Nabaz-e-punjab.com

ਗਿਆਨ ਜਯੋਤੀ ਇੰਸਟੀਚਿਊਟ ਵਿੱਚ ਕੌਮਾਂਤਰੀ ਆਈਟੀ ਕੰਪਨੀ ਵੱਲੋਂ ਪਲੇਸਮੈਂਟ ਕੈਂਪ

ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਨਾਲ ਰੁਜ਼ਗਾਰ ਦੇ ਕਾਬਲ ਬਣਾਉਣਾ ਸਾਡਾ ਮੁੱਖ ਟੀਚਾ: ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ ਨਾਲ ਰੁਜ਼ਗਾਰ ਦੇ ਮੌਕਿਆਂ ਲਈ ਕਾਬਲ ਬਣਾਉਂਦੇ ਹੋਏ ਕਾਲਜ ਕੈਂਪਸ ਵਿੱਚ ਪਲੇਸਮੈਂਟ ਕੈਂਪ ਲਗਾਇਆ ਗਿਆ। ਜਿਸ ਵਿੱਚ ਕੌਮਾਂਤਰੀ ਪੱਧਰ ’ਤੇ ਆਈਟੀ ਅਤੇ ਤਕਨੀਕੀ ਸੇਵਾਵਾਂ ਦੇਣ ਵਾਲੀ ਬ੍ਰਿਕਸ ਇੰਡੀਆ ਕੰਪਨੀ ਵੱਲੋਂ ਗਿਆਨ ਜਯੋਤੀ ਕੈਂਪਸ ਵਿੱਚ ਰੁਜ਼ਗਾਰ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਗਈ। ਇਸ ਕੈਂਪ ਵਿੱਚ ਗਿਆਨ ਜਯੋਤੀ ਦੇ ਵਿਦਿਆਰਥੀਆਂ ਤੋਂ ਇਲਾਵਾ ਅਮੇਠੀ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ, ਐਲਪੀਯੂ ਜਲੰਧਰ, ਚਿਤਕਾਰਾ ਯੂਨੀਵਰਸਿਟੀ, ਐੱਲ ਐਮ ਥਾਪਰ ਯੂਨੀਵਰਸਿਟੀ, ਪੈਟਰੋਲੀਅਮ ਯੂਨੀਵਰਸਿਟੀ, ਜੈ ਪੁਰੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਦੌਰਾਨ ਸ਼ੌਰਟਲਿਸਟ ਕੀਤੇ ਗਏ ਕਰੀਬ 50 ਵਿਦਿਆਰਥੀਆਂ ਨੇ ਨੌਕਰੀ ਲਈ ਪ੍ਰੀਖਿਆ ਦਿੱਤੀ। ਇਸ ਮੌਕੇ ਕੰਪਨੀ ਨੇ ਆਪਣੇ ਮਨੋਰਥ ਅਤੇ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਪੀਪੀਟੀ ਰਾਹੀਂ ਜਾਣਕਾਰੀ ਸਾਂਝੀ ਕੀਤੀ। ਇਸ ਉਪਰੰਤ ਬਾਅਦ ਗਰੁੱਪ ਡਿਸਕਸ਼ਨ, ਲਿਖਤੀ ਟੈੱਸਟ ਅਤੇ ਇੰਟਰਵਿਊ ਤੋਂ ਬਾਅਦ ਸ਼ਾਰਟ ਲਿਸਟ ਉਮੀਦਵਾਰਾਂ ’ਚੋਂ ਚਾਰ ਉਮੀਦਵਾਰਾਂ ਦੀ ਚੋਣ ਕੀਤੀ ਗਈ। ਇਨ੍ਹਾਂ ਉਮੀਦਵਾਰਾਂ ਨੂੰ ਟਰੇਨਿੰਗ ਦੌਰਾਨ ਸਾਢੇ ਤਿੰਨ ਲੱਖ ਦਾ ਪੈਕੇਜ ਦਿੱਤਾ ਜਾਵੇਗਾ ਜਦੋਂਕਿ ਟਰੇਨਿੰਗ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ 4.50 ਰੁਪਏ ਤਨਖ਼ਾਹ ਪੈਕਜ ਦਿੱਤਾ ਜਾਵੇਗਾ।
ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਨੇ ਰੁਜ਼ਗਾਰ ਲਈ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਵਿਦਿਆਰਥੀ ਜੀਵਨ ਤੋਂ ਇੱਕ ਪ੍ਰੋਫੈਸ਼ਨਲ ਜ਼ਿੰਦਗੀ ਵਿੱਚ ਪਹਿਲਾਂ ਕਦਮ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਆਪਣੇ ਚੰਗੇ ਕੈਰੀਅਰ ਲਈ ਆਪਣੀ ਪਹਿਲੀ ਨੌਕਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ। ਉਨ੍ਹਾਂ ਕਿਹਾ ਕਿ ਗਿਆਨ ਜਯੋਤੀ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਸੰਸਥਾਨ ਵਿੱਚ ਵਿਦਿਆਰਥੀਆਂ ਨੂੰ ਨਾ ਸਿਰਫ਼ ਮਿਆਰੀ ਸਿੱਖਿਆ ਦਿੱਤੀ ਜਾਵੇ ਸਗੋਂ ਨੌਜਵਾਨਾਂ ਨੂੰ ਪੜ੍ਹਾਈ ਦੌਰਾਨ ਵਧੀਆਂ ਨੌਕਰੀਆਂ ਦੇ ਕਾਬਲ ਬਣਾਇਆ ਜਾਵੇ।
ਇਸ ਤੋਂ ਪਹਿਲਾਂ ਗਿਆਨ ਜਯੋਤੀ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਕਿਹਾ ਕਿ ਸਫ਼ਲ ਜ਼ਿੰਦਗੀ ਲਈ ਕੋਈ ਸ਼ਾਰਟਕੱਟ ਨਹੀਂ ਹੈ, ਇਸ ਲਈ ਜੇਕਰ ਵਿਦਿਆਰਥੀ ਜ਼ਿੰਦਗੀ ਵਿੱਚ ਇੱਕ ਸਫ਼ਲ ਇਨਸਾਨ ਬਣਨਾ ਚਾਹੁੰਦੇ ਹਨ ਤਾਂ ਇਮਾਨਦਾਰੀ ਅਤੇ ਸਖ਼ਤ ਮਿਹਨਤ ਨਾਲ ਉਹ ਆਪਣੇ ਕੰਮ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ ਤਾਂ ਜੋ ਉਨ੍ਹਾਂ ਨੂੰ ਮੰਜ਼ਲ ’ਤੇ ਪਹੁੰਚਣ ਲਈ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…