ਸਰਕਾਰੀ ਪ੍ਰਾਇਮਰੀ ਸਕੂਲ ਧੜਾਕ ਕਲਾਂ ਵਿੱਚ ਪੌਦੇ ਲਗਾਏ ਗਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ:
ਵਿਧਾਨ ਸਭਾ ਹਲਕਾ ਚਮੌਕਰ ਸਾਹਿਬ ਤੋਂ ਪੰਜਾਬ ਕਾਂਗਰਸ ਦੇ ਐਸਸੀ ਬੀਸੀ ਸੈੱਲ ਦੇ ਜਨਰਲ ਸਕੱਤਰ ਅਮਰੀਕ ਸਿੰਘ ਧੜਾਕ ਨੇ ਇੱਥੇ ਆਪਣੇ ਜੱਦੀ ਪਿੰਡ ਦੇ ਸਰਕਾਰੀ ਪ੍ਰਾਈਮਰੀ ਸਕੂਲ ਵਿੱਚ ਪੌਦਾ ਲਗਾ ਕੇ ਵਸਨੀਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦਾ ਅਹਿਦ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਦੇ ਨਾਲ ਇਨ੍ਹਾਂ ਦੀ ਦੇਖ-ਭਾਲ ਕਰਨੀ ਵੀ ਜ਼ਰੂਰੀ ਹੈ, ਤਾਂ ਹੀ ਇਨ੍ਹਾਂ ਪ੍ਰੋਗਰਾਮਾਂ ਦਾ ਅਰਥ ਸਾਰਥਿਕ ਹੋ ਸਕੇਗਾ। ਇਸ ਮੌਕੇ ਪਿੰਡ ਧੜਾਕ ਕਲਾਂ ਦੇ ਸਰਪੰਚ ਗੁਰਮੀਤ ਸਿੰਘ, ਪੰਚ ਜਨਕ ਸਿੰਘ, ਸਕੂਲ ਦੀ ਮੁੱਖ ਅਧਿਆਪਕਾ ਸੁਖਵਿੰਦਰ ਕੌਰ, ਅਧਿਆਪਕਾ ਹਰਪ੍ਰੀਤ ਕੌਰ, ਸੁਖਦੇਵ ਸਿੰਘ ਅਤੇ ਹੋਰ ਹਾਜ਼ਰ ਰਹੇ। ਸ੍ਰੀ ਅਮਰੀਕ ਸਿੰਘ ਨੇ ਕਿਹਾ ਕਿ, ਪਾਣੀ ਅਤੇ ਮਿੱਟੀ ਤੋਂ ਬਾਅਦ ਹੁਣ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਐਨੀ ਜ਼ਿਆਦਾ ਵੱਧ ਗਈ ਹੈ ਕਿ ਸਮਾਂ ਰਹਿੰਦੇ ਇਸ ਦਾ ਹੱਲ ਨਾ ਕੱਢਣ ਦੀ ਸੂਰਤ ਵਿੱਚ ਵੱਡੀਆਂ ਦਿੱਕਤਾਂ ਸਾਹਮਣੇ ਆਉਣ ਦੇ ਸੰਕੇਤ ਹਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…