ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਜ਼ਖ਼ਮੀ ਮੈਂਬਰਾਂ ਨੂੰ ਵਿੱਤੀ ਸਹਾਇਤਾ ਦਿੱਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਨਵੰਬਰ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਵੱਲੋਂ ਅੱਜ ਇੱਥੇ ਸੜਕ ਹਾਦਸਿਆਂ ਵਿੱਚ ਜਖ਼ਮੀ ਹੋਏ ਯੂਨੀਅਨ ਦੇ ਮੈਂਬਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ। ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਜੋਗਾ ਸਿੰਘ, ਦਿਨੇਸ਼ ਕੁਮਾਰ, ਸੋਹਣ ਸਿੰਘ, ਬਲਕਾਰ ਸਿੰਘ, ਅਵਤਾਰ ਸਿੰਘ ਅਤੇ ਮੋਹਨ ਸਿੰਘ ਵੱਖ-ਵੱਖ ਹਾਦਸਿਆਂ ਦੌਰਾਨ ਗੰਭੀਰ ਜ਼ਖ਼ਮੀ ਹੋ ਗਏ ਸੀ। ਇਨ੍ਹਾਂ ਸਾਰਿਆਂ ਪੰਜ-ਪੰਜ ਹਜ਼ਾਰ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ ਗਏ ਅਤੇ ਅਵਤਾਰ ਸਿੰਘ ਦੀ ਮੌਤ ਹੋ ਜਾਣ ਕਾਰਨ ਉਸ ਦੇ ਪਰਿਵਾਰ ਨੂੰ 15 ਹਜ਼ਾਰ ਦਾ ਚੈੱਕ ਦਿੱਤਾ ਗਿਆ।
ਇਸ ਮੌਕੇ ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਸੁਰਿੰਦਰ ਸਿੰਘ ਬਰਿਆਲੀ, ਸੰਤ ਸਿੰਘ ਕੁਰੜੀ, ਦਲਜੀਤ ਸਿੰਘ ਮਨਾਣਾ, ਸਤਪਾਲ ਸਿੰਘ ਸਵਾੜਾ, ਬਲਵਿੰਦਰ ਸਿੰਘ ਬੀੜ, ਮਨਜੀਤ ਸਿੰਘ ਹੁਲਕਾ, ਮਨਜੀਤ ਸਿੰਘ, ਸੁਰਿੰਦਰ ਸਿੰਘ ਬਰਿਆਲੀ, ਜਸਬੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਨਰਿੰਦਰ ਸਿੰਘ ਸਿਆਊ, ਜਗਤਾਰ ਸਿੰਘ, ਹਰਦੀਪ ਸਿੰਘ ਮਟੌਰ, ਗੋਲਡੀ ਮਹਿਦੂਦਪਰ ਹਾਜ਼ਰ ਸਨ।

Check Also

ਲੁੱਟਾਂ-ਖੋਹਾਂ ਦਾ ਮਾਮਲਾ: ਨਾਜਾਇਜ਼ ਅਸਲੇ ਸਣੇ ਗਰੋਹ ਦੇ ਮੁਖੀ ਸਣੇ ਚਾਰ ਮੈਂਬਰ ਗ੍ਰਿਫ਼ਤਾਰ

ਲੁੱਟਾਂ-ਖੋਹਾਂ ਦਾ ਮਾਮਲਾ: ਨਾਜਾਇਜ਼ ਅਸਲੇ ਸਣੇ ਗਰੋਹ ਦੇ ਮੁਖੀ ਸਣੇ ਚਾਰ ਮੈਂਬਰ ਗ੍ਰਿਫ਼ਤਾਰ ਮੁਲਜ਼ਮ ਯੂਪੀ ਤੋਂ …