ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਮਹਾਂ-ਪੰਚਾਇਤ ਚੰਡੀਗੜ੍ਹ ਵਿੱਚ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਨੇ ਅੱਜ ਮਹਾਂ-ਪੰਚਾਇਤ ਚੰਡੀਗੜ੍ਹ ਵਿਖੇ ਭਰਵੀਂ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਗਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਅੜੀਅਲ ਵਤੀਰੇ ਨੂੰ ਛੱਡ ਕੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤੇ ਜਾਣ ਤਾਂ ਜੋ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਲੜੀਵਾਰ ਧਰਨੇ ’ਤੇ ਬੈਠੇ ਕਿਸਾਨ ਆਪਣੇ ਘਰਾਂ ਨੂੰ ਵਾਪਸ ਪਰਤ ਸਕਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਨੇਕਾਂ ਪ੍ਰਕਾਰ ਦੀਆਂ ਕੋਝੀਆਂ ਚਾਲਾਂ ਚੱਲ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨਾ ਚਾਹੁੰਦੀ ਹੈ ਅਤੇ ਕੇਂਦਰ ਸਰਕਾਰ ਦੀ ਇਸ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਤੋਂ ਇੰਦਰਜੀਤ ਸਿੰਘ ਗਰੇਵਾਲ, ਸੱਜਣ ਸਿੰਘ, ਵਿਜੇ ਕੁਮਾਰ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ ਨੇ ਵੀ ਸੰਬੋਧਨ ਕੀਤਾ।

Load More Related Articles

Check Also

ਮੇਅਰ ਜੀਤੀ ਸਿੱਧੂ ਨੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ

ਮੇਅਰ ਜੀਤੀ ਸਿੱਧੂ ਨੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਲੋਕਾਂ ਦੀਆਂ ਸਮੱਸਿਆਵਾਂ ਸੁਣੀਆ…