Share on Facebook Share on Twitter Share on Google+ Share on Pinterest Share on Linkedin ਸੱਤਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਨਾਲ ਜਬਰ ਜਨਾਹ ਬਲੌਂਗੀ ਪੁਲੀਸ ਵੱਲੋਂ ਦੋ ਵੱਖ ਵੱਖ ਕੇਸ ਦਰਜ, ਮੁਲਜ਼ਮ ਨੌਜਵਾਨ ਵੀ ਕੀਤੇ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ: ਇੱਥੋਂ ਦੇ ਨਜ਼ਦੀਕੀ ਪਿੰਡ ਬੱਲੋਮਾਜਰਾ ਅਤੇ ਪਿੰਡ ਰਾਮਗੜ੍ਹ ਵਿੱਚ ਦੋ ਨਾਬਾਲਗ ਲੜਕੀਆਂ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਬਲੌਂਗੀ ਪੁਲੀਸ ਵੱਲੋਂ ਜਬਰ ਜਨਾਹ ਦੇ ਦੋ ਵੱਖ-ਵੱਖ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲੇ ਮਾਮਲੇ ਵਿੱਚ ਪਿੰਡ ਬੱਲੋਮਾਜਰਾ ਦੀ ਰਹਿਣ ਵਾਲੀ 15 ਸਾਲ ਦੀ ਪੀੜਤ ਲੜਕੀ ਦੀ ਮਾਂ ਨੇ ਬਲੌਂਗੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦੀ ਲੜਕੀ ਸੱਤਵੀਂ ਜਮਾਤ ਵਿੱਚ ਪੜ੍ਹਦੀ ਹੈ। ਬੁੱਧਵਾਰ ਨੂੰ ਉਹ ਰੋਜ਼ਾਨਾ ਵਾਂਗ ਘਰ ਤੋਂ ਸਕੂਲ ਲਈ ਗਈ ਸੀ ਪ੍ਰੰਤੂ ਜਦੋਂ ਉਹ ਸਕੂਲ ਵਿੱਚ ਛੁੱਟੀ ਸਮੇਂ ਤੋਂ ਬਾਅਦ ਵੀ ਸਮੇਂ ਸਿਰ ਘਰ ਵਾਪਸ ਨਹੀਂ ਆਈ ਤਾਂ ਉਨ੍ਹਾਂ ਨੂੰ ਲੱਗਿਆ ਕਿ ਸ਼ਾਇਦ ਲੜਕੀ ਆਪਣੇ ਜਾਣਕਾਰਾਂ ਕੋਲ ਚਲੀ ਗਈ ਹੋਵੇਗੀ। ਸ਼ਾਮ ਵੇਲੇ ਪੀੜਤ ਲੜਕੀ ਘਰ ਆ ਗਈ ਅਤੇ ਉਸ ਨੇ ਆਪਣੀ ਮਾਂ ਨੂੰ ਦੱਸਿਆ ਕਿ ਪਿੰਡ ਰਾਮਗੜ੍ਹ ਦਾ ਰਹਿਣ ਵਾਲਾ ਗੋਵਿੰਦ ਕੁਮਾਰ ਨਾਂ ਵਿਅਕਤੀ ਉਸ ਨੂੰ ਵਰਗਲਾ ਕੇ ਆਪਣੇ ਘਰ ਲੈ ਗਿਆ ਸੀ। ਜਿੱਥੇ ਉਸ ਨੇ ਜ਼ਬਰਦਸਤੀ ਉਸ ਨਾਲ ਸਰੀਰਕ ਸਬੰਧ ਬਣਾਏ ਗਏ। ਦੂਜੇ ਮਾਮਲੇ ਪਿੰਡ ਰਾਮਗੜ੍ਹ ਦੀ ਨਾਬਾਲਗ ਲੜਕੀ ਨਾਲ ਗੁਆਂਢੀ ਵਿਅਕਤੀ ਵੱਲੋਂ ਜਬਰ ਜਨਾਹ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੀੜਤ ਲੜਕੀ ਦੀ ਮਾਂ ਨੇ ਬਲੌਂਗੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਉਸ ਦੀ ਲੜਕੀ ਸੱਤਵੀਂ ਜਮਾਤ ਵਿੱਚ ਪੜ੍ਹਦੀ ਹੈ। ਬੁੱਧਵਾਰ ਨੂੰ ਉਸ ਦੀ ਬੇਟੀ ਸਕੂਲ ਤੋਂ ਘਰ ਆ ਗਈ ਸੀ ਪ੍ਰੰਤੂ ਕੁਝ ਦੇਰ ਲਈ ਫਿਰ ਘਰੋਂ ਬਾਹਰ ਚਲੀ ਗਈ, ਜਦੋਂ ਕਾਫੀ ਦੇਰ ਤੱਕ ਉਹ ਘਰ ਨਹੀਂ ਆਈ ਤਾਂ ਉਨ੍ਹਾਂ ਨੇ ਆਪਣੀ ਬੇਟੀ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਅਚਾਨਕ ਉਸ ਦੀ ਬੇਟੀ ਘਰ ਆ ਗਈ। ਜਿਸ ਨੇ ਘਰਦਿਆਂ ਨੂੰ ਦੱਸਿਆ ਕਿ ਗੁਆਂਢੀ ਨੌਜਵਾਨ ਅਰੁਣ ਕੁਮਾਰ ਨੇ ਉਸ ਨੂੰ ਵਰਗਲਾ ਕੇ ਆਪਣੇ ਘਰ ਬੁਲਾਇਆ ਅਤੇ ਉਸ ਨਾਲ ਜ਼ਬਰਦਸਤੀ ਜਬਰ ਜਨਾਹ ਕੀਤਾ ਗਿਆ। ਉਧਰ, ਇਸ ਸਬੰਧੀ ਥਾਣਾ ਬਲੌਂਗੀ ਦੇ ਐਸਐਚਓ ਅਮਰਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਉਕਤ ਘਟਨਾਵਾਂ ਸਬੰਧੀ ਮੁਲਜ਼ਮ ਗੋਵਿੰਦ ਕੁਮਾਰ ਅਤੇ ਅਰੁਣ ਕੁਮਾਰ ਦੇ ਖ਼ਿਲਾਫ਼ ਧਾਰਾ 376 ਅਤੇ ਪੋਕਸੋ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਆਪਸ ਵਿੱਚ ਸਕੇ ਭਰਾ ਹਨ। ਮੁਲਜ਼ਮਾਂ ਨੂੰ ਅੱਜ ਦੇਰ ਸ਼ਾਮ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੀੜਤ ਲੜਕੀਆਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ