nabaz-e-punjab.com

ਪਾਈਪਲਾਈਨ ਲੀਕੇਜ: ਸ਼ਹਿਰ ਵਿੱਚ ਦੋ ਦਿਨ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ

ਨਬਜ਼-ਏ-ਪੰਜਾਬ, ਮੁਹਾਲੀ, 8 ਨਵੰਬਰ:
ਮੁਹਾਲੀ ਦੇ ਕੁੱਝ ਰਿਹਾਇਸ਼ੀ ਅਤੇ ਸਨਅਤੀ ਖੇਤਰ ਵਿੱਚ ਦੋ ਦਿਨ ਨਹਿਰੀ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-2, ਮੁਹਾਲੀ ਦੇ ਕਾਰਜਕਾਰੀ ਇੰਜੀਨੀਅਰ ਮਾਈਕਲ ਨੇ ਦੱਸਿਆ ਕਿ ਕਜੌਲੀ ਤੋਂ ਨਹਿਰੀ ਪਾਣੀ ਦੀ ਸਿੱਧੀ ਸਪਲਾਈ ਵਾਲੀ ਫੇਜ਼-1 ਅਤੇ ਫੇਜ਼-2 ਦੀ ਮੇਨ ਪਾਈਪਲਾਈਨ ਸੈਕਟਰ-39 ਅਤੇ ਵਾਟਰ ਪਾਈਪ ਟਰੀਟਮੈਂਟ ਪਲਾਂਟ ਫੇਜ਼-6 (ਸੈਕਟਰ-56) ਵਿੱਚ ਲੀਕੇਜ ਸ਼ੁਰੂ ਹੋ ਗਈ ਹੈ। ਪਾਈਪਲਾਈਨ ਦੀ ਜ਼ਰੂਰੀ ਮੁਰੰਮਤ ਕਰਨ ਲਈ ਜਲ ਸਪਲਾਈ ਵਿਭਾਗ ਵੱਲੋਂ 11 ਨਵੰਬਰ ਅਤੇ 12 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੋ ਦਿਨ ਲਈ ਪਾਣੀ ਦੀ ਬੰਦੀ ਲਈ ਗਈ ਹੈ। ਜਿਸ ਕਾਰਨ ਦੋਵੇਂ ਦਿਨ ਇੱਥੋਂ ਦੇ ਫੇਜ਼-1, ਫੇਜ਼-2, ਫੇਜ਼-3ਏ, ਫੇਜ਼-3ਬੀ1, ਫੇਜ਼-3ਬੀ-2, ਫੇਜ਼-4, ਫੇਜ਼-5, ਫੇਜ਼-6, ਫੇਜ਼-7 ਅਤੇ ਪਿੰਡ ਮਦਨਪੁਰਾ ਅਤੇ ਉਦਯੋਗਿਕ ਖੇਤਰ ਫੇਜ਼-1 ਤੋਂ ਫੇਜ਼-5 ਵਿੱਚ ਨਹਿਰੀ ਪਾਣੀ ਪ੍ਰਭਾਵਿਤ ਰਹੇਗੀ ਅਤੇ ਪਾਣੀ ਦੀ ਸਪਲਾਈ ਪਾਣੀ ਦੀ ਉਪਲਬਧਤਾ ਮੁਤਾਬਕ ਹੀ ਕੀਤੀ ਜਾਵੇਗੀ।
ਅਧਿਕਾਰੀ ਨੇ ਦੱਸਿਆ ਕਿ 11 ਨਵੰਬਰ ਨੂੰ ਨੂੰ ਸਵੇਰੇ ਪਾਣੀ ਦੀ ਸਪਲਾਈ ਪੂਰੇ ਪ੍ਰੈਸ਼ਰ ਨਾਲ ਹੋਵੇਗੀ ਅਤੇ ਦੁਪਹਿਰ ਵੇਲੇ ਪਾਣੀ ਦੀ ਸਪਲਾਈ ਬਿਲਕੁਲ ਵੀ ਨਹੀਂ ਹੋਵੇਗੀ। ਜਦੋਂਕਿ ਸ਼ਾਮ ਨੂੰ ਵੀ ਪਾਣੀ ਦੀ ਸਪਲਾਈ ਘੱਟ ਪੈ੍ਰਸ਼ਰ ਨਾਲ (ਪਾਣੀ ਦੀ ਉਪਲਬਧਤਾ ਅਨੁਸਾਰ) ਹੋਵੇਗੀ। ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਸਵੇਰੇ ਪਾਣੀ ਦੀ ਸਪਲਾਈ ਪਾਣੀ ਦੀ ਉਪਲਬਧਤਾ ਮੁਤਾਬਕ ਹੋਵੇਗੀ ਅਤੇ ਦੁਪਹਿਰ ਵੇਲੇ ਪਾਣੀ ਦੀ ਸਪਲਾਈ ਬਿਲਕੁਲ ਵੀ ਨਹੀਂ ਹੋਵੇਗੀ। ਜਦੋਂਕਿ ਸ਼ਾਮ ਨੂੰ ਪਾਣੀ ਦੀ ਸਪਲਾਈ ਘੱਟ ਪੈ੍ਰਸ਼ਰ ਨਾਲ ਹੋਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਦੋ ਦਿਨ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਅਤੇ ਮੁਰੰਮਤ ਕਾਰਜਾਂ ਦੌਰਾਨ ਜਲ ਸਪਲਾਈ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦੇਣ। ਉਂਜ ਉਨ੍ਹਾਂ ਕਿਹਾ ਕਿ ਜਲ ਵਿਭਾਗ ਕੋਲ ਪਾਣੀ ਦੀ ਕੋਈ ਕਮੀ ਨਹੀਂ ਹੈ। ਕਸੌਲੀ ਤੋਂ ਪਾਣੀ ਦੀ ਸਿੱਧੀ ਸਪਲਾਈ ਵਾਲੀ ਪਾਈਪਲਾਈਨ ਲੀਕੇਜ ਹੋਣ ਕਾਰਨ ਮੁਰੰਮਤ ਦੇ ਚੱਲਦਿਆਂ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …