ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ 389438 ਬੂਟੇ ਲਗਾਉਣ ਦੀ ਯੋਜਨਾ ਉਲੀਕੀ

ਬਰਸਾਤ ਦੇ ਮੌਸਮ ਦੌਰਾਨ ਸਕੂਲਾਂ ਵਿੱਚ ਪੌਦੇ ਲਗਾਉਣ ਸਬੰਧੀ ਐਜੂਸੈਟ ਰਾਹੀਂ ਦਿੱਤੇ ਜਾਣਗੇ ਪ੍ਰੇਰਨਾ ਲੈਕਚਰ

ਨਬਜ਼-ਏ-ਪੰਜਾਬ, ਮੁਹਾਲੀ, 5 ਜੁਲਾਈ:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਤਹਿਤ 3,89,438 ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਦੀ ਤਿਆਰੀ ਵਜੋਂ ਐਜੂਸੈਟ ਰਾਹੀਂ ਵਿਸ਼ੇਸ਼ ਪੇ੍ਰਰਨਾ ਲੈਕਚਰ ਦਾ ਪ੍ਰਸਾਰਨ ਕੀਤਾ ਗਿਆ।
ਸਿੱਖਿਆ ਵਿਭਾਗ ਦੇ ਸਕੱਤਰ ਕੇ.ਕੇ. ਯਾਦਵ ਅਤੇ ਵਿਸ਼ੇਸ਼ ਸਕੱਤਰ ਚਰਚਿਲ ਕੁਮਾਰ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਡਵੀਜ਼ਨਲ (ਮੰਡਲ) ਜੰਗਲਾਤ ਅਧਿਕਾਰੀ ਕੰਵਰਦੀਪ ਸਿੰਘ ਅਤੇ ਡੀਪੀਆਈ ਪਰਮਜੀਤ ਸਿੰਘ ਨੇ ਸਕੂਲ ਮੁਖੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਹਰਾ ਭਰਾ ਬਣਾਉਣ ਲਈ ਸਾਰੇ ਸਕੂਲਾਂ ਵਿੱਚ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ 3,89,438 ਬੂਟੇ ਲਗਾਏ ਜਾਣੇ ਹਨ। ਵਣ ਵਿਭਾਗ ਦੇ ਮਾਰਗਦਰਸ਼ਨ ਅਤੇ ਸਹਾਇਤਾ ਨਾਲ ਇਸ ਨੂੰ ਲਾਗੂ ਕੀਤਾ ਜਾ ਰਿਹਾ ਹੈ।
ਡਵੀਜ਼ਨਲ ਜੰਗਲਾਤ ਅਧਿਕਾਰੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਵਿੱਚ ਵਾਤਾਵਰਨ ਦੀ ਸੁਰੱਖਿਆ ਅਤੇ ਸੁਧਾਰ ਲਈ ਰੁੱਖ ਲਗਾਉਣਾ, ਸਕੂਲੀ ਬੱਚਿਆਂ ਨੂੰ ਵਾਤਾਵਰਨ ਸੰਭਾਲ ਦੇ ਮਹੱਤਵ ਬਾਰੇ ਜਾਗਰੂਕ ਕਰਨਾ, ਰੁੱਖਾਂ ਦੀ ਸਾਂਭ-ਸੰਭਾਲ ਪ੍ਰਕਿਰਿਆ ਬਾਰੇ ਸਿੱਖਿਆ ਦੇਣਾ ਹੈ ਤਾਂ ਜੋ ਪੰਜਾਬ ਵਿੱਚ ਹਰਾ ਇਨਕਲਾਬ ਲਿਆਂਦਾ ਜਾ ਸਕੇ। ਪ੍ਰੋਗਰਾਮ ਪ੍ਰਸਾਰਨ ਦੌਰਾਨ ਸਹਾਇਕ ਡਾਇਰੈਕਟਰ ਸੰਦੀਪ ਵਰਮਾ, ਏਐਸਪੀਡੀ ਸ੍ਰੀਮਤੀ ਸੁਰੇਖਾ ਠਾਕੁਰ, ਹਰਕਮਲਪ੍ਰੀਤ ਸਿੰਘ ਸਮੇਤ ਜੰਗਲਾਤ ਵਿਭਾਗ ਅਤੇ ਐਜੂਸੈਟ ਦੀ ਤਕਨੀਕੀ ਟੀਮ ਹਾਜ਼ਰ ਸੀ।

Load More Related Articles
Load More By Nabaz-e-Punjab
Load More In General News

Check Also

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ ਪਿੰਡ ਮਨੌਲੀ ਦੇ ਜਤਿੰਦਰ ਸਿੰਘ…