
ਖਿਡਾਰੀ ਵੱਲੋਂ ਸਨਮਾਨ ਵਿੱਚ ਮਿਲਿਆ ਬਜਾਜ ਸੀਡੀ 100 ਮੋਟਰ ਸਾਈਕਲ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੂੰ ਕੀਤਾ ਦਾਨ
ਨਿਊਜ਼ ਡੈਸਕ
ਮੁਹਾਲੀ, 8 ਦਸੰਬਰ
ਇੱਥੋਂ ਨੇੜਲੇ ਪਿੰਡ ਸੋਹਾਣਾ ਵਿਖੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਇੱਕ ਦਾਨੀ ਸੱਜਣ ਵੱਲੋਂ ਬਜਾਜ ਸੀ.ਡੀ. 100 ਮੋਟਰ ਸਾਇਕਲ ਦਾਨ ਵਿੱਚ ਭੇਂਟ ਕੀਤਾ ਗਿਆ। ਇਹ ਮੋਟਰ ਸਾਈਕਲ ਇੱਕ ਨੌਜਵਾਨ ਖਿਡਾਰੀ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨ ਵਿੱਚ ਦਿੱਤਾ ਗਿਆ ਸੀ।
ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੋਟਰ ਸਾਇਕਲ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਕਬੱਡੀ ਅਕੈਡਮੀ ਮੁਹਾਲੀ ਦੇ ਖਿਡਾਰੀ ਦਲਬੀਰ ਸਿੰਘ ਮਨਾਣਾ ਵੱਲੋਂ ਭੇਂਟ ਕੀਤਾ ਗਿਆ। ਉਨ੍ਹਾਂ ਨੇ ਇਹ ਮੋਟਰ ਸਾਇਕਲ ਕਬੱਡੀ ਦੇ ਓਪਨ ਟੂਰਨਾਮੈਂਟ ਵਿੱਚ ਬੈਸਟ ਰੇਡਰ ਦਾ ਖਿਤਾਬ ਜਿੱਤ ਕੇ ਪ੍ਰਾਪਤ ਕੀਤਾ ਸੀ। ਮੋਟਰ ਸਾਇਕਲ ਦੀ ਅਸੈਸਰੀ, ਕਾਗਜਾਤ ਗੁਰਦੁਆਰਾ ਸਾਹਿਬ ਜੀ ਦੇ ਨਾਮ ’ਤੇ ਕੰਪਲੀਟ ਕਰਕੇ ਇਹ ਮੋਟਰ ਸਾਇਕਲ ਭੇਂਟ ਕੀਤਾ ਹੈ। ਇਸ ਮੌਕੇ ਦਲਬੀਰ ਸਿੰਘ ਮਨਾਣਾ ਨੇ ਦੱਸਿਆ ਕਿ ਉਹ ਇਸ ਸ਼ਹੀਦੀ ਸਥਾਨ ’ਤੇ ਚੱਲ ਰਹੀ ਕਾਰ ਸੇਵਾ ਤੋਂ ਬਹੁਤ ਪ੍ਰਭਾਵਿਤ ਹਨ। ਇਸ ਲਈ ਉਹ ਬਾਬਾ ਜੀ ਦੇ ਸਤਿਕਾਰ ਵਿੱਚ ਇਹ ਮੋਟਰ ਸਾਇਕਲ ਭੇਂਟ ਕਰਨਾ ਚਾਹੁੰਦਾ ਹੈ।
ਇਸ ਮੌਕੇ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ। ਇਸ ਮੌਕੇ ਇਸ ਅਕੈਡਮੀ ਦੇ ਚੇਅਰਮੈਨ ਜੱਸਾ ਪੀ.ਟੀ. ਬੁੜੈਲ, ਸ. ਮਹਿੰਦਰ ਸਿੰਘ ਸੋਹਾਣਾ ਪ੍ਰਧਾਨ, ਕੇਵਲ ਸਿੰਘ ਘੋਲੂਮਾਜਰਾ ਸਮੇਤ ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਉਚੇਚੇ ਤੌਰ ਤੇ ਪੁੱਜੇ ਹੋਏ ਸਨ। ਪ੍ਰਬੰਧਕ ਕਮੇਟੀ ਦੇ ਮੁੱਖੀ ਭਾਈ ਸੰਤ ਸਿੰਘ ਨੇ ਇਸ ਮੌਕੇ ਦੱਸਿਆ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤਾਂ ਵਿੱਚ ਬਹੁਤ ਮਾਨਤਾ ਹੈ । ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ ਏਅਰ ਕੰਡੀਸ਼ਨਡ ਬੱਸ, ਕਵਾਲਿਸ, ਸਕਾਰਪਿਓ, ਦੋ ਮਾਰੂਤੀ ਈਕੋ , ਮਾਰੂਤੀ ਵਰਸਾ,ਮਹਿੰਦਰਾ ਜਾਇਲੋ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ। ਕਾਰ ਸੇਵਾ ਵਾਸਤੇ ਤਿੰਨ ਮੋਟਰਸਾਈਕਲ, ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 2 ਸਵਰਾਜ ਟਰੈਕਟਰ, ਮਹਿੰਦਰਾ ਪਿੱਕਅੱਪ, ਮਹਿੰਦਰਾ ਬਲੇਰੋ , ਮਹਿੰਦਰਾ ਯੂਟੀਲਿਟੀ, ਟਾਟਾ ਐੱਲ ਪੀ. ਟਰੱਕ, ਅਸ਼ੋਕਾ ਲੇਲੈਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਂਟ ਕੀਤਾ ਜਾ ਚੁੱਕਿਆ ਹੈ ।