ਕੁਰਾਲੀ ਵਿੱਚ 1656 ਬੱਚਿਆਂ ਨੂੰ ਪਿਲਾਈਆਂ ਪਲਸ ਪੋਲੀਓ ਰੋਕੋ ਬੂੰਦਾਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਸਤੰਬਰ:
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਡਾ. ਭੁਪਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਦੀ ਅਗਵਾਈ ਵਿੱਚ ਛੋਟੇ ਬੱਚਿਆਂ ਨੂੰ ਪੋਲੀਓ ਰੋਕੋ ਬੂੰਦਾ ਪਿਲਾਈਆਂ ਗਈਆਂ। ਇਸ ਮੌਕੇ ਡਾ. ਭੁਪਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹਿਰ ਦੇ ਸਮੁੱਚੇ ਕੌਂਸਲਰਾਂ, ਸਕੂਲਾਂ ਦੇ ਮੁਖੀਆਂ, ਗੁਰਦਵਾਰਾ ਪ੍ਰਬੰਧਕ ਕਮੇਟੀਆਂ, ਆਂਗਨਵਾੜੀ ਸਟਾਫ਼, ਪਰਵਾਸੀ ਮਜ਼ਦੂਰਾਂ, ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਦੋ ਦਿਨ ਹੋਰ ਸੋਮਵਾਰ ਅਤੇ ਮੰਗਲਵਾਰ ਨੂੰ 18 ਅਤੇ 19 ਸਤੰਬਰ ਨੂੰ ਘਰ ਘਰ ਜਾ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਦੌਰਾਨ ਪਹਿਲੇ ਦਿਨ ਸੁਪਰਵਾਈਜ਼ਰ ਸੁਖਦੇਵ ਸਿੰਘ ਅਤੇ ਮਿੰਟੂ ਰਾਮ ਦੇ ਸਹਿਯੋਗ ਨਾਲ ਸ਼ਹਿਰ ਅੰਦਰ 1656 ਬੱਚਿਆਂ ਨੂੰ ਪੋਲੀਓ ਰੋਕੋ ਬੂੰਦਾਂ ਪਿਲਾਈਆਂ ਗਈਆਂ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…