ਵਾਤਾਵਰਨ ਦੀ ਸ਼ੁੱਧਤਾ ਲਈ ਸਰਕਾਰੀ ਆਈਟੀਆਈ ਵਿੱਚ ਪੌਦੇ ਲਗਾਏ

ਰੁੱਖ ਤੇ ਮਨੱੁਖ ਦੀ ਮਿੱਤਰਤਾ ਭਵਿੱਖ ਦੀ ਸਲਾਮਤੀ ਲਈ ਲਾਹੇਵੰਦ: ਡੀਸੀ ਦਿਆਲਨ

ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਦੇ ਨਾਲ-ਨਾਲ ਜੀਵਨ ਜਾਂਚ ਵੀ ਸਿਖਾਵਾਂਗੇ: ਪੁਰਖਾਲਵੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੁਲਾਈ:
ਵਾਤਾਵਰਣ ਦੀ ਸ਼ੁੱਧਤਾ ਅਤੇ ਮਨੁੱਖੀ ਜਿੰਦਗੀ ਦੀ ਸਲਾਮਤੀ ਲਈ ਸਥਾਨਕ ਸਰਕਾਰੀ ਆਈਟੀਆਈ ਵਿੱਚ ਵਣ ਮਹਾਂਉਤਸਵ ਤਿਉਹਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਤਕਨੀਕੀ ਸਿੱਖਿਆ ਵਿਭਾਗ ਦੇ ਤਤਕਾਲੀ ਡਾਇਰੈਕਟਰ ਅਤੇ ਹੁਣ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਸੰਸਥਾ ਵਿੱਚ ਰੁੱਖ ਲਗਾਉਣ ਦੀ ਰਸਮ ਅਦਾ ਕਰਨ ਉਪਰੰਤ ਸਮੁੱਚੇ ਸਟਾਫ਼ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵਿਮਲ ਸੇਤੀਆ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਕਾਰਨ ਸਮੁੱਚੇ ਪੰਜਾਬ ਵਿੱਚ ਹੋਈ ਤਾਲਾਬੰਦੀ ਦੇ ਭਿਆਨਕ ਦੌਰ ਵਿੱਚ ਜਿੱਥੇ ਸੰਸਥਾ ਵੱਲੋਂ 46 ਹਜ਼ਾਰ ਕੱਪੜੇ ਦੇ ਮਾਸਕ ਬਣਾਕੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਵੰਡੇ ਗਏ ਹਨ ਉਥੇ ਅੱਜ ਵਣ ਮਹਾਂਉਤਸਵ ਤਿਉਹਾਰ ਰਾਹੀਂ ਵਾਤਾਵਰਣ ਦੀ ਸ਼ੁੱਧਤਾ ਲਈ ਰੁੱਖ ਲਗਾਕੇ ਆਪਣੀ ਸਮਾਜਿਕ ਜਿੰਮੇਵਾਰੀ ਪ੍ਰਤੀ ਸਲਾਹੁਣਯੋਗ ਸੁਨੇਹਾ ਦਿੱਤਾ ਹੈ ਜਿਸ ਬਦਲੇ ਸੰਸਥਾ ਦੇ ਪ੍ਰਿੰਸੀਪਲ ਸ਼ਮਸ਼ੇਰ ਪੁਰਖਾਲਵੀ ਅਤੇ ਸਮੁੱਚੇ ਸਟਾਫ਼ ਦੀ ਸਰਾਹਨਾ ਕਰਨੀ ਬਣਦੀ ਹੈ। ਉਨ੍ਹਾਂ ਅਜਿਹੇ ਮਾਨਵੀ ਕਾਰਜਾਂ ਬਦਲੇ ਸੰਸਥਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੁੱਖ ਅਤੇ ਮਨੁੱਖ ਦੀ ਮਿੱਤਰਤਾ ਹੀ ਜੀਵਨ ਦੀ ਸਲਾਮਤੀ ਲਈ ਲਾਹੇਵੰਦ ਸਾਬਤ ਹੋਵੇਗੀ ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸੰਸਥਾ ਭਵਿੱਖ ਵਿੱਚ ਵੀ ਅਜਿਹੇ ਸਮਾਜਿਕ ਕਾਰਜਾਂ ਰਾਹੀਂ ਆਪਣਾ ਵਡਮੁੱਲਾ ਯੋਗਦਾਨ ਪਾਉਂਦੀ ਰਹੇਗੀ।
ਸੰਸਥਾ ਦੇ ਪਿੰ੍ਰਸੀਪਲ ਅਤੇ ਜਿਲ੍ਹਾ ਨੋਡਲ ਅਫ਼ਸਰ ਸ਼ਮਸ਼ੇਰ ਪੁਰਖਾਲਵੀ ਨੇ ਕਿਹਾ ਕਿ ਕਰੋਨਾਂ ਮਹਾਂਮਾਰੀ ਕਾਰਨ ਜਿੱਥੇ ਸਮੁੱਚਾ ਵਿਸ਼ਵ ਆਪਣੇ ਘਰਾਂ ਵਿੱਚ ਕੈਦ ਹੋਕੇ ਰਹਿ ਗਿਆ ਸੀ, ਉਥੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਮੁਹਾਲੀ ਦੇ ਸਮੁੱਚੇ ਸਟਾਫ਼ ਅਤੇ ਸਿਖਿਆਰਥਣਾਂ ਨੇ ਕਰੋਨਾ ਯੋਧੇ ਬਣਕੇ ‘ਮਿਸ਼ਨ ਫਤਹਿ ਪੰਜਾਬ’ ਲਹਿਰ ਰਾਹੀਂ ਸਮੁੱਚੇ ਸਮਾਜ ਨੂੰ ਜਾਗਰੂਕ ਕਰਨ ਲਈ ਆਪਣੇ ਵੱਖ=ਵੱਖ ਤਰੀਕਿਆਂ ਰਾਹੀਂ ਨਿਰੰਤਰ ਗਤੀਵਿਧੀਆਂ ਜਾਰੀ ਰੱਖੀਆ ਹੋਈਆਂ ਹਨ ਤਾਂ ਜੋ ਕੀਮਤੀ ਮਨੱੁਖੀ ਜਾਨਾਂ ਨੂੰ ਬਚਾਇਆ ਜਾ ਸਕੇ। ਸ੍ਰੀ ਪੁਰਖਾਲਵੀ ਨੇ ਕਿਹਾ ਕਿ ਸੰਸਥਾ ਨੌਜਵਾਨ ਬੱਚੀਆਂ ਨੂੰ ਮਿਆਰੀ ਤਕਨੀਕੀ ਸਿੱਖਿਆ ਦੇਣ ਦੇ ਨਾਲ ਨਾਲ ਮਨੁੱਖੀ ਕਦਰਾਂ ਕੀਮਤਾਂ ਦੀ ਬਹਾਲੀ ਲਈ ਵੀ ਪਾਠ ਪੜ੍ਹਾ ਰਹੀ ਹੈ ਤਾਂ ਜੋ ਨਿੱਗਰ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕੈਬਨਿਟ ਵਜ਼ੀਰ ਸਰਦਾਰ ਚਰਨਜੀਤ ਸਿੰਘ ਚੰਨੀ ਅਤੇ ਪ੍ਰਮੁੱਖ ਸਕੱਤਰ ਸ਼੍ਰੀ ਅਨੁਰਾਗ ਵਰਮਾ ਦੀਆਂ ਹਦਾਇਤਾਂ ਅਨੁਸਾਰ ਸੰਸਥਾ ਇਸ ਸਾਲ ਨਾਮਵਰ ਉਦਯੋਗਿਕ ਘਰਾਣਿਆਂ ਨਾਲ ਮਿਲਕੇ ਅਜੋਕੇ ਸਮੇਂ ਦੇ ਹਾਣੀ ਕਈ ਹੋਰ ਨਵੇਂ ਕੋਰਸ ਸ਼ੁਰੂ ਕਰਨ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਦੇ ਆਹਰ ਲਗਾਇਆ ਜਾ ਸਕੇ।
ਇਸ ਮੌਕੇ ਸੁਪਰਡੈਂਟ ਅਵਤਾਰ ਸਿੰਘ, ਗੁਰਬਚਨ ਸਿੰਘ, ਇੰਸਟਰਕਟਰ ਰਾਕੇਸ਼ ਡੱਲਾ, ਵਰਿੰਦਰਪਾਲ ਸਿੰਘ ਖਾਲਸਾ, ਸ੍ਰੀਮਤੀ ਉਪਾਸਨਾ ਅੱਤਰੀ, ਸ੍ਰੀਮਤੀ ਦਰਸ਼ਨਾ ਕੁਮਾਰੀ, ਸ੍ਰੀਮਤੀ ਜਸਵੀਰ ਕੌਰ, ਸ੍ਰੀਮਤੀ ਰਜਨੀ ਬੰਗਾ, ਪਲੇਸਮੈਂਟ ਅਫ਼ਸਰ ਗੁਰਵਿੰਦਰ ਸਿੰਘ, ਵਿਕਰਮਜੀਤ ਸਿੰਘ ਬੈਂਸ, ਸ੍ਰੀਮਤੀ ਅੰਜਲੀ, ਸ੍ਰੀਮਤੀ ਸ਼ਵੀ ਗੋਇਲ, ਪਰਵਿੰਦਰ ਕੁਮਾਰ, ਮਨਿੰਦਰਪਾਲ ਸਿੰਘ, ਰੋਹਿਤ ਕੌਸ਼ਲ, ਕੁਮਾਰੀ ਅਲਕਾ ਅਤੇ ਅਰਸ਼ਦੀਪ ਕੌਰ ਸੋਹਲ ਹਾਜ਼ਰ ਸਨ

Load More Related Articles
Load More By Nabaz-e-Punjab
Load More In Environment

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…