nabaz-e-punjab.com

ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਵੱਡੇ ਸ਼ਹਿਰਾਂ ’ਚ ਲੱਗਣਗੇ ਦੋ ਰੋਜ਼ਾ ਪਲੇਸਮੈਂਟ ਮੇਲੇ

ਪਲੇਸਮੈਂਟ ਮੇਲੇ ਵਿੱਚ ਨੌਜਵਾਨਾਂ ਨੂੰ 3 ਲੱਖ ਸਾਲਾਨਾ ਦੇ ਪੈਕੇਜ ’ਤੇ ਨੌਕਰੀਆਂ ਦੇਣ ਦੀ ਹੋਵੇਗੀ ਪੇਸ਼ਕਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਦਾ ਉਦੇਸ਼ ਰਾਜ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦੀ ਵਿਵਸਥਾ ਨੂੰ ਯਕੀਨੀ ਬਣਾਉਣਾ ਹੈ। ਇਸੇ ਉਦੇਸ਼ ਨਾਲ 23 ਅਤੇ 24 ਮਾਰਚ ਨੂੰ ਪੰਜਾਬ ਪਲੇਸਮੈਂਟ ਫੇਅਰ (ਪੀਪੀਐਫ਼) ਮੁਹਾਲੀ, ਅੰਮ੍ਰਿਤਸਰ, ਜਲੰਧਰ ਅਤੇ ਬਠਿੰਡਾ ਵਿੱਚ ਦੋ ਰੋਜ਼ਾ ਪਲੇਸਮੈਂਟ ਮੇਲੇ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਸ੍ਰੀਮਤੀ ਹਰਪ੍ਰੀਤ ਬਰਾੜ ਨੇ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਉਦਯੋਗਿਕ ਖੇਤਰ ਦੀਆਂ ਨਾਮਵਰ ਕੰਪਨੀਆਂ ਪੰਜਾਬ ਰਾਜ ਦੀ ਉੱਤਮ ਪ੍ਰਤਿਭਾ ਨੂੰ ਲੱਭਣਗੀਆਂ। ਇਸ ਮੇਲੇ ਵਿੱਚ 3 ਲੱਖ ਰੁਪਏ ਸਾਲਾਨਾ ਦੇ ਪੈਕੇਜ ਦੀ ਸਹੂਲਤ ਨਾਲ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।
ਸ੍ਰੀਮਤੀ ਹਰਪ੍ਰੀਤ ਬਰਾੜ ਨੇ ਦੱਸਿਆ ਕਿ ਮੁਹਾਲੀ ਵਿੱਚ ਇਹ ਮੇਲਾ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ, ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਅਤੇ ਐਨਆਈਪੀਈਆਰ ਇੰਸਟੀਚਿਊਟ ਹੋਵੇਗਾ। ਉਨ੍ਹਾਂ ਜ਼ਿਲ੍ਹਾ ਮੁਹਾਲੀ ਦੇ ਸਮੂਹ ਕਾਲਜਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਵੱਧ ਤੋਂ ਵੱਧ ਨੌਜਵਾਨ ਰੁਜ਼ਗਾਰ ਮੇਲੇ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਸਾਰੇ ਅੰਤਿਮ ਸਾਲ ਦੇ ਵਿਦਿਆਰਥੀ www.pgrkam.com ’ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸੇ ਹੋਰ ਜਾਣਕਾਰੀ ਲਈ ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਸ੍ਰੀਮਤੀ ਹਰਪ੍ਰੀਤ ਬਰਾੜ (9888009805), ਡਿਪਟੀ ਸੀਈਓ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਮਨਜੇਸ਼ ਸ਼ਰਮਾ (9815162064) ਅਤੇ ਗੁਰਪ੍ਰੀਤ ਸਿੰਘ (8872488853) ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਈਮੇਲ degtomohali@gmail.com ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…