ਵਾਲਮੀਕ ਕਲੋਨੀ ਦੇ ਲੋਕਾਂ ਨੂੰ ਰਹਿਣ ਲਈ ਪੱਕੇ ਮਕਾਨ ਬਣਾ ਕੇ ਦਿੱਤੇ ਜਾਣਗੇ: ਕੁਲਵੰਤ ਸਿੰਘ

ਸਾਬਕਾ ਮੇਅਰ ਕੁਲਵੰਤ ਸਿੰਘ ਨੇ 800 ਲੋੜਵੰਦ ਅੌਰਤਾਂ ਨੂੰ ਸੂਟ ਤੇ ਸਾੜੀਆਂ ਵੰਡੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਕਤੂਬਰ:
ਆਜ਼ਾਦ ਗਰੁੱਪ ਦੇ ਮੁਖੀ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਫੇਜ਼-6 ਸਥਿਤ ਵਾਲਮੀਕ ਕਲੋਨੀ ਵਿੱਚ 800 ਲੋੜਵੰਦ ਅੌਰਤਾਂ ਨੂੰ ਸੂਟ ਅਤੇ ਸਾੜੀਆਂ ਵੰਡੀਆਂ। ਉਨ੍ਹਾਂ ਕਿਹਾ ਕਿ ਇਕ ਨਰੋਏ ਸਮਾਜ ਦੀ ਸਿਰਜਣਾ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਅੌਰਤ ਵੱਲੋਂ ਨਿਭਾਈ ਜਾਂਦੀ ਭੂਮਿਕਾ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਹੈ ਕਿਉਂਕਿ ਉਹ ਨਾ ਸਿਰਫ਼ ਆਪਣੇ ਪਰਿਵਾਰ ਲਈ ਬਲਕਿ ਸਮੁੱਚੇ ਸਮਾਜ ਦੀ ਭਲਾਈ ਲਈ ਕਦੋਂ ਅਤੇ ਕੀ ਕੀਤਾ ਜਾਣਾ ਹੈ, ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਉਸ ’ਤੇ ਅਮਲ ਵੀ ਕਰਦੀ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਵਾਲਮੀਕ ਕਲੋਨੀ ਵਿੱਚ ਰਹਿੰਦੇ ਲੋਕਾਂ ਕੋਲ ਰਹਿਣ ਲਈ ਪੱਕੇ ਮਕਾਨ ਨਹੀਂ ਹਨ। ਉਨ੍ਹਾਂ ਐਲਾਨ ਕੀਤਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਪਹਿਲ ਦੇ ਆਧਾਰ ’ਤੇ ਇਨ੍ਹਾਂ ਸਾਰਿਆਂ ਲਈ ਪੱਕੇ ਮਕਾਨ ਬਣਾ ਕੇ ਦਿੱਤੇ ਜਾਣਗੇ। ਟਰੱਕ ਯੂਨੀਅਨ ਦੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਮੁਹਾਲੀ ਵਿੱਚ ਆਧੁਨਿਕ ਟਰੱਕ ਯੂਨੀਅਨ ਬਣਾਈ ਜਾਵੇਗੀ, ਜੋ ਸਮੁੱਚੇ ਪੰਜਾਬ ਲਈ ਇੱਕ ਮਿਸਾਲ ਬਣੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਆਜ਼ਾਦ ਗਰੁੱਪ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮੀਆਂ ਜਾਰੀ ਰੱਖੀਆਂ ਜਾਣਗੀਆਂ ਅਤੇ ਭਵਿੱਖ ਵਿੱਚ ਸਮਾਜਿਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਨਾਗਰਿਕ ਦੇ ਸੁਝਾਅ ਦੀ ਉਨ੍ਹਾਂ ਨੂੰ ਹਮੇਸ਼ਾ ਉਡੀਕ ਰਹੇਗੀ।
ਇਸ ਮੌਕੇ ਆਜ਼ਾਦ ਕੌਂਸਲਰ ਗੁਰਮੀਤ ਕੌਰ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਆਰਪੀ ਸ਼ਰਮਾ ਤੇ ਫੂਲਰਾਜ ਸਿੰਘ, ਆਜ਼ਾਦ ਗਰੁੱਪ ਦੇ ਆਗੂ ਹਰਮੇਸ਼ ਸਿੰਘ ਕੁੰਭੜਾ, ਹਰਵਿੰਦਰ ਸਿੰਘ, ਹਰਮਨਦੀਪ ਸਿੰਘ, ਕੁਲਦੀਪ ਸਿੰਘ ਸਮਾਣਾ, ਅਕਵਿੰਦਰ ਸਿੰਘ ਗੋਸਲ, ਰਾਜੇਸ਼ ਕੁਮਾਰ, ਧਰਮਪਾਲ, ਰਾਜਾਰਾਮ, ਚਰਨਜੀਤ ਸਿੰਘ ਚੰਨੀ, ਮੋਹਣ ਸਿੰਘ, ਸਵਰਨ ਸਿੰਘ ਬੱਗਾ, ਮੋਹਰਪਾਲ, ਹਰਪਾਲ ਸਿੰਘ ਬਰਾੜ, ਜੀਐਸ ਗਰੇਵਾਲ, ਰਾਜ ਕੁਮਾਰ ਮਿਸ਼ਰਾ ਸਮੇਤ ਵੱਡੀ ਗਿਣਤੀ ਵਿੱਚ ਵਾਲਮੀਕ ਕਲੋਨੀ ਦੀਆਂ ਅੌਰਤਾਂ ਹਾਜ਼ਰ ਸਨ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…