Share on Facebook Share on Twitter Share on Google+ Share on Pinterest Share on Linkedin ਪੈਰੀਫੇਰੀ ਮਿਲਕਮੈਨ ਯੂਨੀਅਨ ਵੱਲੋਂ ਮਹਿੰਗਾਈ ਦੇ ਖ਼ਿਲਾਫ਼ ਰੋਸ ਵਿਖਾਵਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ: ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਵੱਲੋਂ ਵੱਧ ਰਹੀ ਮਹਿੰਗਾਈ ਵਿਰੁੱਧ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਚਾਰ ਸਾਲ ਪਹਿਲਾਂ ਚੰਗੇ ਦਿਨ ਲਿਆਉਣ ਦਾ ਵਾਅਦਾ ਕਰਕੇ ਸੱਤਾ ਪ੍ਰਾਪਤ ਕੀਤੀ ਸੀ ਪਰ ਮੋਦੀ ਸਰਕਾਰ ਦੇ ਕਾਰਜਕਾਲ ਵਿੱਚ ਮਹਿੰਗਾਈ ਬਹੁਤ ਵੱਧ ਗਈ ਹੈ। ਉਹਨਾਂ ਕਿਹਾ ਕਿ ਇਸ ਮਹਿੰਗਾਈ ਕਾਰਨ ਆਮ ਲੋਕਾਂ ਨੂੰ ਰੋਟੀ ਪਾਣੀ ਦਾ ਜੁਗਾੜ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਸਰਕਾਰ ਵੱਲੋਂ ਲਗਾਤਾਰ ਪੈਟਰੋਲ ਡੀਜਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਬਿਜਲੀ ਮਹਿੰਗੀ ਕਰਕੇ ਅਤੇ ਹੋਰ ਟੈਕਸ ਲਗਾ ਕੇ ਲੋਕਾਂ ਉਪਰ ਬਹੁਤ ਮਾਲੀ ਬੋਝ ਪਾ ਦਿੱਤਾ ਹੈ। ਉਹਨਾਂ ਮੰਗ ਕੀਤੀ ਕਿ ਬਿਜਲੀ ਦਰਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ, ਮਹਿੰਗਾਈ ਰੋਕਣ ਲਈ ਉਪਰਾਲੇ ਕੀਤੇ ਜਾਣ। ਇਸ ਮੌਕੇ ਯੂਨੀਅਨ ਦੇ ਚੇਅਰਮੈਨ ਜਸਵੀਰ ਸਿੰਘ ਨਰੈਣਾ, ਪ੍ਰਧਾਨ ਅਮਰਜੀਤ ਸਿੰਘ ਲਾਂਡਰਾ, ਹਾਕਮ ਸਿੰਘ ਮਨਾਣਾ, ਸੰਤ ਸਿੰਘ ਕੁਰੜੀ, ਸੁਰਿੰਦਰ ਸਿੰਘ ਬਰਿਆਲੀ, ਸਵਰਨ ਸਿੰਘ , ਸਤਪਾਲ ਸਿੰਘ, ਪਾਲ ਸਿੰਘ ਗੋਚਰ, ਮਨਜੀਤ ਸਿੰਘ, ਹਰਦੀਪ ਸਿੰਘ ਨੇ ਵੀ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ