Share on Facebook Share on Twitter Share on Google+ Share on Pinterest Share on Linkedin ਸ਼ਿਵ ਮੰਦਰ ਬਲੌਂਗੀ ਵਿੱਚ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ: ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਅਤੇ ਭਾਜਪਾ ਘੱਟ ਗਿਣਤੀ ਮੋਰਚਾ ਦੇ ਪ੍ਰਧਾਨ ਜਾਵੇਦ ਅਸਲਮ ਵੱਲੋਂ ਸ਼ਿਵ ਮੰਦਰ ਆਜ਼ਾਦ ਕਾਲੋਨੀ ਬਲੌਂਗੀ ਵਿੱਚ ਕਲੋਨੀ ਵਾਸੀਆਂ ਅਤੇ ਮੰਦਰ ਕਮੇਟੀ ਦੇ ਸਹਿਯੋਗ ਨਾਲ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ। ਇਸ ਮੌਕੇ ਕੌਂਸਲਰ ਅਰੁਣ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਹਰੇਕ ਮਨੁੱਖ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣੇ ਬਹੁਤ ਜ਼ਰੂਰੀ ਹਨ ਅਤੇ ਪਹਿਲਾਂ ਤੋਂ ਲੱਗੇ ਹੋਏ ਰੁੱਖਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਬਲੌਂਗੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਗਾਉਣ। ਜਾਵੇਦ ਅਸਲਮ ਨੇ ਕਿਹਾ ਕਿ ਰੁੱਖ ਜਿੱਥੇ ਸਾਨੂੰ ਆਕਸੀਜਨ ਦਿੰਦੇ ਹਨ, ਉੱਥੇ ਇਹ ਸਾਡੀ ਜ਼ਿੰਦਗੀ ਲਈ ਬਹੁਤ ਵੀ ਜ਼ਰੂਰੀ ਹੈ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਲਾਲ ਬਹਾਦਰ, ਸਮਾਜ ਸੇਵੀ ਆਗੂ ਡਾ. ਕੁਲਦੀਪ ਸਿੰਘ ਬਿੱਟੂ, ਵਿਜੇ ਡੋਗਰਾ, ਲਖਵਿੰਦਰ ਸਿੰਘ ਅਤੇ ਹੋਰ ਵੀ ਕਈ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ