Nabaz-e-punjab.com

ਪੱਕੇ ਤੌਰ ’ਤੇ ਹੱਲ ਹੋਵੇਗੀ ਫੇਜ਼-4 ਵਿੱਚ ਸੀਵਰੇਜ ਦੀ ਸਮੱਸਿਆ: ਗੁਰਮੁੱਖ ਸੋਹਲ

ਫੇਜ਼-4 ਵਿੱਚ ਨਵੀਂ ਸੀਵਰੇਜ ਲਾਈਨ ਪਾਉਣ ਤੇ ਪੁਰਾਣੀ ਸੀਵਰੇਜ ਲਾਈਨਾਂ ਦੀ ਸਫ਼ਾਈ ਦਾ ਕੰਮ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਅਕਾਲੀ ਦਲ ਦੇ ਕੌਂਸਲਰ ਗੁਰਮੁੱਖ ਸਿੰਘ ਸੋਹਲ ਵੱਲੋਂ ਇੱਥੋਂ ਦੇ ਫੇਜ਼-4 (ਵਾਰਡ ਨੰਬਰ-11) ਵਿੱਚ ਸੀਵਰੇਜ ਦੀ ਨਵੀਂ ਪਾਈਪਲਾਈਨ ਵਿਛਾਉਣ ਅਤੇ ਪੁਰਾਣੀ ਸੀਵਰੇਜ ਲਾਈਨਾਂ ਦੀ ਮਸ਼ੀਨੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਦੀ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਨਿਰੰਤਰ ਕਾਰਜ ਚੱਲ ਰਹੇ ਹਨ।
ਸ੍ਰੀ ਸੋਹਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਫੇਜ਼-4 ਵਿੱਚ ਸੀਵਰੇਜ ਦੀ ਸਮੱਸਿਆ ਦਾ ਪੱਕੇ ਤੌਰ ’ਤੇ ਹੱਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਸੀਵਰੇਜ ਦੀ ਨਵੀਂ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰਾਜੈਕਟ ਨੇਪਰੇ ਚੜ੍ਹਨ ਨਾਲ ਸਥਾਨਕ ਲੋਕਾਂ ਨੂੰ ਸੀਵਰੇਜ ਓਵਰਫਲੋ ਅਤੇ ਸੀਵਰੇਜ ਲਾਈਨਾਂ ਜਾਮ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਕੰਮ ’ਤੇ 11 ਲੱਖ ਰੁਪਏ ਖ਼ਰਚੇ ਜਾ ਰਹੇ ਹਨ। ਜਦੋਂਕਿ ਇਸ ਤੋਂ ਪਹਿਲਾਂ ਐਲਈਡੀ ਲਾਈਟਾਂ, ਪਾਰਕਿੰਗ ਦੀ ਸਮੱਸਿਆ ਦੇ ਹੱਲ ਲਈ ਟੇਪਰ ਪੇਵਰ ਬਲਾਕ ਲਗਾਏ ਗਏ ਹਨ ਅਤੇ ਰੋਡ ਗਲੀਆਂ ਦੀ ਸਫ਼ਾਈ ਕਰਵਾਈ ਗਈ ਹੈ।
ਇਸ ਮੌਕੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹਰਭਜਨ ਸਿੰਘ, ਚੇਅਰਮੈਨ ਸੁਰਿੰਦਰ ਸਿੰਘ ਸੋਢੀ, ਸੀਨੀਅਰ ਮੀਤ ਪ੍ਰਧਾਨ ਦਿਆਲ ਸਿੰਘ ਤੇ ਬਲਦੇਵ ਸਿੰਘ, ਜਨਰਲ ਸਕੱਤਰ ਹਰਿੰਦਰਪਾਲ ਸਿੰਘ, ਸਕੱਤਰ ਆਰਡੀ ਕੌਸ਼ਲ, ਪ੍ਰੈਸ ਸਕੱਤਰ ਜਤਿੰਦਰ ਵਰਮਾ, ਮੀਤ ਪ੍ਰਧਾਨ ਪ੍ਰੇਮ ਸਿੰਘ, ਜੇਸੀ ਸਭਰਵਾਲ, ਸੁਰਿੰਦਰ ਸਿੰਘ ਚਾਵਲਾ, ਹਰਜੀਤ ਸਿੰਘ ਮੱਲ੍ਹੀ, ਪਰਮਿੰਦਰ ਸਿੰਘ ਬੰਟੀ, ਡਾ. ਸੁਰਿੰਦਰਪਾਲ ਸਿੰਘ, ਅਮਰੀਕ ਸਿੰਘ, ਹਰਜਿੰਦਰ ਸਿੰਘ, ਅਮਰੀਕ ਸਿੰਘ, ਰਘਬੀਰ ਸਿੰਘ, ਅਵਿਨਾਸ਼ ਸਿੰਘ, ਬਨਾਰਸੀ ਦਾਸ ਧੀਮਾਨ, ਕਮਲਜੀਤ ਸਿੰਘ, ਜਗਜੀਤ ਸਿੰਘ ਬਵੇਜਾ, ਸਚਿਨ ਗੋਇਲ, ਹਰਬੰਤ ਸਿੰਘ (ਠੇਕੇਦਾਰ), ਹਰਮਨ ਸਿੰਘ, ਮੇਜਰ ਸਿੰਘ, ਜਗਦੇਵ ਸਿੰਘ, ਅਮਰਜੀਤ ਸਿੰਘ ਜੌਲੀ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ ਅਤੇ ਰਾਜੇਸ਼ਵਰ ਸ਼ਰਮਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…