ਯੂਨੀਵਰਸਲ ਗਰੁੱਪ ਵਿੱਚ ਮਾਰੂਤੀ ਸੁਜ਼ੂਕੀ ਨੇ ਲਗਾਇਆ ਪਲੇਸਮੈਂਟ ਕੈਂਪ

ਕਾਲਜ ਦੇ 6 ਵਿਦਿਆਰਥੀਆਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਕੀਤੀ ਗਈ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ:
ਯੂਨੀਵਰਸਲ ਗਰੁੱਪ ਵੱਲੋਂ ਕਾਲਜ ਕੈਂਪਸ ਵਿੱਚ ਵਿਦਿਆਰਥੀਆਂ ਦੇ ਲਈ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮਾਰੂਤੀ ਸੁਜ਼ੂਕੀ ਕੰਪਨੀ ਵੱਲੋਂ ਵਿਦਿਆਰਥੀਆਂ ਦਾ ਇੰਟਰਵਿਊ ਲਿਆ ਗਿਆ। ਇਸ ਦੌਰਾਨ ਨਾ ਸਿਰਫ਼ ਯੂਨੀਵਰਸਲ ਗਰੁੱਪ ਦੇ ਵਿਦਿਆਰਥੀ ਸਗੋਂ ਹੋਰ ਕਈ ਇੰਜਨੀਅਰਿੰਗ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਕੈਂਪਸ ਪਲੇਸਮੈਂਟ ਡਰਾਇਵ ਵਿੱਚ ਹਿੱਸਾ ਲਿਆ। ਇਸ ਮੌਕੇ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿੱਦਿਅਕ ਅਦਾਰਿਆਂ ਵੱਲ’ੋਂ ਸਮੇਂ ਸਮੇਂ ’ਤੇ ਪਲੇਸਮੈਂਟ ਡਰਾਇਵ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਤਮ ਨਿਰਭਰ ਬਣਾਉਣਾ। ਉਨ੍ਹਾਂ ਦੀ ਕੁਸ਼ਲਤਾ ਦਾ ਵਿਕਾਸ ਕਰਨਾ ਅਤੇ ਨੌਕਰੀਆਂ ਦੇ ਲਈ ਇੰਟਰਵਿਊ ਸੰਬੰਧੀ ਆਪਣੇ ਆਪ ਨੂੰ ਤਿਆਰ ਕਰਨਾ ਹੈ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਦ੍ਰਿੜ ਨਿਸ਼ਚੇ ਅਤੇ ਮਿਹਨਤ ਦੇ ਨਾਲ ਹੀ ਅਸੀਂ ਆਪਣੀ ਮੰਜ਼ਿਲ ਆਸਾਨੀ ਨਾਲ ਪ੍ਰਾਪਤ ਕਰਕੇ ਉੱਚੇ ਮੁਕਾਮ ਨੂੰ ਹਾਸਿਲ ਕਰ ਸਕਦੇ ਹਾਂ ਅਤੇ ਸਾਡੀ ਇਹ ਹੀ ਕੋਸ਼ਿਸ਼ ਹੁੰਦੀ ਹੈ ਕਿ ਵਿਦਿਆਰਥੀ ਉੱਚੀ ਮੰਜ਼ਿਲ ਪ੍ਰਾਪਤ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਯੂਨੀਵਰਸਲ ਗਰੁੱਪ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਭਵਿਖ ਵਿੱਚ ਵੀ ਅਜਿਹੀ ਪਲੇਸਮੈਂਟ ਡਰਾਈਵ ਦਾ ਆਯੋਜਨ ਕਰਦਾ ਰਹੇਗਾ। ਇੰਟਰਵਿਊ ਤੋਂ ਪਹਿਲਾਂ ਮਾਰੂਤੀ ਸੁਜ਼ੂਕੀ ਕੰਪਨੀ ਦੇ ਸੀਨੀਅਰ ਮੈਨੇਜਰ ਗੁਰਦੀਪ ਸਿੰਘ ਲੁਬਾਨਾ ਨੇ ਵਿਦਿਆਰਥੀਆਂ ਨੂੰ ਕੰਪਨੀ ਬਾਰੇ ਵਿਸਥਾਰ ਪੂਰਵਰਕ ਜਾਣਕਾਰੀ ਦਿੱਤੀ। ਜਿਸ ਦੇ ਬਾਅਦ ਟੈਕਨੀਕਲ ਰਾਉਂਡ ਕਰਵਾਇਆ ਗਿਆ। ਇਸ ਰਾੳਂੂਡ ਦੋਰਾਨ ਵਿਦਿਆਰਥੀਆਂ ਤੋਂ ਕੋਰਸ ਨਾਲ ਜੁੜੇ ਤਕਨੀਕੀ ਸਵਾਲ ਪੁੱਛੇ ਗਏ।
ਇਸ ਮੌਕੇ ਬੀ.ਏ, ਬੀ.ਕਾਮ, ਡਿਪਲੋਮਾ ਆਦਿ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਨੇ ਿਂੲਸ ਪਲੇਸਮੈਂਟ ਡਰਾਇਵ ਵਿੱਚ ਹਿੱਸਾ ਲਿਆ। ਕਰਵਾਈ ਗਈ ਇਸ ਪਲੇਸਮੈਂਟ ਡਰਾਈਵ ਵਿੱਚ ਯੂਨੀਵਰਸਲ ਗਰੁੱਪ ਤੋਂ 21 ਤੋਂ ਵੀ ਵੱਧ ਵਿਦਿਆਰਥੀ ਅਤੇ ਹੋਰ ਕਾਲਜਾਂ ਤੋਂ 85 ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਜਿਸ ਵਿੱਚੋਂ ਯੂਨੀਵਰਸਲ ਗਰੁੱਪ ਦੇ 6 ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਕਾਲਜ ਦੇ ਪ੍ਰਬੰਧਕੀ ਮੈਂਬਰਾਂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…