‘ਮਿਸ਼ਨ ਸ਼ਤ-ਪ੍ਰਤੀਸ਼ਤ’ ਤਹਿਤ ਸਿੱਖਿਆ ਵਿਭਾਗ ਵੱਲੋਂ ਯੋਜਨਾਬੱਧ ਸਰਗਰਮੀਆਂ ਸ਼ੁਰੂ

ਐਤਕੀਂ ਚੰਗੇ ਨਤੀਜਿਆਂ ਲਈ ਪਿਛਲੇ ਸਾਲ ਰਹਿ ਗਈਆਂ ਕਮੀਆਂ ਨੂੰ ਖ਼ਤਮ ਕਰਨਗੇ ਸਕੂਲ ਮੁਖੀ ਤੇ ਅਧਿਆਪਕ

ਸਫ਼ਲਤਾ ਦਾ ਰਾਹ ਸਾਕਾਰਾਮਕ ਸੋਚ ਨਾਲ ਪੱਧਰਾ ਹੋਵੇਗਾ: ਸਿੱਖਿਆ ਸਕੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਨਵੰਬਰ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੈਸ਼ਨ 2020-21 ਦੇ ਸਾਲਾਨਾ ਨਤੀਜਿਆਂ ਵਿੱਚ ਸ਼ਤ-ਪ੍ਰਤੀਸ਼ਤ ਸਫਲਤਾ ਹਾਸਲ ਕਰਨ ਤਹਿਤ ‘ਮਿਸ਼ਨ ਸ਼ਤ-ਪ੍ਰਤੀਸ਼ਤ-2021’ ਦਾ ਬੀਤੇ ਦਿਨੀਂ ਆਗਾਜ਼ ਕਰਨ ਉਪਰੰਤ ਸਿੱਖਿਆ ਵਿਭਾਗ ਨੇ ਇਸ ਟੀਚੇ ਦੀ ਪ੍ਰਾਪਤੀ ਲਈ ਕਮਰ-ਕੱਸੇ ਕਰ ਲਏ ਹਨ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਵਿਦਿਆਰਥੀਆਂ ਦਾ ਮਨੋਬਲ ਵਧਾਉਣ ਅਤੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਆਤਮ-ਵਿਸ਼ਵਾਸ ਜਗਾਉਣ ਲਈ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਜਿੱਥੇ ਸਕੂਲਾਂ ਦਾ ਦੌਰਾ ਕਰਕੇ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ ਹੈ, ਉੱਥੇ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫਲਤਾ ਲਈ ਆਨਲਾਈਨ ਮੀਟਿੰਗਾਂ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ।
ਕ੍ਰਿਸ਼ਨ ਕੁਮਾਰ ਨੇ ਮੁੱਖ ਦਫ਼ਤਰ ਦੇ ਆਲ੍ਹਾ ਅਧਿਕਾਰੀਆਂ, ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਵਿਸ਼ਾ ਮਾਹਰਾਂ, ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਸਮੇਤ 100 ਫੀਸਦੀ ਨਤੀਜਾ ਦੇ ਚੁੱਕੇ ਅਧਿਆਪਕਾਂ ਨਾਲ ਪਿਛਲੇ ਸਾਲ ਦੀ ਸਫਲ ਯੋਜਨਾਬੰਦੀ ਅਤੇ ਮੌਜੂਦਾ ਸਮੇਂ ਵਿੱਚ ਪੈਦਾ ਚੁਨੌਤੀਆਂ ਨੂੰ ਪਾਰ ਲਗਾਉਣ ਲਈ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਪਿਛਲੇ ਸਾਲਾਂ ਦੇ ਤਜਰਬਿਆਂ ’ਚੋਂ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਸ ਸਾਲ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫਲਤਾ ਲਈ ਯੋਜਨਾਬੰਦੀ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਰੋਨਾ ਮਹਾਮਾਰੀ ਕਾਰਨ ਭਾਵੇਂ ਪਿਛਲੇ ਸਾਲ ਨਾਲੋਂ ਐਤਕੀਂ ਉਹ ਥੋੜ੍ਹਾ ਪਛੜ ਰਹੇ ਹਨ ਪ੍ਰੰਤੂ ਆਉਣ ਵਾਲੇ ਦਿਨਾਂ ਵਿੱਚ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਸਖ਼ਤ ਮਿਹਨਤ ਚੰਗੇ ਨਤੀਜੇ ਲਿਆਉਣ ਵਿੱਚ ਕਾਰਗਰ ਸਾਬਤ ਹੋਵੇਗੀ।
ਉਨ੍ਹਾਂ ਕਿਹਾ ਕਿ ਮਾਪਿਆਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਬੱਚਿਆਂ ਦੀ ਪੜ੍ਹਾਈ ਲਈ ਪ੍ਰੇਰਿਤ ਕਰਨਾ, ਬੱਚਿਆਂ ਨੂੰ ਦੁਹਰਾਈ ਲਈ ਸਮੱਗਰੀ ਦੇਣਾ, ਮੈਰੀਟੋਰੀਅਸ ਅਤੇ ਕਮਜ਼ੋਰ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇਣਾ ਮੁੱਖ ਕੰਮ ਹੈ. ਇਸ ਸਮੇਂ ਬੱਚਿਆਂ ਦਾ ਲਿਖਣ ਦਾ ਅਭਿਆਸ ਆਮ ਨਾਲੋਂ ਘੱਟ ਹੈ ਇਸ ਲਈ ਮਾਡਲ ਟੈੱਸਟ ਪੇਪਰ ਸੈੱਟ ਕਰਕੇ ਵਿਦਿਆਰਥੀਆਂ ਨੂੰ ਬਾਕੀ ਰਹਿੰਦੇ ਦਿਨਾਂ ਵਿੱਚ ਵੱਧ ਤੋਂ ਵੱਧ ਅਭਿਆਸ ਕਰਵਾਉਣ ਲਈ ਸਕੂਲ ਮੁਖੀ ਅਤੇ ਅਧਿਆਪਕ ਮਾਈਕਰੋ ਯੋਜਨਾਬੰਦੀ ਕਰਨ ਅਤੇ ਇਹਨਾਂ ਟੈੱਸਟਾਂ ਦਾ ਮੁਲਾਂਕਣ ਵੀ ਕਰਨ, ਜਿਹੜੇ ਅਧਿਆਪਕ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਵਿਦਿਆਰਥੀਆਂ ਦੀਆਂ ਵਾਧੂ ਕਲਾਸਾਂ ਸਕੂਲ ਸਮੇਂ ਤੋਂ ਬਾਅਦ ਜਾਂ ਛੁੱਟੀ ਵਾਲੇ ਦਿਨ ਲਗਾਉਣਗੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇਣ ਦੇ ਸੁਝਾਅ ਦਾ ਵੀ ਸਮੂਹ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ।
ਸਿੱਖਿਆ ਸਕੱਤਰ ਨੇ ਕਿਹਾ ਕਿ ਸਕੂਲਾਂ ਵਿੱਚ ਪਿਛਲੇ ਸਾਲ ਅਤੇ ਇਸ ਵਾਰ ਆਨਲਾਈਨ ਪੜ੍ਹਾਈ ਸਮੇਂ ਬਡੀ ਗਰੁੱਪ ਬਹੁਤ ਸਫਲ ਰਹੇ ਹਨ। ਇਸ ਲਈ ਬੱਚਿਆਂ ਨੂੰ ਇਸ ਦੀ ਮਹੱਤਤਾ ਬਾਰੇ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਾਪਤੀ ਸਰਵੇਖਣ 2020 ਦੇ ਨਤੀਜੇ ਨੂੰ ਜੇਕਰ ਅਧਿਆਪਕ ਚੰਗੀ ਤਰ੍ਹਾਂ ਵਿਸ਼ਲੇਸ਼ਣ ਕਰ ਲੈਣ ਤਾਂ ਉਨ੍ਹਾਂ ਨੂੰ ਵਿਦਿਆਰਥੀਆਂ ਦੇ ਕਮਜ਼ੋਰ ਸਿੱਖਣ ਪਰਿਣਾਮਾਂ ਦਾ ਪਤਾ ਲੱਗ ਜਾਵੇਗਾ। ਇਸ ਤਰ੍ਹਾਂ ਉਹ ਬੱਚਿਆਂ ਦੀ ਬਿਹਤਰੀਨ ਢੰਗ ਨਾਲ ਤਿਆਰੀ ਕਰਵਾ ਸਕਣਗੇ। ਇਸ ਮੌਕੇ ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ, ਡੀਪੀਆਈ (ਐਲੀਮੈਂਟਰੀ) ਲਲਿਤ ਕਿਸ਼ੋਰ ਘਈ, ਪੰਜਾਬ ਰਾਜ ਸਿੱਖਿਆ ਤੇ ਖੋਜ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਜਗਤਾਰ ਸਿੰਘ ਕੁਲੜੀਆ ਅਤੇ ਹੋਰ ਅਧਿਕਾਰੀਆਂ ਦੇ ਨਾਲ-ਨਾਲ ਸਕੂਲਾਂ ਦੇ ਮੁਖੀ, ਡਾਈਟਾਂ ਪ੍ਰਿੰਸੀਪਲ ਅਤੇ ਅਧਿਆਪਕ ਵਰਚੂਅਲ ਮੀਟਿੰਗ ਵਿੱਚ ਮੌਜੂਦ ਰਹੇ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…