ਪੈਰੀਫੇਰੀ ਮਿਲਕਮੈਨ ਯੂਨੀਅਨ ਵੱਲੋਂ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਸਤੰਬਰ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਦੇ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜੱਟ ਮਹਾ ਸਭਾ ਮੁਹਾਲੀ ਦੇ ਪ੍ਰਧਾਨ ਦਲਜੀਤ ਸਿੰਘ ਮਨਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੂਨੀਅਨ ਲੰਮੇ ਸਮੇਂ ਤੋਂ ਦੋਧੀਆਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਹੈ। ਜਿਸ ਦਾ ਨਤੀਜਾ ਅੱਜ ਦੋਧੀ ਚੰਡੀਗੜ੍ਹ ਮੁਹਾਲੀ ਸ਼ਹਿਰਾਂ ਵਿਚ ਦੁੱਧ ਵੇਚਣ ਲਈ ਬੜੇ ਫਖਰ ਨਾਲ ਆ ਰਹੇ ਹਨ। ਇਸ ਮੌਕੇ ਯੂਨੀਅਨ ਦੇ ਜਨਰਲ-ਸਕੱਤਰ ਬਲਜਿੰਦਰ ਸਿੰਘ ਭਾਗੋ ਮਾਜਰਾ ਨੇ ਕਿਹਾ ਕਿ ਯੂਨੀਅਨ ਦੇ ਸਮੂਹ ਅਹੁਦੇਦਾਰ, ਦੋਧੀਆਂ ਨੂੰ ਰਹੀਆਂ ਦਰਪੇਸ਼ ਮੁਸ਼ਕਲਾਂ ਦੇ ਹਲ ਲਈ ਹਮੇਸ਼ਾ ਤਤਪਰ ਹਨ। ਉਹਨਾਂ ਕਿਹਾ ਕਿ ਜੋ ਯੂਨੀਅਨ ਮੈਂਬਰਾਂ ਨੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਾਈਆਂ ਹਨ ਉਹ ਉਹਨਾਂ ਨੂੰ ਤਨਦੇਹੀ ਨਾਲ ਨਿਭਾਉਣਗੇ। ਸਮੁੱਚੀ ਨਵੀਂ ਚੁਣੀ ਟੀਮ ਯੂਨੀਅਨ ਮੈਂਬਰਾਂ ਦੀਆਂ ਮੁਸ਼ਕਲਾਂ ਲਈ ਦਿਨ-ਰਾਤ ਮਿਹਨਤ ਕਰਨਗੇ।
ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਲਾਡਰਾਂ, ਕਾਮਰੇਡ ਜੋਰਾ ਸਿੰਘ, ਸੀਨੀਅਰ ਆਗੂ ਹਾਕਮ ਸਿੰਘ ਮਨਾਣਾ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋ ਮਾਜਰਾ, ਸੰਤ ਸਿੰਘ ਕੁਰੜੀ, ਸਵਰਨ ਸਿੰਘ ਪੈਂਤਪੁਰ, ਮਨਜੀਤ ਸਿੰਘ ਹੁਲਕਾ, ਬਰਖਾ ਰਾਮ ਮਕੰਦਪੁਰ, ਹਰਮੇਸ਼ ਕੁਮਾਰ, ਸਿਆਮ ਲਾਲ, ਬਲਵੰਤ ਸਿੰਘ ਕੁਬਾਹੇੜੀ, ਪਾਲ ਸਿੰਘ ਗੋਚਰ, ਸਤਪਾਲ ਸਿੰਘ ਸਵਾੜਾ, ਪਰਮਜੀਤ ਸਿੰਘ ਕਸੋਲੀ, ਜਗਤਾਰ ਸਿੰਘ ਜੈਂਤੀ ਮਾਜਰੀ, ਬਿੰਦਰ ਸਿੰਘ ਮੌਲੀ, ਹਰਦੀਪ ਸਿੰਘ ਮਟੌਰ, ਸੁਰਿੰਦਰ ਸਿੰਘ ਬਰਿਆਲੀ ਨੇ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…