ਮੁਹਾਲੀ ਵਿੱਚ ਸੜਕ ਕਿਨਾਰੇ ਕੂੜੇ ਵਿੱਚ ਸੁੱਟੀਆਂ ਗੁਰੂ ਨਾਨਕ ਦੇਵ ਤੇ ਦਸਮੇਸ਼ ਪਿਤਾ ਦੀਆਂ ਫੋਟੋਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਐਤਵਾਰ ਨੂੰ ਸੜਕ ਕਿਨਾਰੇ ਕਿਸੇ ਵਿਅਕਤੀ ਨੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਸਿੰਘ ਜੀ ਅਤੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਦੀਆਂ ਫੋਟੋਆਂ ਕੂੜੇ ਵਿੱਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦਾ ਸਮੁੱਚੀ ਸਿੱਖ ਸੰਗਤ ਨੇ ਕਾਫੀ ਬੂਰਾ ਮਨਾਇਆ। ਕਲਗੀਧਰ ਸੇਵਕ ਜਥਾ ਮੁਹਾਲੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਪੁਲੀਸ ਨੂੰ ਸੂਚਨਾ ਦਿੱਤੀ।
ਭਾਈ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਿਸੇ ਰਾਹਗੀਰ ਨੇ ਉਨ੍ਹਾਂ ਨੂੰ ਫੋਨ ’ਤੇ ਇਤਲਾਹ ਦਿੱਤੀ ਕਿ ਇੱਥੋਂ ਦੇ ਫੇਜ਼-3ਬੀ2 ਤੋਂ ਫੇਜ਼-7 ਨੂੰ ਜਾਣ ਵਾਲੀ ਅੰਦਰਲੀ ਮੁੱਖ ਸੜਕ ਦੇ ਕੰਢੇ ਕੂੜੇ ਨੇੜੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਦਸਮੇਸ਼ ਪਿਤਾ ਜੀ ਦੀਆਂ ਫੋਟੋਆਂ ਇੱਕ ਰੁੱਖ ਦੀਆਂ ਜੜ੍ਹਾਂ ਵਿੱਚ ਰੱਖੇ ਹੋਏ ਹਨ। ਇਹ ਗੱਲ ਸੁਣਦਿਆਂ ਹੀ ਉਹ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਕੰਟਰੋਲ ਰੂਮ ’ਤੇ ਇਤਲਾਹ ਦਿੱਤੀ ਤਾਂ ਪੀਸੀਆਰ ਜਵਾਨਾਂ ਦੀ ਟੀਮ ਨੇ ਵੀ ਮੌਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਧਾਰਮਿਕ ਆਗੂ ਅਤੇ ਪੁਲੀਸ ਕਰਮਚਾਰੀਆਂ ਨੇ ਨੇੜਲੀਆਂ ਮਾਰਕੀਟਾਂ ਦੇ ਦੁਕਾਨਦਾਰਾਂ ਤੋਂ ਵੀ ਕਾਫੀ ਪੁੱਛ ਪੜਤਾਲ ਕੀਤੀ ਗਈ ਲੇਕਿਨ ਪੁਲੀਸ ਨੂੰ ਕੋਈ ਸੁਰਾਗ ਨਹੀਂ ਮਿਲਿਆ ਕਿ ਗੁਰੂ ਸਾਹਿਬਾਨਾਂ ਦੀਆਂ ਤਿੰਨ ਫੋਟੋਆਂ ਫੁੱਟਪਾਥ ’ਤੇ ਕਿਸ ਨੇ ਰੱਖੇ ਹਨ। ਇਸ ਸਬੰਧੀ ਪੁਲੀਸ ਲਿਖਤੀ ਸ਼ਿਕਾਇਤ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਕਿਸੇ ਸ਼ਰਾਰਤੀ ਵਿਅਕਤੀ ਦਾ ਕੰਮ ਹੈ। ਉਨ੍ਹਾਂ ਦੱਸਿਆ ਕਿ ਸਰੂਪਾਂ ਨੇੜੇ ਕੇਵਲ ਕੂੜਾ ਹੀ ਨਹੀਂ ਸੀ ਬਲਕਿ ਉਥੇ ਗੰਦਗੀ ਵੀ ਪਈ ਸੀ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਮਟੌਰ ਥਾਣੇ ਦੇ ਐਸਐਚਓ ਜਰਨੈਲ ਸਿੰਘ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਕਿਸੇ ਸ਼ਰਾਰਤੀ ਅਨਸਰ ਵੱਲੋਂ ਮਾਹੌਲ ਖ਼ਰਾਬ ਕਰਨ ਦਾ ਕੰਮ ਨਹੀਂ ਜਾਪਦਾ ਹੈ। ਪੁਲੀਸ ਕਰਮਚਾਰੀਆਂ ਨੇ ਮਾਰਕੀਟ ਦੇ ਦੁਕਾਨਦਾਰਾਂ ਅਤੇ ਨੇੜਲੇ ਘਰਾਂ ਵਿੱਚ ਰਹਿੰਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ ਲੇਕਿਨ ਕੋਈ ਵਿਅਕਤੀ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ। ਪੁਲੀਸ ਦਾ ਮੰਨਦਾ ਹੈ ਕਿ ਸ਼ਾਇਦ ਕਿਸੇ ਵਿਅਕਤੀ ਨੇ ਆਪਣੇ ਘਰ ਵਿੱਚ ਪਈਆਂ ਫੋਟੋਆਂ ਦੀ ਸੰਭਾਲ ਕਰਨ ਦੀ ਬਜਾਏ ਉਨ੍ਹਾਂ ਨੂੰ ਬਾਹਰ ਰੱਖ ਦਿੱਤਾ ਗਿਆ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…