ਸਿਟੀ ਪਾਰਕ ਵਿੱਚ ਵੱਖ-ਵੱਖ ਕਿਸਮਾਂ ਦੇ 25 ਤੋਂ ਵੱਧ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ:
ਹਰਿਆਵਲ ਪੰਜਾਬ ਮੁਹਾਲੀ ਵੱਲੋਂ ਅੱਜ ਇੱਥੋਂ ਦੇ ਸੈਕਟਰ-68 ਸਥਿਤ ਸਿਟੀ ਪਾਰਕ ਵਿੱਚ ਵੱਖ-ਵੱਖ ਕਿਸਮਾਂ ਦੇ 25 ਤੋਂ ਵੱਧ ਪੌਦੇ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਕਨਵੀਨਰ ਬ੍ਰਿਜ ਮੋਹਨ ਜੋਸ਼ੀ ਨੇ ਕਿਹਾ ਕਿ ਮੁਹਾਲੀ ਦੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਤਹਿਤ ਵੱਖ-ਵੱਖ ਥਾਵਾਂ ’ਤੇ ਪੌਦੇ ਲਗਾਏ ਜਾ ਰਹੇ ਹਨ ਅਤੇ ਆਮ ਲੋਕਾਂ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਦੋ ਪੌਦੇ ਜ਼ਰੂਰ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ਼ ਯਕੀਨੀ ਬਣਾਉਣ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਅਤੇ ਕਚਰਾ ਮੁਕਤ ਕਰਨ ਲਈ ਲੋਕਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ਸੰਜੇ ਸਿੰਘ, ਸੁਸ਼ੀਲ ਕੁਮਾਰ, ਕਰਨੈਲ ਸਿੰਘ, ਜੈਦੀਪ, ਸੁਰੇਸ਼ ਕੁਮਾਰ, ਵਿਨੋਦ ਕੁਮਾਰ, ਰਵਿੰਦਰ ਰਾਣਾ, ਰਾਜਵੀਰ ਸਿੰਘ, ਰਮੇਸ਼ ਕੁਮਾਰ, ਰੰਜਨਾ ਮਿਸ਼ਰਾ ਹਾਜ਼ਰ ਸਨ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…