Share on Facebook Share on Twitter Share on Google+ Share on Pinterest Share on Linkedin ਕਿਸਾਨਾਂ ਦੀ ਅਣਦੇਖੀ: ਪੈਰੀਫੇਰੀ ਮਿਲਕਮੈਨ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ: ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਕੇਂਦਰ ਦੇ ਕਿਸਾਨਾਂ ਪ੍ਰਤੀ ਮਤਰੇਏ ਰਵੱਈਏ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਇਸ ਮੌਕੇ ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਹੈ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਸ਼ਰ੍ਹੇਆਮ ਧੱਕਾ ਕਰ ਰਹੀ ਹੈ ਕਿਉਂਕਿ ਖੇਤੀ ਸੁਧਾਰ ਲਈ ਕਾਲੇ ਕਾਨੂੰਨ ਬਣਾਉਣ ਤੋਂ ਬਾਅਦ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਤੋਂ ਘਬਰਾ ਕੇ ਇਸ ਤਰ੍ਹਾਂ ਦਾ ਰਵੱਈਆ ਅਪਣਾ ਰਹੀ ਹੈ ਯੂਨੀਅਨ ਆਗੂਆਂ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਹੈ ਯੂਨੀਅਨ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਕਿਸਾਨੀ ਦੇ ਨਾਲ ਨਾਲ ਹਰੇਕ ਵਰਗ ਤਬਾਹ ਹੋ ਜਾਵੇਗਾ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਤਰਜ਼ੀਹ ਦੇ ਕੇ ਪੰਜਾਬ ਨੂੰ ਤਬਾਹ ਕਰਨ ਤੇ ਤੁਲੀ ਹੋਈ ਹੈ। ਆਗੂਆਂ ਨੇ ਅਹਿਦ ਲਿਆ ਹੈ ਕਿ ਕਿਸਾਨਾਂ ਦੇ ਸੰਘਰਸ਼ ਵਿੱਚ ਯੂਨੀਅਨ ਹਰੇਕ ਤਰ੍ਹਾਂ ਦਾ ਸਹਿਯੋਗ ਕਰੇਗੀ ਤੇ ਜਿੰਨਾ ਚਿਰ ਕੇਂਦਰ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤੱਕ ਕਿਸਾਨਾਂ ਨਾਲ ਮਿਲ ਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕੇਂਦਰ ਵੱਲੋਂ ਕਿਸਾਨਾਂ ਨੂੰ ਵਿਆਜ਼ ਮੁਆਫ਼ੀ ਤੋਂ ਬਾਹਰ ਕਰਨ ਦੀ ਨਿਖੇਧੀ ਕੀਤੀ ਗਈ ਹੈ। ਇਸ ਮੌਕੇ ਪ੍ਰਧਾਨ ਸ਼ਿਆਮ ਨਾਡਾ, ਕਾਮਰੇਡ ਸੱਜਣ ਸਿੰਘ, ਕਾਮਰੇਡ ਇੰਦਰਜੀਤ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਪ੍ਰਧਾਨ ਬਲਵਿੰਦਰ ਸਿੰਘ ਬੀੜ, ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਦਲਜੀਤ ਸਿੰਘ ਮਨਾਣਾ, ਸੰਤ ਸਿੰਘ ਕੁਰੜੀ, ਸੁਰਿੰਦਰ ਸਿੰਘ ਬਰਿਆਲੀ, ਜਸਬੀਰ ਸਿੰਘ ਢਕੋਰਾਂ, ਭਗਤ ਸਿੰਘ ਕੰਸਾਲਾ, ਨਰਿੰਦਰ ਸਿੰਘ ਸਿਆਊ, ਸੁਭਾਸ਼ ਗੋਚਰ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪਰ, ਸਤਪਾਲ ਸਿੰਘ ਸਵਾੜਾ, ਮਨਜੀਤ ਸਿੰਘ ਹੁਲਕਾ, ਸਾਹਿਬ ਸਿੰਘ ਮੌਲੀ, ਅਜੈਬ ਸਿੰਘ ਨਾਡਾ, ਜਗਤਾਰ ਸਿੰਘ, ਹਰਦੀਪ ਸਿੰਘ ਮਟੌਰ, ਪ੍ਰੇਮ ਸਿੰਘ ਬੁੜੈਲ, ਹਰਜੰਗ ਸਿੰਘ ਅਤੇ ਨਰੇਸ਼ ਨੱਗਲ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ