Share on Facebook Share on Twitter Share on Google+ Share on Pinterest Share on Linkedin ਵਾਤਾਵਰਨ ਦੀ ਸ਼ੁੱਧਤਾ ਲਈ ਇਸਤਰੀ ਵਿੰਗ ਵੱਲੋਂ ਪੌਦੇ ਲਗਾਏ ਜਾਣਗੇ: ਬੀਬੀ ਕੰਗ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਸਤੰਬਰ: ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਜ਼ਿਲ੍ਹਾ ਇਸਤਰੀ ਅਕਾਲੀ ਦਲ ਵੱਲੋਂ ਪਾਰਟੀ ਦੀ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਤਾਵਰਨ ਸੰਭਾਲ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਜਿਸ ਤਹਿਤ ਕੁਰਾਲੀ ਵਿੱਚ ਬੂਟੇ ਲਗਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਸ਼ਹਿਰੀ ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਨੇ ਕੁਰਾਲੀ ਵਿੱਚ ਇੱਕ ਬੂਟਾ ਲਗਾ ਕੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਉਨ੍ਹਾਂ ਕਿਹਾ ਕਿ ਕੁਰਾਲੀ ਵਿੱਚ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸਤਰੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸਮੇਤ ਪੂਰੇ ਸੂਬੇ ਅੰਦਰ ਬੂਟੇ ਲਗਾਵੇਗਾ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਰੱਖਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਮੁਹਾਲੀ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਕੌਂਸਲਰਾਂ ਨੇ ਸਾਂਝੇ ਤੌਰ ’ਤੇ ਫੈਸਲਾ ਲਿਆ ਹੈ ਕਿ ਉਹ ਆਪਣੇ ਆਪਣੇ ਬੱਚਿਆਂ ਦੇ ਜਨਮ ਦਿਨ ਅਤੇ ਹੋਰ ਖੁਸ਼ੀਆਂ ਦੇ ਮੌਕਿਆਂ ’ਤੇ ਫਜ਼ੂਲ ਖ਼ਰਚੀ ਕਰਨ ਦੀ ਬਜਾਏ ਵੱਧ ਤੋਂ ਵੱਧ ਪੌਦੇ ਲਗਾਉਣਗੇ ਅਤੇ ਮਿੱਤਰਚਾਰੇ ਵਿੱਚ ਗਿਫ਼ਟ ਵਜੋਂ ਵੀ ਪੌਦੇ ਦਿੱਤੇ ਜਾਣਗੇ। ਇਸ ਮੌਕੇ ਕੁਰਾਲੀ ਦੇ ਪ੍ਰਧਾਨ ਬੀਬੀ ਸੁਰਿੰਦਰ ਕੌਰ ਸ਼ੇਰਗਿੱਲ ਨੇ ਭਰੋਸਾ ਦਿੱਤੋ ਕਿ ਸ਼ਹਿਰ ਵਿਚ ਲਗਾਏ ਬੂਟਿਆਂ ਦੀ ਉਹ ਤੇ ਉਨ੍ਹਾਂ ਦੀ ਸਾਥਣ ਸੰਭਾਲ ਕਰਨਗੀਆਂ। ਇਸ ਮੌਕੇ ਸਰਬਜੀਤ ਕੌਰ, ਅਮ੍ਰਿਤਪਾਲ ਕੌਰ, ਮਨਜੀਤ ਕੌਰ, ਸਨੇਹ ਲਤਾ, ਸੋਨੀਆ, ਰੀਟਾ ਸ਼ਰਮਾ, ਬਲਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਇਸਤਰੀ ਅਕਾਲੀ ਦਲ ਦੀਆਂ ਅਹੁਦੇਦਾਰ ਅਤੇ ਮੈਂਬਰ ਅੌਰਤਾਂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ