Share on Facebook Share on Twitter Share on Google+ Share on Pinterest Share on Linkedin ਪੀਜੀ ਲੜਕੀ ਨਾਲ ਜਬਰ ਜਨਾਹ: ਮੁਲਜ਼ਮ ਦਾ ਇਕ ਰੋਜ਼ਾ ਪੁਲੀਸ ਰਿਮਾਂਡ ਪੀੜਤ ਲੜਕੀ ਦੇ ਮਹਿਲਾ ਜੱਜ ਦੀ ਮੌਜੂਦਗੀ ਵਿੱਚ ਧਾਰਾ 164 ਦੇ ਤਹਿਤ ਬਿਆਨ ਕਲਮਬੰਦ, ਆਪਬੀਤੀ ਦੱਸੀ ਪੁਲੀਸ ਕਰਮਚਾਰੀਆਂ ’ਤੇ ਹਮਲਾ ਕਰਨ ਵਾਲਾ ਪੀਜੀ ਮਾਲਕ ਤੇ ਬਾਕੀ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਪਰੈਲ: ਮੁਹਾਲੀ ਨਗਰ ਨਿਗਮ ਆਉਂਦੇ ਇਤਿਹਾਸਕ ਨਗਰ ਸੋਹਾਣਾ ਵਿੱਚ ਪੀਜੀ ਲੜਕੀ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਰਬਜੀਤ ਸਿੰਘ ਉਰਫ਼ ਸਰਬਾ ਨੂੰ ਐਤਵਾਰ ਨੂੰ ਡਿਊਟੀ ਮੈਜਿਸਟਰੇਟ ਰਮਨਪ੍ਰੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੌਜਵਾਨ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਸ ਨੂੰ ਭਲਕੇ ਸੋਮਵਾਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਸ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਜਾਂਚ ਅਧਿਕਾਰੀ ਏਐਸਆਈ ਨਾਇਬ ਸਿੰਘ ਨੇ ਦੱਸਿਆ ਕਿ ਅੱਜ ਪੀੜਤ ਲੜਕੀ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਮਹਿਲਾ ਜੱਜ ਦੀ ਮੌਜੂਦਗੀ ਵਿੱਚ ਬੰਦ ਕਮਰੇ ਵਿੱਚ ਸੀਆਰਪੀਸੀ ਦੀ ਧਾਰਾ 164 ਦੇ ਤਹਿਤ ਆਪਣੇ ਬਿਆਨ ਕਲਮਬੰਦ ਕਰਵਾਏ। ਹਾਲਾਂਕਿ ਪੀੜਤ ਲੜਕੀ ਦੇ ਬਿਆਨਾਂ ਬਾਰੇ ਪੁਲੀਸ ਕੋਈ ਵੀ ਜਾਣਕਾਰੀ ਜਨਤਕ ਨਹੀਂ ਸਕੀ ਹੈ, ਪ੍ਰੰਤੂ ਇਹ ਕਿਹਾ ਜਾ ਰਿਹਾ ਹੈ ਕਿ ਪੀੜਤ ਲੜਕੀ ਨੇ ਆਪਣੇ ਬਿਆਨਾਂ ਵਿੱਚ ਜੱਜ ਸਾਹਿਬ ਨੂੰ ਆਪਬੀਤੀ ਦੱਸਦਿਆਂ ਉਕਤ ਸਾਰੇ ਘਟਨਾਕ੍ਰਮ ਤੋਂ ਜਾਣੂ ਕਰਵਾਇਆ ਗਿਆ ਹੈ। ਇਸ ਸਬੰਧੀ ਸਰਬਜੀਤ ਸਿੰਘ ਉਰਫ਼ ਸਰਬਾ ਦੇ ਖ਼ਿਲਾਫ਼ ਥਾਣਾ ਸੋਹਾਣਾ ਵਿੱਚ ਆਈਪੀਸੀ ਦੀ ਧਾਰਾ 376 ਅਤੇ 506 ਦੇ ਤਹਿਤ ਬਲਾਤਕਾਰ ਦਾ ਪਰਚਾ ਦਰਜ ਕੀਤਾ ਗਿਆ ਹੈ ਜਦੋਂਕਿ ਪੁਲੀਸ ਕਰਮਚਾਰੀਆਂ ’ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਵਿੱਚ ਪੀਜੀ ਮਾਲਕ ਸ਼ਿੰਗਾਰਾ ਮੁਹੰਮਦ, ਨੰਨੂ, ਬਲਕਾਰ, ਗੁਰਪ੍ਰੀਤ ਸਮੇਤ ਕਈ ਹੋਰਨਾਂ ਅਣਪਛਾਤਿਆਂ ਦੇ ਖ਼ਿਲਾਫ਼ ਧਾਰਾ 307, 323, 341, 353, 186, 148, 149 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਮੌਕੇ ’ਤੇ ਕਈ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ’ਤੇ ਹਮਲਾ ਕਰਨ ਵਾਲੇ ਸਾਰੇ ਮੁਲਜ਼ਮ ਫਿਲਹਾਲ ਫਰਾਰ ਹਨ। ਜਿਨ੍ਹਾਂ ਦੀ ਭਾਲ ਵਿੱਚ ਸਬੰਧਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਰਾਰ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੀਜੀ ਲੜਕੀ ਨਾਲ ਕਥਿਤ ਜਬਰ ਜਨਾਹ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸੋਹਾਣਾ ਪੁਲੀਸ ਦੀ ਟੀਮ ਮੌਕੇ ਦਾ ਜਾਇਜ਼ਾ ਲੈਣ ਅਤੇ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਨੌਜਵਾਨ ਸਰਬਜੀਤ ਸਿੰਘ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈਣ ਆਈ ਸੀ ਤਾਂ ਪੀਜੀ ਮਾਲਕ ਸ਼ਿੰਗਾਰਾ ਮੁਹੰਮਦ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੁਲੀਸ ਦੀ ਗੱਡੀ ਘੇਰ ਲਈ ਅਤੇ ਸਰਬਜੀਤ ਦੇ ਘਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਕਿਰਪਾਨਾਂ, ਲੋਹੇ ਦੀਆਂ ਰਾੜਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਜਿਵੇਂ ਹੀ ਪੁਲੀਸ ਨੇ ਹਮਲਾਵਰਾਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੀਜੀ ਮਾਲਕ ਅਤੇ ਉਸ ਦੇ ਬੰਦਿਆਂ ਨੇ ਪੁਲੀਸ ਕਰਮਚਾਰੀਆਂ ’ਤੇ ਵੀ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ