Share on Facebook Share on Twitter Share on Google+ Share on Pinterest Share on Linkedin ਸ੍ਰੀ ਹੇਮਕੁੰਟ ਪਬਲਿਕ ਸਕੂਲ ਵਿੱਚ ਬੱਚਿਆਂ ਦੇ ਕਵਿਤਾ ਮੁਕਾਬਲੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ: ਇੱਥੋਂ ਦੇ ਸੈਕਟਰ-71 ਸਥਿਤ ਸ੍ਰੀ ਹੇਮਕੁੰਟ ਪਬਲਿਕ ਸਕੂਲ ਵਿੱਚ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਸਕੂਲ ਦੇ ਨਰਸਰੀ, ਐਲਕੇਜੀ, ਯੂਕੇਜੀ ਦੇ ਨੰਨੇ ਮੁੰਨੇ ਬੱਚਿਆਂ ਦੇ ਕਵਿਤਾਵਾਂ ਦੇ ਮੁਕਾਬਲੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਬੱਚਿਆਂ ਨੇ ਆਪੋ ਆਪਣੀ ਤਿਆਰ ਕੀਤੀਆਂ ਹੋਈਆਂ ਕਵਿਤਾਵਾਂ ਦਾ ਉਚਾਰਨ ਕਰਕੇ ਅਧਿਆਪਕਾਂ ਅਤੇ ਹੋਰ ਵਿਦਿਆਰਥੀਆਂ ਨੂੰ ਹੈਰਾਨ ਕਰ ਦਿੱਤਾ। ਸਕੂਲ ਦੇ ਚੇਅਰਮੈਨ ਡਾ. ਜੀਐਸ ਭੱਲਾ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ ਅਜਿਹੇ ਮੁਕਾਬਲੇ ਬੱਚਿਆਂ ਦੇ ਹੁਨਰ ਨੂੰ ਪਛਾਣਨ ਲਈ ਸਹਾਈ ਸਿੱਧ ਹੁਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸਕੂਲੀ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਵੀ ਵਧਦੀ ਹੈ। ਇਸ ਮੌਕੇ ਸਕੂਲ ਦੀ ਡਾਇਰੈਕਟਰ ਇਕਬਾਲ ਕੌਰ ਨੇ ਕਿਹਾ ਕਿ ਜੇਕਰ ਸਕੂਲੀ ਬੱਚੇ ਪੜ੍ਹਾਈ ਦੇ ਨਾਲ ਨਾਲ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਹਨ ਤਾਂ ਉਨ੍ਹਾਂ ਦਾ ਮਨੋਬਲ ਉੱਚਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਕੂਲ ਦੇ ਵਿਦਿਆਰਥੀ ਪੜ੍ਹਾਈ ਵਿੱਚ ਹਮੇਸ਼ਾ ਮੋਹਰੀ ਰਹੇ ਹਨ। ਉੱਥੇ ਅਕਾਦਮਿਕ ਖੇਤਰ, ਖੇਡਾਂ ਅਤੇ ਹੋਰਨਾਂ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕਰ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ