ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਮੁਹਾਲੀ ਵਿੱਚ ਲਗਾਇਆ ਪਲੇਸਮੈਂਟ ਕੈਂਪ: ਸ੍ਰੀਮਤੀ ਬਰਾੜ

23 ’ਚੋਂ 12 23 ਉਮੀਦਵਾਰਾਂ ਦੀ ਨੌਕਰੀ ਲਈ ਚੋਣ, ਮੁਹਾਲੀ ਵਿੱਚ 13 ਤੋਂ 21 ਫਰਵਰੀ ਤੋਂ ਲਗਾਏ ਜਾਣਗੇ ਰੁਜ਼ਗਾਰ ਮੇਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿੱਢੀ ‘ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਪਲੇਸਮੈਂਟ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਨੇ ਸ਼ਿਰਕਤ ਕੀਤੀ। ਪਲੇਸਮੈਂਟ ਕੈਂਪ ਦਾ ਲਾਭ ਲੈਣ ਲਈ ਪੁੱਜੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਰੁਜ਼ਗਾਰ ਅਫਸਰ ਨੇ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਘਰ-ਘਰ ਰੁਜ਼ਗਾਰ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਅਤੇ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਮਿਲਦੇ ਮੌਕਿਆਂ ਦਾ ਲਾਹਾ ਲੈ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋਣਾ ਚਾਹੀਦਾ ਹੈ।
ਜ਼ਿਲ੍ਹਾ ਰੁਜ਼ਗਾਰ ਅਫਸਰ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਏ ਟੂ ਆਈ.ਟੀ. ਪ੍ਰਾਈਵੇਟ ਲਿਮਿਟਡ ਕੰਪਨੀ ਨੇ ਹਿੱਸਾ ਲਿਆ ਅਤੇ 23 ਨੌਜਵਾਨ ਰੋਜ਼ਗਾਰ ਪ੍ਰਾਪਤ ਕਰਨ ਲਈ ਇੰਟਰਵਿਊ ਦੇਣ ਲਈ ਪੁੱਜੇ ਸਨ, ਜਿਨ੍ਹਾਂ ’ਚੋਂ 12 ਨੂੰ ਨੌਕਰੀ ਲਈ ਸ਼ਾਰਟਲਿਸਟ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ ਵਲੋਂ ਨੌਜਵਾਨਾਂ ਨੁੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਆਤਮ ਨਿਰਭਰ ਬਣਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆਏ ਹਨ।
ਸ੍ਰੀਮਤੀ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਘਰ ਘਰ ਰੁਜ਼ਗਾਰ ਮੁਹਿੰਮ ਤਹਿਤ ਇਸ ਸਾਲ ਜ਼ਿਲ੍ਹੇ ਵਿਚ 13 ਫਰਵਰੀ ਤੋਂ 21 ਫਰਵਰੀ ਤੱਕ ਰੁਜ਼ਗਾਰ ਮੇਲੇ ਲਗਾਏ ਜਾਣਗੇ। ਪਹਿਲਾ ਰੋਜ਼ਗਾਰ ਮੇਲਾ 13 ਫਰਵਰੀ ਨੂੰ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਲਗਾਇਆ ਜਾ ਰਿਹਾ ਹੈ ਜਦਕਿ ਦੂਜਾ ਰੋਜ਼ਗਾਰ ਮੇਲਾ 15 ਫਰਵਰੀ ਨੂੰ ਰਤਨ ਗਰੁੱਪ ਆਫ ਇੰਸਟੀਚਿਊਟਸ ਸੈਕਟਰ-78 ਸੋਹਾਣਾ, ਮੋਹਾਲੀ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਤੀਸਰਾ ਰੋਜ਼ਗਾਰ ਮੇਲਾ 18 ਫਰਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਸਥਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਲਗਾਇਆ ਜਾਵੇਗਾ ਅਤੇ ਚੌਥੇ ਰੋਜ਼ਗਾਰ ਮੇਲੇ ਦਾ ਆਯੋਜਨ 21 ਫਰਵਰੀ ਨੂੰ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਮਹਿੰਦਰਾ ਐਂਡ ਮਹਿੰਦਰਾ (ਸਵਰਾਜ ਡਵੀਜ਼ਨ), ਰਾਣਾ ਪੋਲੀਟੈੱਕ, ਗੋਦਰੇਜ ਅਤੇ ਨਾਹਰ ਸਪੀਨਿੰਗ ਵਰਗੀਆਂ ਵੱਡੀਆਂ ਕੰਪਨੀਆਂ ਪਹੁੰਚ ਰਹੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਰੁਜ਼ਗਾਰ ਮੇਲਿਆਂ ਵਿਚ ਪੁੱਜ ਕੇ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…