Share on Facebook Share on Twitter Share on Google+ Share on Pinterest Share on Linkedin ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਵੱਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਫੈਸਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਕਤੂਬਰ: ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੀ ਮੀਟਿੰਗ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹਾਜ਼ਰ ਸਮੂਹ ਮੈਂਬਰਾਂ ਨੇ ਐਤਕੀਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਫੈਸਲਾ ਲਿਆ। ਸ੍ਰੀ ਭਾਗੋਮਾਜਰਾ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਸਾਡਾ ਵਾਤਾਵਰਣ ਦਿਨ ਪ੍ਰਤੀ ਦਿਨ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ। ਇਸ ਲਈ ਸਾਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਅਜਿਹੇ ਕਦਮ ਪੁੱਟਣੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਦੀਵਾਲੀ, ਦਸਹਿਰਾ, ਗੁਰਪੁਰਬ ਆਦਿ ਮੌਕਿਆਂ ’ਤੇ ਨੌਜਵਾਨਾਂ ਨੂੰ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਧਮਾਕੇਦਾਰ ਪਟਾਕੇ ਜਿੱਥੇ ਮਨੁੱਖੀ ਸਿਹਤ ਲਈ ਵੱਡਾ ਖ਼ਤਰਾ ਹਨ, ਉੱਥੇ ਅਸੀਂ ਫਜ਼ੂਲ ਖਰਚੀ ਕਰਕੇ ਵਾਤਾਵਰਨ ਨੂੰ ਵੀ ਪ੍ਰਦੂਸ਼ਿਤ ਕਰਨ ਦੇ ਭਾਗੀ ਬਣਦੇ ਹਨ। ਉਨ੍ਹਾਂ ਨੌਜਵਾਨ ਵਰਗ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਐਤਕੀਂ ਦੀਵਾਲੀ ’ਤੇ ਧਮਾਕੇਦਾਰ ਪਟਾਕੇ ਅਤੇ ਆਤਿਸ਼ਬਾਜ਼ੀ ਨਾ ਚਲਾਈ ਜਾਵੇ ਤਾਂ ਜੋ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਮੀਟਿੰਗ ਵਿੱਚ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਦਲਜੀਤ ਸਿੰਘ ਮਨਾਣਾ, ਮਨਜੀਤ ਸਿੰਘ ਹੁਲਕਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਮਨਜੀਤ ਸਿੰਘ ਸੈਣੀ, ਸੁਰਿੰਦਰ ਸਿੰਘ ਬਰਿਆਲੀ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਨਰਿੰਦਰ ਸਿੰਘ ਸਿਆਉ, ਜਸਵੀਰ ਸਿੰਘ ਢਕੋਰਾ, ਸਾਹਿਬ ਸਿੰਘ ਮੌਲੀ, ਜਗੀਰ ਸਿੰਘ, ਹਰਜੰਗ ਸਿੰਘ, ਰਜਿੰਦਰ ਸਿੰਘ, ਪੰਮੀ ਗੋਚਰ, ਬਲਵਿੰਦਰ ਸਿੰਘ ਮਾਣਕਪੁਰ, ਭਗਤ ਸਿੰਘ ਕੰਸਾਲਾ, ਦਰਸ਼ਨ ਸਿੰਘ ਬੀਰਾ ਮਾਜਰੀ, ਗੁਰਦੀਪ ਸਿੰਘ ਅਤੇ ਜਗਤਾਰ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ