Nabaz-e-punjab.com

ਫਿਲਿਪਸ ਸੰਘਰਸ਼ ਕਮੇਟੀ ਦਾ ਵਫ਼ਦ ਐਸਐਸਪੀ ਅਤੇ ਉਦਯੋਗਿਕ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਨੂੰ ਮਿਲਿਆ

ਕੰਪਨੀ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਦੀ ਮੰਗ, ਐਸਐਸਪੀ ਵੱਲੋਂ ਥਾਣਾ ਮੁਖੀ ਨੂੰ ਫਾਰਗ ਕਰਮਚਾਰੀਆਂ ਦੇ ਕੇਸਾਂ ਦਾ ਨਿਬੇੜਾ ਕਰਨ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਫਿਲੀਪਸ ਕੰਪਨੀ ਉਦਯੋਗਿਕ ਖੇਤਰ ਫੇਜ਼-9 ’ਚੋਂ ਨੌਕਰੀ ਤੋਂ ਫਾਰਗ ਕੀਤੇ ਗਏ ਕਰਮਚਾਰੀਆਂ ਦੇ ਵਫ਼ਦ ਨੇ ਅੱਜ ਫਿਲਿਪਸ ਸੰਘਰਸ਼ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਮੁਹਾਲੀ ਦੇ ਐਸਐਸਪੀ ਹਰਚਰਨ ਸਿੰਘ ਭੁੱਲਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਕੰਪਨੀ ਅਤੇ ਨੌਕਰੀਆਂ ਤੋਂ ਕੱਢੇ ਗਏ ਮੁਲਾਜ਼ਮਾਂ ਵਿਚਾਲੇ ਕਈ ਅਦਾਲਤੀ ਕੇਸ ਚੱਲਣ ਦੇ ਬਾਵਜੂਦ ਫਿਲਿਪਸ ਕੰਪਨੀ ਦੇ ਪ੍ਰਬੰਧਕਾਂ ਵੱਲੋਂ ਕੰਪਨੀ ’ਚੋਂ ਮਸ਼ੀਨਰੀ ਤੇ ਹੋਰ ਕੀਮਤੀ ਸਮਾਨ ਕਿਸੇ ਹੋਰ ਥਾਂ ਤਬਦੀਲ ਕੀਤਾ ਜਾ ਰਿਹਾ ਹੈ।
ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਮੁਖੀ ਨੇ ਉਨ੍ਹਾਂ ਦੀ ਗੱਲ ਸੁਣਨ ਤੋਂ ਤੁਰੰਤ ਬਾਅਦ ਮੌਕੇ ’ਤੇ ਹੀ ਫੇਜ਼-11 ਥਾਣੇ ਦੇ ਐਸਐਚਓ ਨੂੰ ਆਦੇਸ਼ ਦਿੱਤੇ ਕਿ ਜਦੋਂ ਤੱਕ ਫਿਲਿਪਸ ਕੰਪਨੀ ਦੇ ਕਰਮਚਾਰੀਆਂ ਨਾਲ ਚਲਦੇ ਸਾਰੇ ਕੇਸਾਂ ਦਾ ਨਿਪਟਾਰਾ ਨਹੀਂ ਹੋ ਜਾਂਦਾ, ਉਦੋਂ ਤੱਕ ਕੰਪਨੀ ’ਚੋਂ ਕਿਸੇ ਕਿਸਮ ਦੀ ਮਸ਼ੀਨਰੀ ਅਤੇ ਹੋਰ ਸਮਾਨ ਦੀ ਢੋਆ ਢਹਾਈ ਉੱਤੇ ਰੋਕ ਲਗਾਈ ਜਾਵੇ। ਇਸ ਉਪਰੰਤ ਥਾਣਾ ਮੁਖੀ ਨੇ ਕੰਪਨੀ ਦੇ ਬਾਹਰ ਪੀਸੀਆਰ ਮੁਲਾਜ਼ਮਾਂ ਦੀ ਡਿਊਟੀ ਲਗਾ ਦਿੱਤੀ ਹੈ। ਉਂਜ ਪੁਲੀਸ ਨੇ ਫਿਲਿਪਸ ਕੰਪਨੀ ਦੇ ਅਧਿਕਾਰੀਆਂ ਨੂੰ ਵੀ ਸ਼ਖਤੀ ਨਾਲ ਆਖਿਆ ਕਿ ਕੇਸਾਂ ਦਾ ਨਿਪਟਾਰਾ ਹੋਣ ਤੱਕ ਕੰਪਨੀ ’ਚੋਂ ਕਿਸੇ ਤਰ੍ਹਾਂ ਦੇ ਸਮਾਨ ਦੀ ਢੋਆ ਢੁਆਈ ਨਾ ਕੀਤੀ ਜਾਵੇ। ਜੇਕਰ ਫਿਰ ਵੀ ਕੰਪਨੀ ’ਚੋਂ ਸਮਾਨ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਂਦਾ ਹੈ ਤਾਂ ਕੰਪਨੀ ਪ੍ਰਬੰਧਕਾਂ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੇ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕੀਤਾ ਜਾਵੇਗਾ।
ਇਸੇ ਦੌਰਾਨ ਪੀੜਤ ਕਰਮਚਾਰੀਆਂ ਦੇ ਵਫ਼ਦ ਨੇ ਉਦਯੋਗਿਕ ਵਿਭਾਗ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਫਿਲਿਪਸ ਕੰਪਨੀ ਅਤੇ ਨੌਕਰੀਆਂ ਤੋਂ ਕੱਢੇ ਗਏ ਮੁਲਾਜ਼ਮਾਂ ਵਿਚਾਲੇ ਅਨੇਕਾਂ ਅਦਾਲਤੀ ਮਾਮਲੇ ਚੱਲ ਰਹੇ ਹਨ, ਜਿਸ ਦੇ ਬਾਵਜੂਦ ਫਿਲਿਪਸ ਕੰਪਨੀ ਵੱਲੋਂ ਕੰਪਨੀ ਦੀ ਮਸ਼ੀਨਰੀ ਅਤੇ ਸਕਰੈਪ ਉੱਥੋਂ ਤਬਦੀਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਜਦੋਂਕਿ ਕੰਪਨੀ ਤੇ ਫੈਕਟਰੀ ਨੂੰ ਆਪਣੀ ਮਸ਼ੀਨਰੀ ਤਬਦੀਲ ਕਰਨ ਲਈ ਉਦਯੋਗਿਕ ਵਿਭਾਗ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੁੰਦੀ ਹੈ। ਵਫ਼ਦ ਅਨੁਸਾਰ ਸ੍ਰੀਮਤੀ ਮਹਾਜਨ ਨੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣਗੇ। ਇਸ ਮੌਕੇ ਜਗਤਾਰ ਸਿੰਘ, ਕੁਲਜੀਤ ਸਿੰਘ, ਅਜੀਤ ਸਿੰਘ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਪਾਲ ਸਿੰਘ, ਗੁਰਬਖ਼ਸ਼ ਸਿੰਘ, ਹਰਭਜਨ ਸਿੰਘ, ਪਰਵਿੰਦਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…