Share on Facebook Share on Twitter Share on Google+ Share on Pinterest Share on Linkedin ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਹੋਰ ਨਵੇਂ ਅਹੁਦੇਦਾਰਾਂ ਦੀ ਚੋਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ: ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੀ ਇਕ ਜ਼ਰੂਰੀ ਮੀਟਿੰਗ ਵਿੱਚ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦਾ ਫੈਸਲਾ ਲਿਆ ਅਤੇ ਮੀਟਿੰਗ ਵਿੱਚ ਸਰਬਸੰਮਤੀ ਨਾਲ ਹੋਰ ਨਵੇਂ ਅਹੁਦੇਦਾਰ ਐਲਾਨੇ ਗਏ। ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆ ਦੀ ਅਗਵਾਈ ਹੇਠ ਭਗਤ ਸਿੰਘ ਕੰਸਾਲਾ, ਜਸਪਾਲ ਸਿੰਘ ਪੜੋਲ, ਸ਼ਿਆਮ ਲਾਲ ਝਿਊੂਰਹੇੜੀ ਨੂੰ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸੁਰਿੰਦਰ ਸਿੰਘ ਬਰਿਆਲੀ, ਨਰਿੰਦਰ ਸਿੰਘ ਸਿਆਊ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਦਲਜੀਤ ਸਿੰਘ ਨੂੰ ਸਰਪ੍ਰਸਤ ਦੀ ਜ਼ਿੰਮੇਵਾਰੀ ਦਿੱਤੀ ਗਈ। ਇਸ ਤੋਂ ਇਲਾਵਾ ਮਨਜੀਤ ਸਿੰਘ ਬਾਕਰਪੁਰ ਨੂੰ ਜ਼ੀਰਕਪੁਰ ਦਾ ਪ੍ਰਧਾਨ ਅਤੇ ਮਨਜੀਤ ਸਿੰਘ ਹੁਲਕਾ ਨੂੰ ਚੇਅਰਮੈਨ ਥਾਪਿਆ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਅਹਿਦ ਲਿਆ ਹੈ ਕਿ ਦੋਧੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਜਗੀਰ ਸਿੰਘ ਕੰਬਾਲਾ, ਕੈਸ਼ੀਅਰ ਸਤਪਾਲ ਸਿੰਘ ਸਵਾੜਾ, ਹਰਜੰਗ ਸਿੰਘ ਚਡਿਆਲਾ, ਜਸਵੀਰ ਸਿੰਘ ਢਕੋਰਾ, ਹਰਦੀਪ ਸਿੰਘ ਮਟੌਰ, ਸੁਭਾਸ਼ ਗੋਚਰ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਗੁਰਮੀਤ ਸਿੰਘ ਨੇ ਵੀ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ