Share on Facebook Share on Twitter Share on Google+ Share on Pinterest Share on Linkedin ਮਾਪਿਆਂ ਨੇ ਪ੍ਰੇਮਿਕਾ ਨਾਲ ਵਿਆਹ ਤੋਂ ਰੋਕਣ ’ਤੇ ਪੀਜੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਸਰਕਾਰੀ ਹਸਪਤਾਲ ਵਿੱਚ ਬੁੱਧਵਾਰ ਨੂੰ ਪੋਸਟ ਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪੀ ਜਾਵੇਗੀ ਲਾਸ਼ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੁਲਾਈ: ਇੱਥੋਂ ਦੇ ਸਵਰਾਜ ਟਰੈਕਟਰ ਲਿਮਟਿਡ ਫੈਕਟਰੀ ਦੇ ਬਿਲਕੁਲ ਨਜ਼ਦੀਕੀ ਪਿੰਡ ਸ਼ਾਹੀਮਾਜਰਾ ਵਿੱਚ ਸੋਮਵਾਰ ਨੂੰ ਦੇਰ ਸ਼ਾਮ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਸੁਖਵਿੰਦਰ ਸਿੰਘ (30) ਵਾਸੀ ਰੂਪਨਗਰ ਦਾ ਭਲਕੇ ਬੁੱਧਵਾਰ ਨੂੰ ਸਰਕਾਰੀ ਹਸਪਤਾਲ ਵਿੱਚ ਪੋਸਟ ਮਾਰਟਮ ਹੋਵੇਗਾ। ਉਹ ਉੱਥੇ ਪੀਜੀ ਵਿੱਚ ਰਹਿੰਦਾ ਸੀ ਅਤੇ ਫੇਜ਼-9 ਸਥਿਤ ਨਿੱਜੀ ਕੰਪਨੀ ਵਿੱਚ ਕੰਮ ਕਰਦਾ ਸੀ। ਇਹ ਜਾਣਕਾਰੀ ਦਿੰਦਿਆਂ ਫੇਜ਼-1 ਥਾਣਾ ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸੁਖਵਿੰਦਰ ਜਿਸ ਲੜਕੀ ਨੂੰ ਪਿਆਰ ਕਰਦਾ ਸੀ। ਉਸ ਦੇ ਪਰਿਵਾਰਕ ਮੈਂਬਰ ਇਸ ਗੱਲ ਲਈ ਰਾਜ਼ੀ ਨਹੀਂ ਸੀ। ਜਿਸ ਕਾਰਨ ਉਨ੍ਹਾਂ ਨੇ ਸੁਖਵਿੰਦਰ ਨੂੰ ਆਪਣੀ ਪ੍ਰੇਮਿਕਾ ਨਾਲ ਵਿਆਹ ਕਰਵਾਉਣ ਤੋਂ ਸਾਫ਼ ਮਨਾ ਕਰ ਦਿੱਤਾ ਸੀ। ਜਿਸ ਕਾਰਨ ਗੁੱਸੇ ਵਿੱਚ ਆ ਕੇ ਉਸ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲੀਸ ਅਨੁਸਾਰ ਮ੍ਰਿਤਕ ਕੋਲੋਂ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ ਕਿ ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਖ਼ੁਦ ਨੂੰ ਹੀ ਜ਼ਿੰਮੇਵਾਰ ਦੱਸਿਆ ਹੈ। ਉਸ ਦੀ ਪ੍ਰੇਮਿਕਾ ਵੀ ਪੇਇੰਗ ਗੈਸਟ ਵਾਲੀ ਇਮਾਰਤ ਵਿੱਚ ਹੀ ਰਹਿੰਦੀ ਸੀ ਅਤੇ ਪ੍ਰਾਈਵੇਟ ਨੌਕਰੀ ਕਰਦੀ ਸੀ। ਥਾਣਾ ਮੁਖੀ ਨੇ ਦੱਸਿਆ ਕਿ ਸੋਮਵਾਰ ਨੂੰ ਲੜਕੀ ਨੇ ਆਪਣੇ ਪ੍ਰੇਮੀ ਨੂੰ ਕਈ ਫੋਨ ਕੀਤੇ ਸੀ ਪ੍ਰੰਤੂ ਜਦੋਂ ਉਸ ਨੇ ਫੋਨ ਨਹੀਂ ਚੁੱਕਿਆ ਤਾਂ ਉਸ ਨੇ ਪੀਜੀ ਰੂਮ ਵਿੱਚ ਗਈ ਤਾਂ ਸੁਖਵਿੰਦਰ ਦੇ ਰੂਮ ਦਾ ਦਰਵਾਜਾ ਅੰਦਰੋਂ ਬੰਦ ਸੀ। ਲੜਕੀ ਨੇ ਖਿੜਕੀ ਰਾਹੀਂ ਅੰਦਰ ਝਾਤ ਮਾਰੀ ਤਾਂ ਦੇਖਿਆ ਕਿ ਉਹ ਛੱਤ ਵਾਲੇ ਪੱਖ ਨਾਲ ਲਮਕਿਆ ਹੋਇਆ ਸੀ। ਉਸ ਨੇ ਤੁਰੰਤ ਗੁਆਂਢੀਆਂ ਨੂੰ ਦੱਸਿਆ ਅਤੇ ਸੂਚਨਾ ਮਿਲਦੇ ਹੀ ਪੁਲੀਸ ਕਰਮਚਾਰੀ ਵੀ ਮੌਕੇ ’ਤੇ ਪਹੁੰਚ ਗਏ। ਪੁਲੀਸ ਨੇ ਦਰਵਾਜ਼ੇ ਦੀ ਕੁੰਡੀ ਤੋੜ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਭਲਕੇ ਬੁੱਧਵਾਰ ਨੂੰ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। ਸੁਖਵਿੰਦਰ ਦੀ ਪ੍ਰੇਮਿਕਾ ਨੇ ਵੀ ਪੁਲੀਸ ਨੂੰ ਇਹੀ ਬਿਆਨ ਦਿੱਤੇ ਹਨ ਕਿ ਉਹ ਇਕ ਦੂਜੇ ਨੂੰ ਬਹੁਤ ਪਿਆਰ ਕਰਦੇ ਸੀ ਅਤੇ ਵਿਆਹ ਕਰਵਾਉਣਾ ਚਾਹੁੰਦੇ ਸੀ ਪ੍ਰੰਤੂ ਸੁਖਵਿੰਦਰ ਦੇ ਘਰਦੇ ਇਸ ਦੇ ਸਖ਼ਤ ਖ਼ਿਲਾਫ਼ ਸੀ। ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ