਹ ਦੁੱਧ ਦਾ ਸਹਾਇਕ ਧੰਦਾ ਕਰ ਰਹੇ ਹਨ, ਪਰ ਸਰਕਾਰਾਂ ਦੀ ਅਣਦੇਖੀ ਕਾਰਨ ਦੁੱਧ ਦੇ ਧੰਦੇ ਦੀ ਹਾਲਤ ਡਾਵਾਂਡੋਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੁਧਾਰੂ ਪਸ਼ੂਆਂ ਦੀ ਖੁਰਾਕ ਵਿੱਚ ਹੋ ਰਹੀ ਘਪਲੇਬਾਜ਼ੀ ਨੂੰ ਰੋਕਣ ਵਿੱਚ ਅਸਮਰਥ ਹੈ। ਪਸ਼ੂਆਂ ਦੀ ਖੁਰਾਕ ਘਟੀਆ ਆ ਰਹੀ ਹੈ, ਪਸ਼ੂਆਂ ਦੀ ਖਲ ਦਾ ਵੀ ਵਜ਼ਨ ਸਹੀ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਖਲ-ਫੀਡ ਫੈਕਟਰੀਆਂ ਉੱਪਰ ਸਰਕਾਰ ਨੂੰ ਸ਼ਿਕੰਜਾ ਕੱਸਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਅਰੀ ਵਿਕਾਸ ਬੋਰਡ ਵੀ ਦੋਧੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ। ਸ਼ਹਿਰਾਂ ਵਿੱਚ ਦੁੱਧ ਪਰਖ ਕੈਂਪ ਲਗਾ ਕੇ ਦੋਧੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਲਾਂਡਰਾਂ ਟੀ-ਪੁਆਇੰਟ ਤੋਂ ਸਵਾੜਾ ਤੱਕ ਅਤੇ ਲਖਨੌਰ ਤੱਕ ਸੜਕ ਵਿੱਚ ਡੂੰਘੇ ਟੋਏ ਹੋਏ ਹਨ। ਜਿਸ ਕਾਰਨ ਉੱਥੋਂ ਲੰਘਣ ਵਾਲੇ ਦੋਧੀਆਂ ਅਤੇ ਹੋਰ ਰਾਹਗੀਰਾਂ ਨੂੰ ਕਾਫ਼ੀ ਪ੍ਰੇਸ਼ਾਨ ਹੋਣਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਉਪਰੋਕਤ ਸੜਕ ਠੀਕ ਕਰਵਾਈ ਜਾਵੇ, ਦੋਧੀਆਂ ਦੇ ਮਸਲੇ ਹੱਲ ਕੀਤੇ ਜਾਣ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਮੁਹਾਲੀ ਇਕਾਈ ਪ੍ਰਧਾਨ ਬਲਵਿੰਦਰ ਸਿੰਘ ਬੀੜ, ਮਨਜੀਤ ਸਿੰਘ, ਸੰਤ ਸਿੰਘ ਕੁਰੜੀ, ਮਨਜੀਤ ਸਿੰਘ ਬਾਕਰਪੁਰ, ਨਰਿੰਦਰ ਸਿੰਘ ਸਿਆਊ, ਜਸਵੀਰ ਸਿੰਘ ਢਕੋਹਾ, ਰਜਿੰਦਰ ਸਿੰਘ, ਸੁਭਾਸ਼ ਗੋਚਰ, ਗੋਲਡੀ ਮਹਿਦੂਦਪੁਰ, ਸਿਆਮ ਲਾਲ, ਭਗਤ ਸਿੰਘ, ਦਲਜੀਤ ਸਿੰਘ ਮਨਾਣਾ, ਸਤਪਾਲ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਸਿੰਘ, ਦਰਸ਼ਨ ਸਿੰਘ, ਹਰਜੰਗ ਸਿੰਘ, ਹਰਦੀਪ ਸਿੰਘ, ਸਾਹਿਬ ਸਿੰਘ, ਗੁਰਮੀਤ ਸਿੰਘ, ਮੋਹਨ ਸਿੰਘ ਅਤੇ ਕਮਲਜੀਤ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …