Share on Facebook Share on Twitter Share on Google+ Share on Pinterest Share on Linkedin ਸਵਰਗੀ ਜਸਪਾਲ ਭੱਟੀ ਦੀ ਯਾਦ ਵਿੱਚ ਜੰਗੀ ਯਾਦਗਾਰ ਚੱਪੜਚਿੜੀ ਵਿੱਚ ਪੌਦੇ ਲਗਾਏ ਜਸਪਾਲ ਭੱਟੀ ਦੀ ਸਲਾਨਾ ਬਰਸੀ ਮੌਕੇ ਉਨ੍ਹਾਂ ਦੀ ਪਤਨੀ ਸਵਿਤਾ ਭੱਟੀ ਅਤੇ ਹੋਰ ਰਿਸ਼ਤੇਦਾਰਾਂ ਨੇ ਵੀ ਲਗਾਏ ਪੌਦੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ: ਉੱਘੇ ਹਾਸਰਸ ਅਤੇ ਪ੍ਰਸਿੱਧ ਕਲਾਕਾਰ ਸਵਰਗੀ ਜਸਪਾਲ ਭੱਟੀ ਦੀ ਸਲਾਨਾ ਬਰਸੀ ਮੌਕੇ ਉਨ੍ਹਾਂ ਦੀ ਯਾਦ ਵਿਚ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਵਿਖੇ ਬੂਟੇ ਲਗਾਏ ਗਏ। ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵੀ ਵਿਸ਼ੇਸ਼ ਤੌਰ ਤੇ ਸਾਮਿਲ ਹੋਏ। ਇਸ ਮੌਕੇ ਸਵਰਗੀ ਜਸਪਾਲ ਭੱਟੀ ਦੀ ਸੁਪਤਨੀ ਸਵਿਤਾ ਭੱਟੀ ਅਤੇ ਹੋਰਨਾ ਰਿਸ਼ਤੇਦਾਰਾਂ ਨੇ ਸਵਰਗੀ ਜਸਪਾਲ ਭੱਟੀ ਦੀ ਯਾਦ ਵਿਚ ਬੂਟੇ ਲਗਾਏ। ਸ੍ਰੀਮਤੀ ਸਪਰਾ ਨੇ ਇਸ ਮੌਕੇ ਸਵਰਗੀ ਜਸਪਾਲ ਭੱਟੀ ਦੀ ਸਲਾਨਾ ਬਰਸੀ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਵਿਖੇ ਬੂਟੇ ਲਗਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਰਿਵਾਰ ਵਲੋਂ ਇਹ ਸ਼ਲਾਘਾਯੋਗ ਕਦਮ ਪੁੱਟਿਆ ਗਿਆ ਹੈ ਕਿਉਂਕਿ ਰੁੱਖਾਂ ਤੋਂ ਬਿਨਾਂ ਇਨਸਾਨ ਦੀ ਜਿੰਦਗੀ ਅਧੂਰੀ ਹੈ। ਰੁੱਖ ਸਾਨੂੰ ਜਿੱਥੇ ਆਕਸੀਜਨ ਪ੍ਰਦਾਨ ਕਰਦੇ ਹਨ ਉੱਥੇ ਵਾਤਾਵਰਨ ਨੂੰ ਸਵੱਛ ਰੱਖਣ ਵਿਚ ਵੀ ਬੇਹੱਦ ਸਹਾਈ ਹੁੰਦੇ ਹਨ। ਇਸ ਮੌਕੇ ਵਣ ਮੰਡਲ ਅਫਸਰ ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਲੋਂ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਯੂਥ ਕਲੱਬਾਂ ਦੇ ਸਹਿਯੋਗ ਨਾਲ ਹੁਣ ਤੱਕ ਜ਼ਿਲ੍ਹੇ ਵਿਚ 09 ਲੱਖ 35 ਹਜ਼ਾਰ ਬੂਟੇ ਲਗਾਏ ਜਾ ਚੁੱਕੇ ਹਨ ਅਤੇ ਸਵਰਗੀ ਭੱਟੀ ਦੀ ਯਾਦ ਵਿਚ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਵਿਖੇ 550 ਵੱਖ-ਵੱਖ ਕਿਸਮ ਦੇ ਬੂਟੇ ਜਿਸ ਵਿੱਚ ਸਾਗਵਾਨ, ਚੁਕਰਾਸੀਆ, ਸੁਖਚੈਨ, ਕੇਸੀਆ, ਫਾਈਕਸ ਆਦਿ ਸ਼ਾਮਿਲ ਹਨ, ਲਗਾਏ ਜਾਣਗੇ। ਜੋ ਕਿ ਜੰਗਲਾਤ ਵਿਭਾਗ ਵੱਲੋਂ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਐਸਡੀਐਮ ਜਗਦੀਪ ਸਹਿਗਲ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ