nabaz-e-punjab.com

ਚੱਪੜਚਿੜੀ ਜੰਗੀ ਯਾਦਗਾਰ ਕੰਪਲੈਕਸ ਵਿੱਚ ਵੱਖ ਵੱਖ ਕਿਸਮਾਂ ਦੇ 550 ਪੌਦੇ ਲਗਾਏ

ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ: ਸਹਿਗਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ:
ਜ਼ਿਲ੍ਹਾ ਮੁਹਾਲੀ ਸਿਵਲ ਪ੍ਰਸ਼ਾਸਨ ਅਤੇ ਜੰਗਲਾਤ ਵਿਭਾਗ ਵੱਲੋਂ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਵਿੱਚ ਵੱਖ-ਵੱਖ ਕਿਸਮਾਂ ਦੇ 550 ਪੌਦੇ ਲਗਾਏ ਗਏ। ਇਸ ਮੁਹਿੰਮ ਦਾ ਉਦਘਾਟਨ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੇ 328 ਫੁੱਟ ਉੱਚੀ ਫਤਿਹ ਮੀਨਾਰ ਦੇ ਸਾਹਮਣੇ ਇੱਕ ਪੌਦਾ ਲਗਾ ਨੇ ਕੀਤੀ। ਇਸ ਦੌਰਾਨ ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਅਤੇ ਵਿਦਿਆਰਥੀਆਂ ਨੇ ਵੀ ਪੌਦੇ ਲਗਾਏ।
ਇਸ ਮੌਕੇ ਬੋਲਦਿਆਂ ਐਸਡੀਐਮ ਜਗਦੀਪ ਸਹਿਗਲ ਨੇ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਹੈ ਅਤੇ ਭਵਿੱਖ ਵਿੱਚ ਉਨ੍ਹਾਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰੁੱਖਾਂ ਦਾ ਮਨੁੱਖ ਦੀ ਜ਼ਿੰਦਗੀ ਵਿੱਚ ਵਿਸ਼ੇਸ਼ ਮਹੱਤਵ ਹੈ। ਜਿੱਥੇ ਰੁੱਖ ਸਾਨੂੰ ਫਲ, ਫੁੱਲ ਅਤੇ ਛਾਂ ਪ੍ਰਦਾਨ ਕਰਦੇ ਹਨ, ਉੱਥੇ ਆਕਸੀਜਨ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਰੁੱਖ ਹੀ ਸਭ ਤੋਂ ਵੱਧ ਸਹਾਈ ਹੁੰਦੇ ਹਨ। ਇਸ ਮੌਕੇ ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਪ੍ਰੋਗਰਾਮ ਤਹਿਤ ਚੱਪੜਚਿੜੀ ਜੰਗੀ ਯਾਦਗਾਰ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਵੱਖ ਵੱਖ ਸਰਕਾਰੀ ਖਾਲੀ ਥਾਵਾਂ, ਵਿੱਦਿਅਕ ਸੰਸਥਾਵਾਂ, ਲਿੰਕ ਸੜਕਾਂ ਦੇ ਆਲੇ ਦੁਆਲੇ ਅਤੇ ਸ਼ਾਮਲਾਟ ਜ਼ਮੀਨਾਂ ਵਿੱਚ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਜਾ ਰਹੇ ਹਨ। ਇਸ ਮੌਕੇ ਚੱਪੜਚਿੜੀ ਦੇ ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ ਸਮੇਤ ਜੰਗਲਾਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…