nabaz-e-punjab.com

ਸੈਕਟਰ-70 ਵਿੱਚ ਪੀਜੀ ਵਿੱਚ ਰਹਿੰਦੀ ਲੜਕੀ ਵੱਲੋਂ ਖ਼ੁਦਕੁਸ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਇੱਥੋਂ ਦੇ ਸੈਕਟਰ-70 ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਇੱਕ ਮੁਟਿਆਰ ਨੇ ਫਾਹਾ ਲਗਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਛਾਣ ਪਰਵਿੰਦਰ ਕੌਰ ਉਰਫ਼ ਪਰਮ (27) ਵਜੋਂ ਹੋਈ ਹੈ। ਜੋ ਪਿੱਛੋਂ ਹੁਸ਼ਿਆਰਪੁਰ ਦੀ ਰਹਿਣ ਵਾਲੀ ਹੈ। ਇਸ ਸਬੰਧੀ ਥਾਣਾ ਮਟੌਰ ਦੇ ਐਸਐਚਓ ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਅੱਜ ਸ਼ਾਮ ਕਰੀਬ 4 ਵਜੇ ਪੁਲੀਸ ਨੂੰ ਇਤਲਾਹ ਮਿਲੀ ਕਿ ਸਥਾਨਕ ਸੈਕਟਰ-70 ਵਿੱਚ ਇੱਕ ਲੜਕੀ ਨੇ ਆਤਮ ਹੱਤਿਆ ਕਰ ਲਈ ਹੈ। ਸੂਚਨਾ ਮਿਲਦੇ ਹੀ ਉਹ ਤੁਰੰਤ ਪੁਲੀਸ ਕਰਮਚਾਰੀਆਂ ਨਾਲ ਮੌਕੇ ’ਤੇ ਪਹੁੰਚ ਗਏ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਅਜੇ ਤਾਈਂ ਪੁਲੀਸ ਨੂੰ ਲੜਕੀ ਵੱਲੋਂ ਆਤਮ ਹੱਤਿਆ ਕਰਨ ਦਾ ਕਾਰਨ ਪਤਾ ਨਹੀਂ ਚੱਲਿਆ ਹੈ ਅਤੇ ਨਾ ਹੀ ਪੁਲੀਸ ਨੂੰ ਮੌਕੇ ਤੋਂ ਕੋਈ ਸੁਸਾਇਡ ਨੋਟ ਹੀ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਬਾਡੀ ਬਿਲਡਰ ਦੇ ਮੁਕਾਬਲਿਆਂ ਵਿੱਚ ਭਾਗ ਲੈਂਦੀ ਸੀ। ਜਿਸ ਕਾਰਨ ਉਹ ਮੁਹਾਲੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰ ਨੂੰ ਇਸ ਹਾਦਸੇ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ। ਭਲਕੇ ਬੁੱਧਵਾਰ ਨੂੰ ਉਨ੍ਹਾਂ ਦੇ ਮੁਹਾਲੀ ਆਉਣ ’ਤੇ ਹੀ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮ੍ਰਿਤਕ ਲੜਕੀ ਦੇ ਪਰਿਵਾਰ ਨੇ ਕਿਸੇ ਖ਼ਿਲਾਫ਼ ਕੋਈ ਸ਼ਿਕਾਇਤ ਦਿੱਤੀ ਤਾਂ ਮੁੱਢਲੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…