nabaz-e-punjab.com

ਪਲਾਟ ਘੁਟਾਲਾ: ਵਿਜੀਲੈਂਸ ਵੱਲੋਂ ਉਦਯੋਗ ਨਿਗਮ ਦਾ ਡਾਇਰੈਕਟਰ ਐਸਪੀ ਸਿੰਘ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਰਾਜ ਉਦਯੋਗ ਬਰਾਮਦ ਨਿਗਮ (ਪੀਐਸਆਈਈਸੀ) ਦੇ ਕਾਰਜਕਾਰੀ ਡਾਇਰੈਕਟਰ ਐਸਪੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ’ਤੇ ਉਦਯੋਗ ਨਿਗਮ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰੀਅਲਟਰ ਫਰਮ ‘ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ’ ਨੂੰ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ/ਵੰਡ ਕਰਨ ਸਬੰਧੀ ਬੇਲੋੜੇ ਲਾਭ ਪਹੁੰਚਾਉਣ ਅਤੇ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮੁਹਾਲੀ ਵਿਜੀਲੈਂਸ ਥਾਣੇ ਵਿੱਚ ਹੈ। ਐਸਪੀ ਸਿੰਘ ਨੂੰ ਭਲਕੇ ਐਤਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਧਰ, ਸੂਤਰ ਦੱਸਦੇ ਹਨ ਕਿ ਐਸਪੀ ਸਿੰਘ ਨੂੰ ਅੱਜ ਸੀਨੀਅਰ ਪੱਤਰਕਾਰ ਐਨਐਸ ਪਰਵਾਨਾ ਦੇ ਅੰਤਿਮ ਸਸਕਾਰ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਪਰਾਧਿਕ ਮਾਮਲੇ ਵਿੱਚ ਸਾਬਕਾ ਉਦਯੋਗ ਮੰਤਰੀ ਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ, ਆਈਏਐਸ ਸ੍ਰੀਮਤੀ ਨਿਲਿਮਾ ਅਤੇ ਨਿਗਮ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਮੁਹਾਲੀ ਸਥਿਤ ਇੱਕ ਸਨਅਤੀ ਪਲਾਟ ਵਿੱਚ ਟਾਊਨਸ਼ਿਪ ਸਥਾਪਤ ਕਰਨ ਲਈ ਗੁਲਮੋਹਰ ਟਾਊਨਸ਼ਿਪ ਨਾਂ ਦੀ ਫਰਮ ਦੇ ਨਾਂ ਉੱਤੇ ਤਬਦੀਲ ਕਰਨ ਅਤੇ ਪਲਾਟਾਂ ਵਿੱਚ ਵੰਡਣ ਦੀ ਪ੍ਰਵਾਨਗੀ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮਾਂ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਇਸ ਮਾਮਲੇ ਵਿੱਚ ਨਾਮਜ਼ਦ ਪੀਐਸਆਈਈਸੀ ਦੇ ਸੱਤ ਅਧਿਕਾਰੀਆਂ/ਕਰਮਚਾਰੀਆਂ ਅੰਕੁਰ ਚੌਧਰੀ ਅਸਟੇਟ ਅਫ਼ਸਰ, ਦਵਿੰਦਰਪਾਲ ਸਿੰਘ ਜੀਐਮ ਪਰਸੋਨਲ, ਜੇਐਸ ਭਾਟੀਆ ਚੀਫ਼ ਜਨਰਲ ਮੈਨੇਜਰ (ਯੋਜਨਾਬੰਦੀ), ਆਸ਼ਿਮਾ ਅਗਰਵਾਲ ਏਟੀਪੀ (ਯੋਜਨਾਬੰਦੀ), ਪਰਮਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਰਜਤ ਕੁਮਾਰ ਡੀਏ ਅਤੇ ਸੰਦੀਪ ਸਿੰਘ ਐਸਡੀਈ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਉਹ ਸਾਰੇ 9 ਜਨਵਰੀ ਤੱਕ ਪੁਲੀਸ ਰਿਮਾਂਡ ’ਤੇ ਹਨ। ਜਿਨਾਂ ਨੇ ਮਿਲੀਭੁਗਤ ਨਾਲ ਉਪਰੋਕਤ ਰੀਅਲਟਰ ਫਰਮ ਨੂੰ ਬੇਲੋੜਾ ਲਾਭ ਪਹੁੰਚਾਉਣ ਵਿੱਚ ਸਹਾਇਤਾ ਕੀਤੀ। ਇਨ੍ਹਾਂ ਮੁਲਜ਼ਮਾਂ ਵਿੱਚ ਸ਼ਾਮਲ ਤੇਜਵੀਰ ਸਿੰਘ ਡੀਟੀਪੀ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਗਈ ਸੀ ਜਦੋਂਕਿ ਭਾਈ ਸੁਖਦੀਪ ਸਿੰਘ ਸਿੱਧੂ ਅਤੇ ਰੀਅਲਟਰ ਫਰਮ ਦੇ ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਫਿਲਹਾਲ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਾਂਚ ਦੌਰਾਨ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …