
ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਨੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜਗੁਰੂ ਸੁਖਦੇਵ ਨੂੰ ਦਿੱਤੀਆਂ ਸ਼ਰਧਾਂਜਲੀਆਂ ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਹੈ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ। ਜਿਨ੍ਹਾਂ ਤੋਂ ਅੱਜ ਅਸੀਂ ਸਿੱਖਿਆ ਲੈ ਕੇ ਆਪਣੇ ਹੱਕਾਂ ਲਈ ਸੰਘਰਸ਼ ਲੜ ਰਹੇ ਹਾਂ ਅੱਗੋਂ ਵੀ ਸਾਨੂੰ ਸੰਘਰਸ਼ ਲੜਨ ਦੀ ਪ੍ਰੇਰਨਾ ਮਿਲਦੀ ਹੈ। ਸਾਡੇ ਸ਼ਹੀਦ ਜਾਤਪਾਤ ਤੋਂ ਉੱਪਰ ਉੱਠ ਕੇ ਬਰਾਬਰਤਾ ਦਾ ਸਬਕ ਸਿਖਾ ਗਏ ਹਨ ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕਰਦੇ ਹਨ ਅਤੇ ਕਿਸਾਨ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹਨ।
ਇਸ ਮੌਕੇ ਪ੍ਰਧਾਨ ਸ਼ਿਆਮ ਨਾਡਾ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਸੁਖਵਿੰਦਰ ਸਿੰਘ ਬਾਸੀਆਂ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਸੰਤ ਸਿੰਘ ਕੁਰੜੀ, ਮਨਜੀਤ ਸਿੰਘ, ਨਰਿੰਦਰ ਸਿੰਘ ਸਿਆਊ, ਸੁਰਿੰਦਰ ਸਿੰਘ ਬਰਿਆਲੀ, ਜਸਬੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਜਗਤਾਰ ਸਿੰਘ ਗੋਲਡੀ, ਅਜੈਬ ਸਿੰਘ ਨਾਡਾ, ਦਲਜੀਤ ਸਿੰਘ ਮਨਾਣਾ, ਮਨਜੀਤ ਸਿੰਘ ਹੁਲਕਾ, ਹਰਦੀਪ ਸਿੰਘ ਮਟੌਰ, ਗੁਰਦੀਪ ਸਿੰਘ ਮਾਣਕਪੁਰ, ਸ਼ਾਮ ਲਾਲ, ਪ੍ਰੇਮ ਸਿੰਘ ਬੁੜੈਲ, ਸਾਹਿਬ ਸਿੰਘ ਮੌਲੀ, ਸਤਪਾਲ ਸਿੰਘ ਸਵਾੜਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।