nabaz-e-punjab.com

ਬੱਚੇ ਨਾਲ ਸਰੀਰਕ ਸ਼ੋਸ਼ਣ ਦਾ ਮਾਮਲਾ: ਟਿਊਸ਼ਨ ਪੜ੍ਹਾਉਣ ਵਾਲੇ ਅਧਿਆਪਕ ਨੂੰ ਜੇਲ੍ਹ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਮੁਹਾਲੀ ਪੁਲੀਸ ਵੱਲੋਂ ਇੱਕ 12 ਸਾਲ ਦੇ ਬੱਚੇ ਨਾਲ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਟਿਊਸ਼ਨ ਪੜ੍ਹਾਉਣ ਵਾਲੇ ਅਧਿਆਪਕ ਗੁਰਦੀਪ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮੁਲਜ਼ਮ ਅਧਿਆਪਕ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਇਸ ਤੋਂ ਇਲਾਵਾ ਪੁਲੀਸ ਵੱਲੋਂ ਪੀੜਤ ਬੱਚੇ ਦਾ ਵੀ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ।
ਜਾਂਚ ਅਧਿਕਾਰੀ ਏਐਸਆਈ ਨਿਸ਼ਾਨ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪੀੜਤ ਬੱਚੇ ਦੇ ਪਿਤਾ ਬਿਆਨਾਂ ਨੂੰ ਆਧਾਰ ਬਣਾ ਕੇ ਟਿਊਸ਼ਨ ਪੜ੍ਹਾਉਣ ਵਾਲੇ ਅਧਿਆਪਕ ਗੁਰਦੀਪ ਸਿੰਘ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 377\511 ਅਤੇ ਪੋਸਕੋ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇੱਥੋਂ ਦੇ ਫੇਜ਼-9 ਵਿੱਚ ਸਥਿਤ ਆਪਣੇ ਘਰੇ ਟਿਊਸ਼ਨ ਪੜ੍ਹਾਉਣ ਵਾਲਾ ਅਧਿਆਪਕ ਗੁਰਦੀਪ ਸਿੰਘ ਉਨ੍ਹਾਂ ਦੇ ਬੱਚੇ ਨਾਲ ਸਰੀਰਕ ਸ਼ੋਸ਼ਣ ਕਰ ਰਿਹਾ ਹੈ। ਪੀੜਤ ਬੱਚੇ ਦੇ ਮਾਪਿਆਂ ਨੇ ਦੋਸ਼ ਲਾਇਆ ਕਿ ਟਿਊਸ਼ਨ ਪੜ੍ਹਾਉਣ ਦੌਰਾਨ ਉਕਤ ਅਧਿਆਪਕ ਨੇ ਬੱਚੇ ਦਾ ਸਰੀਰਕ ਸ਼ੋਸ਼ਣ ਕਰਨਾ ਸ਼ੁਰੂ ਕਰ ਦਿੱਤਾ। ਅਧਿਆਪਕ ਪੀੜਤ ਬੱਚੇ ਦਾ ਟਿਊਸ਼ਨ ਪੜ੍ਹਾਉਣ ਦਾ ਸਮਾਂ ਵੀ ਵਾਰ ਵਾਰ ਬਦਲ ਦਿੰਦਾ ਸੀ। ਮਾਮਲਾ ਜ਼ਿਆਦਾ ਗਰਮਾਉਣ ਤੋਂ ਬਾਅਦ ਬੀਤੀ ਦੇਰ ਰਾਤ ਪੁਲੀਸ ਨੇ ਅਧਿਆਪਕ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅਧਿਆਪਕ ਦੇ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ ਅਤੇ ਮਾਮਲੇ ਨਾਲ ਸਬੰਧਤ ਲੋੜੀਂਦੀ ਪੁੱਛਗਿੱਛ ਵੀ ਪੂਰੀ ਕੀਤੀ ਜਾ ਚੁੱਕੀ ਹੈ। ਲਿਹਾਜ਼ਾ ਮੁਲਜ਼ਮ ਅਧਿਆਪਕ ਦੇ ਪੁਲੀਸ ਰਿਮਾਂਡ ਦੀ ਕੋਈ ਲੋੜ ਨਹੀਂ ਸੀ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…