Nabaz-e-punjab.com

ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦਾ ਸਾਲਾਨਾ ਇਜਲਾਸ 25 ਨੂੰ: ਭਾਗੋਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੀ ਮੀਟਿੰਗ ਅੱਜ ਇੱਥੇ ਹੋਈ। ਜਿਸ ਵਿੱਚ ਡੇਅਰੀ ਫਾਰਮਿੰਗ ਅਤੇ ਦੁੱਧ ਦੀ ਪੈਦਾਵਾਰ ਅਤੇ ਲਾਗਤ ਅਨੁਸਾਰ ਦੁੱਧ ਦੀ ਸਹੀ ਕੀਮਤ ਨਿਰਧਾਰਿਤ ਨਾ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ। ਜਥੇਬੰਦੀ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਯੂਨੀਅਨ ਦਾ ਸਾਲਾਨਾ ਇਜਲਾਸ 25 ਅਗਸਤ ਨੂੰ ਸੰਤ ਨਾਮਦੇਵ ਭਵਨ ਸੈਕਟਰ-21 ਚੰਡੀਗੜ੍ਹ ਵਿੱਚ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਜਲਾਸ ਦੌਰਾਨ ਦੋਧੀਆਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਸਮੱਸਿਆਵਾਂ ਦੇ ਸਥਾਈ ਹੱਲ ਲਈ ਵਿਉਂਤਬੰਦੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਪਿਛਲੇ ਸਾਲ ਦਾ ਲੇਖਾ ਜੋਖਾ ਕੀਤਾ ਜਾਵੇਗਾ ਅਤੇ ਅਗਲੇ ਸਾਲ ਲਈ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਸਵਰਨ ਸਿੰਘ ਪੈਂਤਪੁਰ, ਸਤਵੀਰ ਸਿੰਘ ਪ੍ਰਧਾਨ ਮੁਹਾਲੀ, ਜਗੀਰ ਸਿੰਘ ਕੰਬਾਲਾ, ਹਾਕਮ ਸਿੰਘ ਮਨਾਣਾ,ਅਮਰਜੀਤ ਸਿੰਘ ਲਾਂਡਰਾਂ, ਸੰਤ ਸਿੰਘ ਕੁਰੜੀ, ਸੁਰਿੰਦਰ ਸਿੰਘ ਬਰਿਆਲੀ ਅਤੇ ਸਤਪਾਲ ਸਿੰਘ ਸਵਾੜਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Punjab Govt To Spend ₹426-Cr On Upgradation And Modernization Of Police Infra: DGP Punjab

Punjab Govt To Spend ₹426-Cr On Upgradation And Modernization Of Police Infra: DGP Punjab …