Share on Facebook Share on Twitter Share on Google+ Share on Pinterest Share on Linkedin ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਹਾਦਸਿਆਂ ਦੌਰਾਨ ਜ਼ਖ਼ਮੀ ਹੋਏ ਮੈਂਬਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ: ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਵੱਲੋਂ ਸੈਕਟਰ-21 ਵਿੱਚ ਯੂਨੀਅਨ ਦੇ ਦਫਤਰ ਵਿੱਚ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਯੂਨੀਅਨ ਮੈਂਬਰਾਂ ਦੇ ਹਾਦਸਿਆਂ ਦੌਰਾਨ ਜ਼ਖ਼ਮੀ ਹੋਣ ’ਤੇ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਇਸ ਮੌਕੇ ਕ੍ਰਿਸ਼ਨ ਸਿੰਘ ਮੱਛਲੀ ਕਲਾਂ, ਸਿਕੰਦਰ ਸਿੰਘ, ਪਰਮਿੰਦਰ ਸਿੰਘ, ਗੁਰਜੀਤ ਸਿੰਘ, ਕੇਹਰ ਸਿੰਘ ਨੂੰ ਕ੍ਰਮਵਾਰ 4-4 ਹਜ਼ਾਰ ਰੁਪਏ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਹ ਸਭ ਸੜਕ ਦੁਰਘਟਨਾ ਦੌਰਾਨ ਜਖਮੀ ਹੋ ਗਏ ਸਨ ਅਤੇ ਇਨ੍ਹਾਂ ਦੇ ਕਈ ਅੰਗ ਫੈਕਚਰ ਹੋ ਗਏ ਸਨ। ਇਸ ਉਪਰੰਤ ਯੂਨੀਅਨ ਮੈਂਬਰ ਗੁਰਸ਼ਰਨ ਸਿੰਘ ਦੀ ਮੌਤ ਹੋਣ ਕਾਰਨ ਪਰਿਵਾਰ ਨੂੰ 15000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਮਨਜੀਤ ਸਿੰਘ ਪ੍ਰਧਾਨ ਜੀਰਕਪੁਰ, ਸੰਤ ਸਿੰਘ ਕੁਰੜੀ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ, ਨਰਿੰਦਰ ਸਿੰਘ ਸਿਆਉ, ਸ਼ਿਆਮ ਲਾਲ, ਸਾਹਿਬ ਸਿੰਘ, ਹਰਜੰਗ ਸਿੰਘ ਚਡਿਆਲਾ, ਗੁਰਦੀਪ ਸਿੰਘ, ਜਸਵੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਨਰੇਸ਼ ਨੰਗਲ, ਗਗਨ ਸੋਹਾਣਾ, ਮਨਜੀਤ ਸਿੰਘ ਹੁਲਕਾ, ਪ੍ਰਦੀਪ ਸਿੰਘ, ਗੋਲਡੀ ਮਹਿਦੂਦਪੁਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ