ਪੌਦੇ ਲਗਾਉਣ ਦੇ ਨਾਲ-ਨਾਲ ਸਾਂਭ ਸੰਭਾਲ ਵੀ ਜ਼ਰੂਰੀ: ਕੁਲਵੰਤ ਸਿੰਘ

ਵਰਲਡ ਡਾਕਟਰ ਡੇਅ: ਵਾਤਾਵਰਨ ਦੀ ਸ਼ੁੱਧਤਾ ਲਈ ਸੈਕਟਰ-82 ਵਿੱਚ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ:
ਵਰਲਡ ਡਾਕਟਰ ਡੇਅ ਮੌਕੇ ’ਤੇ ਵਾਤਾਵਰਨ ਦੀ ਸ਼ੁੱਧਤਾ ਲਈ ਆਜ਼ਾਦ ਗਰੁੱਪ ਅਤੇ ਲਾਇਨਜ਼ ਕਲੱਬ ਪ੍ਰੀਮੀਅਰ ਵੱਲੋਂ ਅੱਜ ਇੱਥੋਂ ਦੇ ਇੰਡਸਟਰੀ ਪਾਰਕ ਸੈਕਟਰ-82 ਵਿੱਚ ਪੌਦੇ ਲਗਾਏ ਗਏ। ਇਸ ਮੌਕੇ ਆਜ਼ਾਦ ਗਰੁੱਪ ਦੇ ਮੁਖੀ ਅਤੇ ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ ਦੇ ਸੀਐਮਡੀ ਕੁਲਵੰਤ ਸਿੰਘ ਅਤੇ ਪੀਜੀਆਈ ਤੋਂ ਬੱਚਿਆਂ ਦੇ ਮਾਹਰ ਡਾਕਟਰ ਰਾਮ ਸੂਮੱਜ, ਪ੍ਰਾਜੈਕਟ ਚੇਅਰਮੈਨ ਡਾ. ਐਸਐਸ ਭੰਵਰਾ ਅਤੇ ਪਰਮਜੀਤ ਸਿੰਘ ਚੌਹਾਨ ਨੇ ਆਪਣੇ ਹੱਥੀਂ ਇਕ ਇਕ ਪੌਦਾ ਲਗਾ ਕੇ ਇਸ ਮੁਹਿੰਮ ਦਾ ਆਗਾਜ਼ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹਰੇਕ ਨਾਗਰਿਕ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਦੋ-ਦੋ ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ ਅਤੇ ਭਵਿੱਖ ਵਿੱਚ ਉਨ੍ਹਾਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਆਜ਼ਾਦ ਗਰੁੱਪ ਅਤੇ ਲਾਇਨਜ਼ ਕਲੱਬ ਵੱਲੋਂ ਸਾਂਝੇ ਤੌਰ ’ਤੇ ਸਮਾਗਮ ਕਰਕੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਭਵਿੱਖ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣਾ ਜਿੰਨਾ ਜ਼ਰੂਰੀ ਹੈ, ਉੱਨਾ ਹੀ ਉਨ੍ਹਾਂ ਦੀ ਪੌਦਿਆਂ ਦੀ ਸਾਂਭ-ਸੰਭਾਲ ਵੀ ਜ਼ਰੂਰੀ ਹੈ। ਇਸ ਮੌਕੇ ਆਜ਼ਾਦ ਗਰੁੱਪ ਦੇ ਸੀਨੀਅਰ ਆਗੂ ਆਰਪੀ ਸ਼ਰਮਾ, ਗੌਰਵ ਕੁਮਾਰ, ਸਾਹਨੀ ਤਨੇਜਾ, ਪਰਵਿੰਦਰ ਸਿੰਘ, ਕੁਲਦੀਪ ਸਿੰਘ, ਇਕੇਸ਼ਪਾਲ, ਹਰਵਿੰਦਰ ਸਿੰਘ ਸੈਣੀ, ਹਰਿੰਦਰਜੀਤ ਸਿੰਘ, ਤਰਨਜੀਤ ਸਿੰਘ, ਸੁਮਿਤ ਸੋਢੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਮੁਹਾਲੀ-ਖਰੜ…