ਕੁਰਾਲੀ ਵਿੱਚ ਦੇਸ਼ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਲਗਾਏ ਪੌਦੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਸਤੰਬਰ:
ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ਼ਹੀਦ ਪੰਡਿਤ ਚੰਦਰ ਸੇਖਰ ਆਜ਼ਾਦ, ਕਾਂਸੀ ਰਾਮ ਮੜੌਲੀ ਕਲਾਂ ਦੀ ਯਾਦ ਨੂੰ ਸਮਰਪਿਤ ਪੰ.ਚੰਦਰ ਸੇਖਰ ਅਜ਼ਾਦ ਕਲੱਬ ਕੁਰਾਲੀ ਵੱਲੋਂ ਗੋਲਡੀ ਸ਼ੁਕਲਾ ਦੀ ਅਗਵਾਈ ਵਿਚ ਰੋਪੜ ਰੋਡ ਤੇ ਪੌਦੇ ਲਗਾਏ ਗਏ। ਇਸ ਮੌਕੇ ਪੰ.ਅਨਿਲ ਪਾਸ਼ਰ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਯਾਦ ਵਿਚ ਪੌਦੇ ਲਗਾਉਣਾ ਵਧੀਆ ਉਪਰਾਲਾ ਹੈ ਜਿਸ ਲਈ ਪ੍ਰਬੰਧਕ ਵਧਾਈ ਦੇ ਪਾਤਰ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੋਲਡੀ ਸ਼ੁਕਲਾ, ਹਰਜੀਤ ਡੱਫੂ ਅਤੇ ਰਾਜ ਸ਼ਰਮਾ ਨੇ ਦੱਸਿਆ ਕਿ ਰਾਜਨੀਤੀ ਤੋਂ ਉੱਪਰ ਉਠਕੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀ ਯਾਦ ਵਿਚ ਲੜੀਵਾਰ ਪੌਦੇ ਲਗਾਉਣ ਦੀ ਸੇਵਾ ਕੀਤੀ ਜਾ ਰਹੀ ਹੈ ਤਾਂ ਜੋ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …