Nabaz-e-punjab.com

ਪੀਜੀਆਈ ਦਾ ਸਫ਼ਾਈ ਕਰਮਚਾਰੀ ਵੀ ਕਰੋਨਾਵਾਇਰਸ ਤੋਂ ਪੀੜਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਮੁਹਾਲੀ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਕਰੋਨਾਵਾਇਰਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ। ਮਰੀਜ਼ ਦੀ ਪਛਾਣ ਸੁਨੀਲ ਕੁਮਾਰ (30) ਵਾਸੀ ਨਵਾਂ ਗਉਂ ਵਜੋਂ ਹੋਈ ਹੈ। ਉਹ ਪੀਜੀਆਈ ਹਸਪਤਾਲ ਵਿੱਚ ਨੌਕਰੀ ਕਰਦਾ ਹੈ। ਇਸ ਤਰ੍ਹਾਂ ਹੁਣ ਮੁਹਾਲੀ ਵਿੱਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 57 ਹੋ ਗਈ ਹੈ। ਇਸ ਤੋਂ ਪਹਿਲਾਂ ਨਵਾਂ ਗਉਂ ਵਿੱਚ ਪਾਜ਼ੇਟਿਵ ਮਰੀਜ਼ ਓਮ ਪ੍ਰਕਾਸ਼ ਦੀ ਮੌਤ ਹੋ ਚੁੱਕੀ ਹੈ। ਅੱਜ ਦੇਰ ਸ਼ਾਮ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਹੁਣੇ ਹੁਣੇ ਪੀਜੀਆਈ ਨੇ ਸਿਹਤ ਵਿਭਾਗ ਨੂੰ ਰਿਪੋਰਟ ਭੇਜੀ ਗਈ ਹੈ ਕਿ ਨਵਾਂ ਗਉਂ ਦਾ ਵਸਨੀਕ ਸੁਨੀਲ ਕੁਮਾਰ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸੁਨੀਲ ਪੀਜੀਆਈ ਹਸਪਤਾਲ ਵਿੱਚ ਸਫ਼ਾਈ ਕਰਮਚਾਰੀ ਵਜੋਂ ਨੌਕਰੀ ਕਰਦਾ ਹੈ ਅਤੇ ਕਰੋਨਾ ਸਬੰਧੀ ਬਣਾਏ ਗਏ ਵਿਸ਼ੇਸ਼ ਵਾਰਡ ਵਿੱਚ ਤਾਇਨਾਤ ਸੀ। ਇਸ ਦੌਰਾਨ ਉਹ ਵੀ ਪੀੜਤ ਹੋ ਗਿਆ। ਉਸ ਦਾ ਸੈਂਪਲ ਵੀ ਪੀਜੀਆਈ ਵਿੱਚ ਲਿਆ ਗਿਆ ਸੀ। ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਭਲਕੇ 18 ਅਪਰੈਲ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਨਵਾਂ ਗਉਂ ਦਾ ਦੌਰਾ ਕਰਕੇ ਪ੍ਰਭਾਵਿਤ ਇਲਾਕੇ ਦਾ ਸਰਵੇ ਕੀਤਾ ਜਾਵੇਗਾ ਅਤੇ ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਣਗੇ। ਜ਼ਿਕਰਯੋਗ ਹੈ ਕਿ ਮੁਹਾਲੀ ਜ਼ਿਲ੍ਹੇ ਵਿੱਚ ਪਿਛਲੇ ਦੋ ਦਿਨਾਂ ਤੋਂ ਕਰੋਨਾਵਾਇਰਸ ਤੋਂ ਪੀੜਤ ਕੋਈ ਪਾਜ਼ੇਟਿਵ ਕੇਸ ਸਾਹਮਣੇ ਨਹੀਂ ਆਇਆ ਸੀ ਅਤੇ ਸਿਹਤ ਵਿਭਾਗ ਅਤੇ ਮੁਹਾਲੀ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਸੀ ਅਤੇ ਇਲਾਕੇ ਦੇ ਲੋਕ ਵੀ ਭੈਅ ਮੁਕਤ ਹੋਣੇ ਸ਼ੁਰੂ ਹੋ ਗਏ ਸੀ ਲੇਕਿਨ ਅੱਜ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕ ਫਿਰ ਤੋਂ ਭੈਅਭੀਤ ਹੋ ਗਏ ਹਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …