ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ 27ਵੇਂ ਸਥਾਪਨਾ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ 27 ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ 27ਵੇਂ ਸਥਾਪਨਾ ਦਿਵਸ ਮੌਕੇ ਚੇਅਰਮੈਨ ਹਰਜਿੰਦਰ ਸਿੰਘ ਧਵਨ ਦੀ ਅਗਵਾਈ ਵਿੱਚ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਮੁਹਾਲੀ ਵਿਖੇ ਛਾਂ ਦਾਰ ਦਰਖੱਤਾਂ ਦੇ 27 ਪੌਦੇ ਲਗਾਏ ਗਏ। ਜਿਸ ਦਾ ਉਦਘਾਟਨ ਮੁਹਾਲੀ ਦੇ ਐਸਡੀਐਮ ਸ੍ਰੀਮਤੀ ਅਨੁਪ੍ਰੀਤਾ ਜੌਹਲ ਅਤੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ੍ਰੀਮਤੀ ਨਯਨ ਭੁੱਲਰ ਨੇ ਕੀਤਾ। ਦੋਵੇਂ ਮਹਿਲਾ ਅਧਿਕਾਰੀਆਂ ਨੇ ਵੀ ਆਪਣੇ ਕਰ ਕਮਲਾਂ ਪੌਦੇ ਲਗਾਏ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਆਮ ਲੋਕਾਂ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਆ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਧਵਨ ਨੇ ਕਿਹਾ ਕਿ ਮੁਹਾਲੀ ਜ਼ਿਲ੍ਹਾ ਵਿੱਚ ਕੰਕਰੀਟ ਦੇ ਪਹਾੜ ਬਣ ਚੁੱਕੇ ਹਨ, ਹੁਣ ਸਮੇਂ ਦੀ ਮੰਗ ਹੈ ਕਿ ਵਾਤਾਵਰਣ ਦੀ ਸੰਭਾਲ ਲਈ ਉਪਰਾਲੇ ਕੀਤੇ ਜਾਣ। ਉਹਨਾਂ ਕਿਹਾ ਕਿ ਸਾਨੂੰ ਇਸ ਜਿਲੇ ਵਿੱਚ ਵੱਧ ਤੋੱ ਵੱਧ ਪੌਦੇ ਲਗਾਏ ਜਾਣੇ ਚਾਹੀਦੇ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ਼੍ਰੀ ਹਰਪ੍ਰੀਤ ਸਿੰਘ ਡਡਵਾਲ ਨੇ ਕਿਹਾ ਕਿ ਹਰ ਮਨੁੱਖ ਨੂੰ ਆਪਣੀ ਜਿੰਦਗੀ ਵਿੱਚ ਘੱਟੋ-ਘੱਟ ਇਕ ਰੁੱਖ ਜਰੂਰ ਲਾਉਣਾ ਚਾਹੀਦਾ ਹੈ। ਰੁੱਖ ਲਾਉਣੇ ਅਸਲ ਵਿੱਚ ਖੂਨਦਾਨ ਨਾਲੋੱ ਵੀ ਮਹਾਨ ਕੰਮ ਹੈ। ਉਹਨਾਂ ਕਿਹਾ ਕਿ ਰੁੱਖ ਲਾਉਣ ਨਾਲ ਵਾਤਾਵਰਣ ਸ਼ੁੱਧ ਰਹਿੰਦਾ ਹੈ ਅਤੇ ਇਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਸ ਮੌਕੇ ਐਸੋਸੀਏਸ਼ਨ ਦੇ ਸੀਨਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਮਹੰਤ, ਵਿੱਤ ਸਕੱਤਰ ਪਲਵਿੰਦਰ ਸਿੰਘ ਪੱਪੀ, ਮੁੱਖ ਸਲਾਹਕਾਰ ਅਜੀਤ ਕੁਮਾਰ ਪਵਾਰ, ਮੀਤ ਪ੍ਰਧਾਨ ਅਮਿਤ ਮਰਵਾਹਾ, ਸੰਗਠਨ ਸੈਕਟਰੀ ਕੰਵਲਪ੍ਰੀਤ ਸਿੰਘ ਜਿੰਮੀ, ਮੈਂਬਰ ਦਵਿੰਦਰ ਸਿੰਘ ਬੇਦੀ, ਕਰਨ ਸਿੰਘ, ਭੁਪਿੰਦਰ ਸਿੰਘ ਜੌਹਲ ਵੀ ਮੌਜੂਦ ਹਨ।

Load More Related Articles
Load More By Nabaz-e-Punjab
Load More In General News

Check Also

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ ਸਰਕਾਰ ਨੇ ਕਮਿਊਟਿਡ ਪ…