Share on Facebook Share on Twitter Share on Google+ Share on Pinterest Share on Linkedin ਅਕਾਲੀ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ ਵੱਲੋਂ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਰਸਮੀ ਸ਼ੁਰੂਆਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸ਼ਹਿਰ ਦਾ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ ਅਤੇ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਇੱਕ-ਇੱਕ ਕਰਕੇ ਪੂਰੇ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਦੇ ਵਾਰਡ ਨੰਬਰ 39 ਤੋਂ ਅਕਾਲੀ ਦਲ ਦੀ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ ਵੱਲੋਂ ਮੁਹਾਲੀ ਇੰਪਲਾਈਜ਼ ਕੋਆਪ੍ਰੇਟਿਵ ਸੁਸਾਇਟੀ ਵਿੱਚ ਕਹੀ ਦਾ ਟੱਕ ਲਗਾ ਕੇ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਇਕੱਤਰ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਪੇਵਰ ਬਲਾਕ ਲਗਾਉਣ ਲਈ 14,97,000 ਰੁਪਏ ਦੀ ਰਾਸ਼ੀ ਨਗਰ ਨਿਗਮ ਵਲੋਂ ਮਨਜ਼ੂਰ ਕੀਤੀ ਗਈ ਹੈ ਅਤੇ ਜਲਦ ਹੀ ਹੋਰ ਰਾਸ਼ੀ ਜਾਰੀ ਕਰਵਾ ਕੇ ਬਾਕੀ ਰਹਿੰਦੇ ਖੇਤਰ ’ਚ ਵੀ ਪੇਵਰ ਬਲਾਕ ਲਗਾਏ ਜਾਣਗੇ। ਇਸ ਮੌਕੇ ਸੁਸਾਇਟੀ ਦੇ ਨੁਮਾਇੰਦਿਆਂ ਵਲੋਂ ਇਸ ਕਾਰਜ ਲਈ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮੇਸ਼ ਸਿੰਘ ਕੁੰਭੜਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ਼ਿੰਗਾਰਾ ਸਿੰਘ, ਕੇਹਰ ਸਿੰਘ ਜੋਸ਼ੀ, ਮਨਜੀਤ ਸਿੰਘ, ਪ੍ਰਤਾਪ ਸਿੰਘ, ਹਰਸ਼ਰਨ ਸਿੰਘ, ਪਰਮਜੀਤ ਸਿੰਘ, ਕੁਲਦੀਪ ਕੌਰ, ਦਵਿੰਦਰ ਕੌਰ, ਜਸ਼ਨਪ੍ਰੀਤ ਸਿੰਘ ਕੁੰਭੜਾ ਸਮੇਤ ਸੁਸਾਇਟੀ ਦੇ ਵਸਨੀਕ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ