nabaz-e-punjab.com

ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ: ਬੱਬੀ ਬਾਦਲ

ਯੂਥ ਅਕਾਲੀ ਦਲ ਵੱਲੋਂ ਪੰਜਾਬ ਦੇ ਹਰੇਕ ਪਿੰਡ ਅਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
ਸ਼ਹੀਦ ਭਗਤ ਸਿੰਘ ਯੂਥ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਇੱਥੋਂ ਦੇ ਫੇਜ਼-11 ਵਿੱਚ ‘ਪੌਦਾ ਲਗਾਓ ਮੁਹਿੰਮ’ ਤਹਿਤ ਵਣ ਮਹਾਂਉਤਸਵ ਮਨਾਇਆ ਗਿਆ। ਜਿਸ ਦਾ ਉਦਘਾਟਨ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਰਿਹਾਇਸ਼ੀ ਪਾਰਕ ਵਿੱਚ ਇੱਕ ਪੌਦਾ ਲਗਾ ਕੇ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਕਾਸ ਪ੍ਰਾਜੈਕਟਾਂ ਅਤੇ ਸੜਕਾਂ ਦੇ ਨਿਰਮਾਣ ਦੀ ਆੜ ਵਿੱਚ ਧੜੱਲੇ ਨਾਲ ਹਰੇ ਭਰੇ ਰੁੱਖਾਂ ’ਤੇ ਕੁਹਾੜਾ ਚਲਾਇਆ ਜਾ ਰਿਹਾ ਹੈ। ਉਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਵੇਗਾ ਅਤੇ ਇਸ ਦਾ ਮਨੁੱਖੀ ਸਰੀਰ ਦੇ ਨਾਲ ਨਾਲ ਪਸ਼ੂਆਂ ਅਤੇ ਪੰਛੀਆਂ ’ਤੇ ਮਾੜਾ ਅਸਰ ਪਵੇਗਾ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਮੁਹਾਲੀ ਤੋਂ ਖਰੜ ਤੱਕ ਨਿਰਮਾਣ ਅਧੀਨ ਫਲਾਈ ਓਵਰ ਦਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਹੀ ਸੜਕ ਦੇ ਦੋਵੇਂ ਪਾਸੇ 920 ਤੋਂ ਵੱਧ ਹਰੇ ਭਰੇ ਛਾਂਦਾਰ ਕੱਟੇ ਗਏ ਹਨ। ਹਾਲਾਂਕਿ ਲੋਕਾਂ ਦੇ ਵਿਰੋਧ ਕਰਨ ’ਤੇ ਉਦੋਂ ਕੰਪਨੀ ਅਤੇ ਅਧਿਕਾਰੀਆਂ ਨੇ ਇਹ ਦਲੀਲ ਦਿੱਤੀ ਸੀ ਕਿ ਇੱਕ ਰੁੱਖ ਦੀ ਥਾਂ 5 ਪੌਦੇ ਲਗਾਏ ਜਾਣਗੇ ਪ੍ਰੰਤੂ ਹੁਣ ਤੱਕ ਕੰਪਨੀ ਜਾਂ ਅਧਿਕਾਰੀਆਂ ਨੇ ਇੱਕ ਵੀ ਪੌਦਾ ਨਹੀਂ ਲਗਾਇਆ ਗਿਆ। ਉਨ੍ਹਾਂ ਐਲਾਨ ਕੀਤਾ ਕਿ ਇਸ ਸੀਜ਼ਨ ਵਿੱਚ ਯੂਥ ਅਕਾਲੀ ਦਲ ਵੱਲੋਂ ਪੰਜਾਬ ਦੇ ਹਰੇਕ ਪਿੰਡ ਅਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ ਅਤੇ ਪਾਰਟੀ ਵਰਕਰਾਂ ਵੱਲੋਂ ਪੌਦਿਆਂ ਦ ਸਾਂਭ ਸੰਭਾਲ ਕੀਤੀ ਜਾਵੇਗੀ।
ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਪਰਵਿੰਦਰ ਸਿੰਘ, ਜਸਪ੍ਰੀਤ ਸਿੰਘ ਕਾਕਾ, ਗੁਰਪ੍ਰੀਤ ਸਿੰਘ, ਮੋਨੀ, ਕਿਰਤ ਸੈਣੀ, ਰੂਬਲ ਰੰਗੀਆ, ਮਨਜੀਤ ਸਿੰਘ, ਦਵਿੰਦਰ ਸਿੰਘ, ਕਰਮਜੀਤ ਸਿੰਘ, ਲਖਵਿੰਦਰ ਸਿੰਘ, ਮਾਨ ਸਿੰਘ, ਹਰਦੀਪ ਸਿੰਘ, ਗੁਰਚਰਨ ਸਿੰਘ, ਪ੍ਰਭਦੀਪ ਸਿੰਘ, ਗੁਰਜੰਟ ਸਿੰਘ ਅਤੇ ਹੋਰ ਨੌਜਵਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…