Share on Facebook Share on Twitter Share on Google+ Share on Pinterest Share on Linkedin 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਰਕਫੈੱਡ ਕੰਪਲੈਕਸ ਵਿੱਚ ਬੂਟੇ ਲਗਾਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦਿਆਂ ਹੋਇਆ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਹਰ ਸਰਕਾਰੀ ਦਫ਼ਤਰ, ਕੋਆਪਰੇਟਿਵ ਸੰਸਥਾਵਾਂ, ਸ਼ਹਿਰਾਂ ਅਤੇ ਪਿੰਡਾਂ ਵਿਚ ਪੌਦੇ ਲਗਾ ਕੇ ਇਸ ਉਤਸਵ ਨੂੰ ਮਨਾਇਆ ਜਾਵੇ। ਸ੍ਰੀ ਗੁਰੂ ਤੇਗ ਬਹਾਦਰ ਦੇ 400 ਸਾਲਾਂ ਪ੍ਰਕਾਸ ਉਤਸਵ ਨੂੰ ਮੁੱਖ ਰੱਖਦਿਆਂ ਮਾਰਕਫੈੱਡ ਦੀ ਵਧੀਕ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਮ੍ਰਿਤ ਸਿੰਘ ਵੱਲੋਂ ਮਾਰਕਫੈੱਡ ਐਗਰੋ ਕੈਮੀਕਲਜ ਵਿਖੇ ਇਕ ਪੌਦਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਕਾਰਜ ਨੂੰ ਮੈਨੇਜਿੰਗ ਡਾਇਰੈਕਟਰ ਵਰੂਣ ਰੂਜ਼ਮ ਦੀ ਨਿਗਰਾਨੀ ਹੇਠ ਆਰੰਭ ਕੀਤਾ ਗਿਆ। ਸ੍ਰੀਮਤੀ ਅਮ੍ਰਿਤ ਸਿੰਘ ਵੱਲੋਂ ਮਾਰਕਫੈੱਡ ਐਗਰੋ ਕੈਮੀਕਲਜ ਪਲਾਂਟ ਮੁਹਾਲੀ ਦਾ ਨਿਰੀਖਣ ਕੀਤਾ ਗਿਆ ਅਤੇ ਇਸ ਦੌਰਾਨ ਡਿਪਟੀ ਜਨਰਲ ਮੈਨੇਜਰ ਐਸਕੇ ਝਾਅ ਨੇ ਜਾਣੂ ਕਰਵਾਇਆ ਗਿਆ ਕਿ ਕਿਸ ਪ੍ਰਕਾਰ ਮਾਰਕਫੈੱਡ ਵੱਲੋਂ ਕਿਸਾਨਾਂ ਦਾ ਸੱਚਾ ਸਾਥੀ ਹੋਣ ਕਰਕੇ ਕੋਵਿਡ-19 ਲੋਕਡਾਊਨ-1 ਦੌਰਾਨ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਾਉਣੀ ਦੀ ਫਸਲ ਲਈ ਲੋੜੀਂਦੀ ਨਦੀਨਨਾਸ਼ਕ ਦਵਾਈਆਂ ਅਤੇ ਸਰਕਾਰੀ ਅਨਾਜ ਭੰਡਾਰ ਏਜੰਸੀਆਂ ਨੂੰ ਗੋਦਾਮਾਂ ਵਿੱਚ ਪਏ ਅਨਾਜ ਦੀ ਸਾਭ-ਸੰਭਾਲ ਲਈ ਲੋੜੀਂਦੀ ਕੀਟਨਾਸ਼ਕ ਦਵਾਈਆਂ ਦੀ ਸਮੇਂ ਸਿਰ ਉਪਲਬਧਤਾ ਕਰਵਾਈ ਗਈ ਹੈ। ਇਸ ਤੋਂ ਇਲਾਵਾ ਪਲਾਂਟ ਅੰਦਰ ਖੇਤੀਬਾੜੀ ਲਈ ਬਣਦੀਆਂ ਨਦੀਨਨਾਸ਼ਕ ਅਤੇ ਕੀੜੇਮਾਰ ਦਵਾਈਆਂ ਬਣਾਉਂਦੇ ਸਮੇਂ ਅਤੇ ਇਹਨਾਂ ਦੀ ਸੇਲ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾਇਆ ਗਿਆ। ਸ੍ਰੀਮਤੀ ਅਮ੍ਰਿਤ ਸਿੰਘ ਵੱਲੋਂ ਯਕੀਨ ਦਿਵਾਇਆ ਗਿਆ ਕਿ ਮਾਰਕਫੈੱਡ ਐਗਰੋ ਕੈਮੀਕਲਜ ਨੂੰ ਦਵਾਈਆਂ ਦੀ ਸੇਲ ਸਬੰਧੀ ਅਤੇ ਪਲਾਂਟ ਦੇ ਹਰ ਕੰਮ ਵਿੱਚ ਪੂਰਾ ਸਹਿਯੋਗ ਮਿਲੇਗਾ। ਇਸ ਦੌਰਾਨ ਮਾਰਕਫੈੱਡ ਐਗਰੋ ਕੈਮੀਕਲਜ ਦੇ ਡਿਪਟੀ ਜਨਰਲ ਮੈਨੇਜਰ ਐਸਕੇ ਝਾਅ ਸਮੇਤ ਸੁਪਰਡੈਂਟ ਸਰਬਜੀਤ ਸਿੰਘ ਬਾਜਵਾ, ਸ੍ਰੀਮਤੀ ਕੁਲਪ੍ਰੀਤ ਕੌਰ ਚੀਮਾ, ਸ੍ਰੀਮਤੀ ਦਮਨਪ੍ਰੀਤ ਕੌਰ ਉੱਚ ਲੇਖਾ ਅਫ਼ਸਰ, ਉਦੈ ਨਰਾਇਣ, ਰਾਜੇਸ਼ ਜ਼ਿੰਦਲ, ਸ੍ਰੀਮਤੀ ਮਨਵਿੰਦਰ ਕੌਰ ਅਤੇ ਸਮੂਹ ਸਟਾਫ਼ ਹਾਜਰ ਸਨ। ਇਸ ਸਮੇਂ ਆਲ ਪੰਜਾਬ ਮਾਰਕਫੈੱਡ ਪਲਾਂਟ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਵਧੀਕ ਮੈਨੇਜਿੰਗ ਡਾਇਰੈਕਟਰ, ਮਾਰਕਫੈੱਡ ਨੂੰ ਜਾਣੂ ਕਰਵਾਇਆ ਗਿਆ ਅਤੇ ਮੰਗ ਪੱਤਰ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ