Share on Facebook Share on Twitter Share on Google+ Share on Pinterest Share on Linkedin ਤੰਬਾਕੂ ਪੈਕਟ ’ਤੇ ਗੁਰੂ ਰਵਿਦਾਸ ਜੀ ਦੀ ਫੋਟੋ ਲਗਾਉਣ ਦੀ ਡਾ. ਅੰਬੇਦਕਰ ਮਿਸ਼ਨ ਵੱਲੋਂ ਸਖ਼ਤ ਨਿਖੇਧੀ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਨਾ ਕੀਤੀ ਕਾਰਵਾਈ ਤਾਂ ਸਿੱਟੇ ਗੰਭੀਰ ਹੋਣਗੇ: ਕੁਲਵੰਤ ਸਿੰਘ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ: ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਪੰਜਾਬ ਨੇ ਕੇਂਦਰ ਸਰਕਾਰ ਨੂੰ ਤਾੜਨਾ ਕੀਤੀ ਹੈ ਕਿ ਜੇਕਰ ਕਿਸੇ ਕੰਪਨੀ/ਸ਼ਰਾਰਤੀ ਤੱਤਾਂ ਵੱਲੋਂ ਤੰਬਾਕੂ ਵਾਲੀ ਪੈਕਿੰਗ ਉੱਪਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਫੋਟੋ ਤੁਰੰਤ ਨਾ ਹਟਾਈ ਅਤੇ ਸਬੰਧਤ ਕੰਪਨੀ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਤਾਂ ਸਮੂਹ ਗੁਰੂ ਰਵਿਦਾਸ ਨਾਮ ਲੇਵਾ ਅਤੇ ਸਮੂਹ ਡਾ. ਅੰਬੇਦਕਰ ਨਾਮ-ਲੇਵਾ ਲੋਕ ਕੌਮੀ ਪੱਧਰ ’ਤੇ ਸਖ਼ਤ ਐਕਸ਼ਨ ਕਰਨ ਲਈ ਮਜਬੂਰ ਹੋਣਗੇ। ਅੱਜ ਇੱਥੇ ਸੈਕਟਰ-69 ਵਿੱਚ ਮਿਸ਼ਨ ਦੇ ਹੈੱਡਕੁਆਟਰ ’ਤੇ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇੱਕ ਵਿਸਾਲ ਮੀਟਿੰਗ ਵਿੱਚ ਸਰਬ-ਸੰਮਤੀ ਨਾਲ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਸ਼ਾਮਲ ਸਾਰੇ ਲੋਕਾਂ ਵਿੱਚ ਭਾਰੀ ਰੋਸ ਸੀ। ਮੀਟਿੰਗ ਵਿੱਚ ਪਾਸ ਕੀਤੇ ਇੱਕ ਮਤੇ ਵਿੱਚ ਕਿਹਾ ਗਿਆ ਹੈ ਕਿ ਇਸ ਘਟਨਾ ਕਾਰਨ ਸਾਰੇ ਸੰਸਾਰ ਵਿੱਚ ਵਸਦੇ ਗੁਰੂ ਰਵਿਦਾਸ ਜੀ ਦੇ ਸੇਵਕਾਂ ਦੇ ਹਿਰਦੇ ਵਲੂੰਧਰੇ ਗਏ ਹਨ। ਮੀਟਿੰਗ ਨੇ ਸਰਬ-ਸੰਮਤੀ ਨਾਲ ਕੇਂਦਰ ਸਰਕਾਰ ਨੂੰ ਤਾੜਨਾ ਕੀਤੀ ਹੈ ਕਿ ਜੇਕਰ ਜ਼ਿੰਮੇਵਾਰ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਲਾਖ਼ਾਂ ਪਿੱਛੇ ਨਾ ਦਿੱਤਾ ਤਾਂ ਇਸ ਦੇ ਭਿਆਨਕ ਸਿੱਟੇ ਨਿਕਲਣਗੇ। ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਪਿਆਰੇ ਲਾਲ, ਸਿਕੰਦਰ ਸਿੰਘ ਧਮੋਟ, ਮੰਗਤ ਰਾਮ ਰੱਤੂ, ਬਲਦੇਵ ਸਿੰਘ, ਅਜੀਤ ਸਿੰਘ, ਮਾਤਾ ਰਾਮ ਕਨਸੋਟੀਆ, ਰਾਕੇਸ਼ ਕੁਮਾਰ, ਗੁਰਤੇਜ ਸਿੰਘ ਅਤੇ ਸੀਤਾ ਲੱਤਾਂ ਆਦਿ ਸਾਰੇ ਅਹੁਦੇਦਾਰ ਤੇ ਸਮਰਥਕ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ