ਪੈਰੀਫੇਰੀ ਮਿਲਕਮੈਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਕੇਂਦਰ ਸਰਕਾਰ ਵੱਲੋਂ ਕਣਕ ਅਤੇ ਝੋਨੇ ਦੀ ਸਰਕਾਰੀ ਖ਼ਰੀਦ ਤੋਂ ਹੱਥ ਪਿੱਛੇ ਖਿੱਚਣ ’ਤੇ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਹੈ ਕਿ ਫਸਲਾਂ ਦੇ ਮੰਡੀਕਰਨ ਤੋਂ ਕੇਂਦਰ ਸਰਕਾਰ ਪਿੱਛੇ ਹਟ ਕੇ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਸੁਰਖਰੂ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਖੇਤੀ ਸੈਕਟਰ ਵਿੱਚ ਕਾਰਪੋਰੇਟ ਕੰਪਨੀਆਂ ਕੋਲੋਂ ਨਿਵੇਸ਼ ਕਰਵਾ ਕੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਦੇ ਰਾਹ ਪਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਸ੍ਰੀ ਭਾਗੋਮਾਜਰਾ ਨੇ ਕਿਹਾ ਕਿ ਖੇਤੀ ਸੈਕਟਰ ਦੇ ਨਾਲ ਨਾਲ ਸਹਾਇਕ ਧੰਦੇ ਵੀ ਖ਼ਤਮ ਹੋ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਸਰਕਾਰ ਦੀ ਬੇਰੁਖ਼ੀ ਕਾਰਨ ਅੱਜ ਦੁੱਧ ਦਾ ਧੰਦਾ ਵੀ ਡਾਵਾਂਡੋਲ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਕਿਸਾਨੀ ਨੂੰ ਬਚਾਉਣ ਲਈ ਸਰਕਾਰਾਂ ਅੱਗੇ ਹੋ ਕੇ ਕਿਸਾਨ ਪੱਖੀ ਫੈਸਲੇ ਲੈਣ ਤੇ ਜਾਰੀ ਕੀਤੇ ਖੇਤੀ ਆਰਡੀਨੈਂਸਾਂ ਨੂੰ ਵਾਪਸ ਲਿਆ ਜਾਵੇ।
ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਬਰਖਾ ਰਾਮ ਪ੍ਰਧਾਨ ਡੇਰਾਬਸੀ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਜਗੀਰ ਸਿੰਘ ਕੰਬਾਲਾ, ਨਰਿੰਦਰ ਸਿੰਘ ਸਿਆਊ, ਹਰਜੰਗ ਸਿੰਘ, ਮਨਜੀਤ ਸਿੰਘ ਹੁਲਕਾ, ਜਸਵੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਸਾਹਿਬ ਸਿੰਘ ਮੌਲੀ, ਸੁਰਿੰਦਰ ਸਿੰਘ ਬਰਿਆਲੀ, ਮਲਕੀਤ ਸਿੰਘ ਸਫ਼ੀਪੁਰ, ਜਗਤਾਰ ਸਿੰਘ, ਅਵਤਾਰ ਸਿੰਘ ਗੋਲਡੀ ਨੇ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…