ਫੋਟੋ ਜਰਨਲਿਸਟ ਵੈਲਫੇਅਰ ਐਸੋਸੀਏਸ਼ਨ ਦਾ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਅਪਰੈਲ:
ਫੋਟ ਜਰਨਲਿਸਟ ਵੈਲਫੇਅਰ ਐਸੋਸੀਏਸ਼ਨ ਦਾ ਪ੍ਰਤੀਨਿੱਧੀ ਮੰਡਲ ਅੱਜ ਐਸੋਸੀਏਸ਼ਨ ਦੇ ਪ੍ਰਧਾਨ ਅਖਿਲੇਸ ਕੁਮਾਰ ਤੇ ਜਨਰਲ ਸਕੱਤਰ ਸੰਜੇ ਖੁਲਰ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਮਿਲਿਆ। ਵਫ਼ਦ ਨੇ ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਫੀਸਾਂ ਦੇ ਵਾਧੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਵਿਸ਼ਾਲ ਰੋਸ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਕਵਰੇਜ ਕਰ ਰਹੇ ਪੱਤਰਕਾਰਾਂ ਅਤੇ ਫੋਟੋ ਜਰਨਲਿਸਟਾਂ ਨਾਲ ਕੀਤੇ ਦੁਰਵਿਵਹਾਰ ਦੀ ਸਖ਼ਤ ਨਿਖੇਧੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ।
ਇਹ ਜਾਣਕਾਰੀ ਐਸੋਸੀਏਸ਼ਨ ਦੇ ਵਿੱਤ ਸਕੱਤਰ ਤੇ ਇੰਡੀਅਨ ਐਕਸਪ੍ਰੈੱਸ ਦੇ ਸੀਨੀਅਰ ਫੋਟ ਜਰਨਲਿਸਟ ਜਸਵੀਰ ਸਿੰਘ ਮੱਲ੍ਹੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਰਾਜਪਾਲ ਸ੍ਰੀ ਬਦਨੌਰ ਨੇ ਫੋਟੋ ਜਰਨਲਿਸਟ ਐਸੋਸੀਏਸ਼ਨ ਦੇ ਵਫ਼ਦ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਸਮੁੱਚੇ ਘਟਨਾਕ੍ਰਮ ਬਾਰੇ ਮੁੱਢਲੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮੰਗ ਕੀਤੀ ਕਿ ਨੇੜ ਭਵਿੱਖ ਵਿੱਚ ਕਿਸੇ ਵੀ ਵੱਡੇ ਸਮਾਗਮ ਜਾਂ ਜਨ ਅੰਦੋਲਨ ਦੀ ਕਵਰੇਜ ਕਰਨ ਵਾਲੇ ਪੱਤਰਕਾਰਾਂ ਅਤੇ ਫੋਟੋ ਜਰਨਲਿਸਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੁਲੀਸ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਮੀਡੀਆ ਨਾਲ ਬਦਸਲੂਕੀ ਨਾ ਕੀਤੀ ਜਾਵੇ। ਸ੍ਰੀ ਮੱਲ੍ਹੀ ਨੇ ਦੱਸਿਆ ਕਿ ਰਾਜਪਾਲ ਸ੍ਰੀ ਬਦਨੌਰ ਨੇ ਮੀਡੀਆ ਕਰਮੀਆਂ ਨੂੰ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਦੁਬਾਰਾ ਅਜਿਹੀ ਘਟਨਾ ਨਾ ਵਾਪਰੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਪੁਲੀਸ ਨੂੰ ਹਦਾਇਤ ਕੀਤੀ ਜਾਵੇਗੀ ਕਿ ਉਹ ਅਜਿਹੇ ਮਾਮਲਿਆਂ ਵਿੱਚ ਸੰਜਮ ਵਰਤਣ ਅਤੇ ਠਰੰਮੇ ਤੋਂ ਕੰਮ ਲੈਣ। ਰਾਜਪਾਲ ਨੂੰ ਮਿਲੇ ਵਫ਼ਦ ਵਿੱਚ ਸੀਨੀਅਰ ਫੋਟੋ ਜਰਨਲਿਸਟ ਸੰਤੋਖ ਸਿੰਘ ਅਤੇ ਸੁਨੀਲ ਸ਼ਰਮਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ ਪਹਿਲ…