ਅਮਰ ਪ੍ਰੋਫੈਸ਼ਨਲ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਨਾਟਕ ਖੇਡਿਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ:
ਅਮਰ ਪ੍ਰੋਫੈਸ਼ਨਲ ਕਾਲਜ ਆਫ਼ ਨਰਸਿੰਗ ਪਿੰਡ ਦਿਆਲਪੁਰਾ (ਮੁਹਾਲੀ) ਦੇ ਵਿਦਿਆਰਥੀਆਂ ਵੱਲੋਂ ਨੇੜਲੇ ਪਿੰਡ ਨਰੈਣਗੜ੍ਹ ਝੂੰਗੀਆਂ ਵਿੱਚ ਨਾਟਕ ਪੇਸ਼ ਕੀਤਾ ਗਿਆ। ਇਹ ਨਾਟਕ ਸਵੱਛ ਭਾਰਤ ਮਿਸ਼ਨ ਦੇ ਅਧੀਨ ਕੀਤਾ ਗਿਆ ਜੋ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੁਆਰਾ ਚਲਾਇਆ ਜਾ ਰਿਹਾ ਹੈ। ਇਸ ਨਾਟਕ ਵਿੱਚ ਪਿੰਡ ਦੀ ਸਰਪੰਚ ਸ੍ਰੀਮਤੀ ਰਵਨੀਤ ਕੌਰ ਅਤੇ ਕਾਲਜ ਦੇ ਕਾਲਜ ਡਾਇਰੈਕਟਰ ਮਨੋਜ ਸ਼ਰਮਾ ਅਤੇ ਕਾਲਜ ਦੀ ਪ੍ਰਿੰਸੀਪਲ ਬਬੀਤਾ ਸੂਦ ਨੇ ਸ਼ਿਰਕਤ ਕਰਕੇ ਸਾਰਿਆਂ ਨੂੰ ਉਤਸ਼ਾਹਿਤ ਕੀਤਾ। ਇਸ ਨਾਟਕ ਵਿੱਚ ਹਰ ਉਮਰ ਦੇ ਪਿੰਡ ਵਾਸੀਆਂ ਨੇ ਹਿੱਸਾ ਲਿਆ। ਨਾਟਕ ਤੋਂ ਬਾਅਦ ਸਾਰੇ ਉਤਸ਼ਾਹਿਤ ਹੋਏ ਅਤੇ ਨਾਅਰਿਆਂ ਦੇ ਨਾਲ ਪੂਰਾ ਹਾਲ ਗੂੰਜ ਉਠਿਆ।
ਇਸ ਦੌਰਾਨ ਵਿਦਿਆਰਥੀਆਂ ਨੇ ਨਾਟਕ ਦੀ ਪੇਸ਼ਕਾਰੀ ਰਾਹੀਂ ਪਿੰਡ ਵਾਸੀਆਂ ਨੂੰ ਸਫ਼ਾਈ ਰੱਖਣ ਲਈ ਜਾਗਰੂਕ ਕਰਦਿਆਂ ਗੰਦਗੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਦੱਸਿਆ ਅਤੇ ਦਰਸ਼ਕਾਂ ਨੂੰ ਆਪਣੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਸਫ਼ਾਈ ਵਿਵਸਥਾ ਦਾ ਵੀ ਅਹਿਮ ਰੋਲ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…