Nabaz-e-punjab.com

ਚੱਪੜਚਿੜੀ ਜੰਗੀ ਯਾਦਗਾਰ ਨੇੜੇ ਖਾਲੀ ਜ਼ਮੀਨ ਵਿੱਚ ਸ਼ਹੀਦੀ ਬਾਗ ਲਗਾਉਣ ਦੀ ਸ਼ੁਰੂਆਤ

ਫਾਉਡੇਸ਼ਨ ਦੇ ਚੇਅਰਮੈਨ ਕੇਕੇ ਬਾਵਾ ਤੇ ਬਲਜੀਤ ਖਾਲਸਾ ਨੇ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਹਿ-ਏ-ਜੰਗ ਚੱਪੜਚਿੜੀ ਅਤੇ ਜੰਗੀ ਯਾਦਗਾਰ ਦੇ ਬਾਹਰ ਖਾਲੀ ਜ਼ਮੀਨ ਵਿੱਚ ਸ਼ਹੀਦ ਸਿੰਘ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਬਾਗ ਲਗਾਉਣ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਅਸਥਾਨ ’ਤੇ 12 ਮਈ 1710 ਈਸਵੀ ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਮੁਲਗ ਫੌਜਾਂ ਨਾਲ ਲੋਹਾ ਲੈਂਦਿਆਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਸ਼ਹਾਦਤ ਦਾ ਬਦਲਾ ਲਿਆ ਸੀ।
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਉਡੇਂਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਪੰਥਕ ਵਿਚਾਰ ਮੰਚ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਦੋਵੇਂ ਸੰਸਥਾਵਾਂ ਦੇ ਮੈਂਬਰਾਂ ਚੱਪੜਚਿੜੀ ਜੰਗੀ ਯਾਦਗਾਰ ਅਤੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਬਾਹਰ ਖਾਲੀ ਜ਼ਮੀਨ ਵਿੱਚ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਫਾਉਡੇਂਸ਼ਨ ਦੇ ਹਰਿਆਣਾ ਦੇ ਪ੍ਰਧਾਨ ਉਮਰਾਓ ਸਿੰਘ ਅਤੇ ਉਨ੍ਹਾਂ ਦੀ ਪਤਨੀ ਬਲਵਿੰਦਰ ਕੌਰ ਨੇ ਵੀ ਪੌਦੇ ਲਗਾਏ।
ਇਸ ਮੌਕੇ ਬਲਜੀਤ ਸਿੰਘ ਖਾਲਸਾ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਬੂਟੇ ਲਗਾਏ ਜਾਣ। ਉਨ੍ਹਾਂ ਕਿਹਾ ਕਿ 20 ਏਕੜ ਤੋਂ ਵੱਧ ਇਸ ਇਤਿਹਾਸਕ ਮੈਦਾਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ। ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਚੱਪੜਚਿੜੀ ਪੰਚਾਇਤ ਤੋਂ ਮੰਗ ਕੀਤੀ ਕਿ ਮੈਦਾਨ ਦੀ ਇਤਿਹਾਸਕ ਮਹੱਤਤਾ ਨੂੰ ਕਾਇਮ ਰੱਖਦਿਆਂ ਇੱਥੇ ਸ਼ਹੀਦਾਂ ਦੀ ਯਾਦ ਵਿੱਚ ਵੱਡਾ ਬਾਗ ਬਣਾਇਆ ਜਾਵੇ। ਇਸ ਮੌਕੇ ਫਾਉਡੇਸ਼ਨ ਦੇ ਜਨਰਲ ਸਕੱਤਰ ਰੇਸ਼ਮ ਸਿੰਘ (ਐਨਆਰਆਈ), ਜਸਵੀਰ ਸਿੰਘ ਸਰਪੰਚ ਢੂਡੀਕੇ ਪ੍ਰਧਾਨ ਮੋਗਾ, ਗਗਨਦੀਪ ਬਾਵਾ, ਅਰਜੁਨ ਬਾਵਾ, ਹਰਵਿੰਦਰ ਸਿੰਘ, ਸਰਬੱਤ ਦਾ ਭਲਾ ਟਰਸੱਟ ਦੇ ਪ੍ਰਧਾਨ ਜਸਵੰਤ ਸਿੰਘ ਛਾਪਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…